Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੂਬੇ ਦੇ ਵਕੀਲਾਂ ਦੇ ਚੈਂਬਰਾਂ ਨੂੰ ਕਮਰਸ਼ੀਲ ਟੈਰਿਫ ਤੋਂ ਮੁਕਤ ਕਰਨ ਲਈ ਪੀਐਸਪੀਸੀਐਲ ਵਲੋਂ ਸਖ਼ਤ ਨਿਰਦੇਸ਼ ਜਾਰੀ

July 18, 2026 10:09 PM
Rozana Sehaj times

ਸੰਗਰੂਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਦੀ ਅਗਵਾਈ ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਵਲੋਂ ਸੂਬੇ ਭਰ ਦੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨਾਲ ਰਜਿਸਟਰਡ ਵਕੀਲਾਂ ਦੇ ਚੈਂਬਰ, ਜੋ ਕੋਰਟ ਕੰਪਲੈਕਸਾਂ ਵਿੱਚ ਸਥਿਤ ਹਨ ਅਤੇ ਸਿਰਫ਼ ਵਕਾਲਤ ਦੇ ਪੇਸ਼ੇ ਲਈ ਵਰਤੇ ਜਾਂਦੇ ਹਨ, ਉਨ੍ਹਾਂ ਨੂੰ ਘਰੇਲੂ ਸਪਲਾਈ ਦੇ ਟੈਰਿਫ ਦਾ ਲਾਭ ਦੇਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਚੈਂਬਰਾਂ ਤੇ ਲੱਗਦੇ ਕਮਰਸ਼ੀਲ ਟੈਰਿਫ ਨੂੰ ਘਰੇਲੂ ਟੈਰਿਫ ਵਿਚ ਬਦਲਣ ਦੀ ਮੰਗ ਨੂੰ ਲੈ ਕੇ ਸੂਬੇ ਭਰ ਦੇ ਵਕੀਲਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਣੂ ਕਰਵਾਇਆ ਗਿਆ ਸੀ ਜਿਸ ਤਹਿਤ ਸੂਬਾ ਸਰਕਾਰ ਵਲੋਂ ਇਹ ਫ਼ੈਸਲਾ ਲਿਆ ਗਿਆ ਸੀ | ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਸਾਫ਼ ਕੀਤਾ ਗਿਆ ਸੀ ਕਿ ਸਹੂਲਤ ਸਿਰਫ਼ ਉਹਨਾਂ ਚੈਂਬਰਾਂ ਲਈ ਹੈ ਜੋ ਕੇਵਲ ਕਾਨੂੰਨੀ ਪੇਸ਼ੇ ਲਈ ਵਰਤੇ ਜਾਂਦੇ ਹਨ। ਜਿਸ ਨਾਲ ਕੋਰਟ ਕੰਪਲੈਕਸਾਂ ਵਿੱਚ ਸਥਿਤ ਅਤੇ ਕੇਵਲ ਵਕਾਲਤ ਲਈ ਵਰਤੇ ਜਾਣ ਵਾਲੇ ਰਜਿਸਟਰਡ ਵਕੀਲਾਂ ਦੇ ਚੈਂਬਰਾਂ ਦੇ ਬਿਜਲੀ ਕੁਨੈਕਸ਼ਨ ਕਮਰਸ਼ੀਅਲ ਦੀ ਬਜਾਏ ਘਰੇਲੂ (ਡੀਐਸ) ਟੈਰਿਫ ਅਧੀਨ ਕੀਤੇ ਜਾ ਸਕਣਗੇ।
 
ਡੱਬੀ - ਸਬ ਡਿਵਿਜ਼ਨ ਦਫ਼ਤਰਾਂ ਦੇ ਅਧਿਕਾਰੀ ਅਰਜ਼ੀਆਂ ਦੋ ਦਿਨਾਂ ਦੇ ਅੰਦਰ ਨਿਪਟਾਉਣ -ਸੀਐਮਡੀ ਡਾ.ਬਸੰਤ ਗਰਗ
 
ਪੀਐਸਪੀਸੀਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਬਸੰਤ ਗਰਗ ਵਲੋਂ ਸੂਬੇ ਦੇ ਕੋਰਟ ਕੰਪਲੇਕ੍ਸ ਵਿਚ ਕੰਮ ਕਰਦੇ ਵਕੀਲਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਹੈ ਕਿ ਸੂਬੇ ਦੇ ਕੋਰਟ ਕੰਪਲੈਕਸਾਂ ਵਿੱਚ ਕੇਵਲ ਵਕਾਲਤ ਲਈ ਵਰਤੇ ਜਾਣ ਵਾਲੇ ਰਜਿਸਟਰਡ ਵਕੀਲਾਂ ਦੇ ਚੈਂਬਰਾਂ ਦੇ ਬਿਜਲੀ ਕੁਨੈਕਸ਼ਨ ਕਮਰਸ਼ੀਅਲ ਦੀ ਬਜਾਏ ਘਰੇਲੂ ਟੈਰਿਫ ਅਧੀਨ ਕਰਵਾਉਣ ਲਈ ਸੰਬੰਧਿਤ ਵਕੀਲ ਆਪਣਾ ਟੈਰਿਫ ਬਦਲਾਉਣ ਲਈ ਜਲਦ ਅਪਲਾਈ ਕਰਨ ਅਤੇ ਸੂਬਾ ਸਰਕਾਰ ਦੀਆਂ ਸੇਵਾਵਾਂ ਦਾ ਲਾਹਾ ਲੈਣ| ਉਹਨਾਂ ਸਬ ਡਿਵਿਜ਼ਨ ਦਫ਼ਤਰਾਂ ਦੇ ਅਧਿਕਾਰੀਆਂ ਨੂੰ ਸਪੱਸਟ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਸਰਕਾਰ ਵਲੋਂ ਜਾਰੀ ਇਸ ਨੋਟੀਫਿਕੇਸ਼ਨ ਦੀ ਪਾਲਣਾ ਕਰਨ |
 
 
 
 
 
 
 
 
 
 
 
 
 
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ