ਚੰਡੀਗੜ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 16 ਦਿਨਾਂ ਦੀ ਸੂਬਾ ਪੱਧਰੀ ਖੁਫੀਆ ਜਾਣਕਾਰੀ ਅਧਾਰਤ ਇਨਫੋਰਸਮੈਂਟ ਮੁਹਿੰਮ, ਆਪਰੇਸ਼ਨ ਪ੍ਰਹਾਰ-3.0 ਚਲਾਈ, ਜਿਸ ਦੌਰਾਨ ਸੰਗਠਿਤ ਅਪਰਾਧ ਅਤੇ ਡਰੱਗ-ਗੈਂਗਸਟਰ ਗਠਜੋੜ ਨੂੰ ਵੱਡੇ ਪੱਧਰ ‘ਤੇ ਠੱਲ ਪਾਈ ਗਈ। ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਦੇ ਸਾਰੀਆਂ ਪੁਲਿਸ ਰੇਂਜਾਂ ਅਤੇ ਕਮਿਸ਼ਨਰੇਟਾਂ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ, ਡਰੱਗ ਤਸਕਰਾਂ ਅਤੇ ਲੋੜੀਂਦੇ ਅਪਰਾਧੀਆਂ ਨਾਲ ਜੁੜੇ 5,448 ਸਥਾਨਾਂ 'ਤੇ ਛਾਪੇਮਾਰੀ ਕੀਤੀ। ਉਨ੍ਹਾਂ ਕਿਹਾ, “ਇਸ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ 10,401 ਕਰਮਚਾਰੀ ਤਾਇਨਾਤ ਕੀਤੇ ਅਤੇ ਸੂਬੇ ਭਰ ਵਿੱਚ 5,448 ਛਾਪੇ ਮਾਰੇ। ਕੁੱਲ 958 ਐਫਆਈਆਰ ਦਰਜ ਕੀਤੀਆਂ ਗਈਆਂ, 1,520 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਅਤੇ 262 ਵਾਹਨ ਜ਼ਬਤ ਕੀਤੇ ਗਏ।”ਇਸ ਆਪਰੇਸ਼ਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ, ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਸਿਨਹਾ ਨੇ ਕਿਹਾ, “ਆਪਰੇਸ਼ਨ ਪ੍ਰਹਾਰ-3.0 ਦੌਰਾਨ ਕੁੱਲ 3,949 ਵਿਅਕਤੀਆਂ, ਜਿਨ੍ਹਾਂ ਵਿੱਚ 42 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ, 1,201 ਨਸ਼ਾ ਤਸਕਰ, 119 ਭਗੌੜੇ ਅਪਰਾਧੀ ਅਤੇ 2,587 ਲੋੜੀਂਦੇ ਮੁਲਜ਼ਮ ਸ਼ਾਮਲ ਹਨ, ਨੂੰ ਗ੍ਰਿਫਤਾਰ ਕੀਤਾ ਗਿਆ, ਜਦਕਿ 1,520 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 12 ਹਥਿਆਰ, 10.47 ਕਿਲੋ ਹੈਰੋਇਨ, 1.50 ਕਿਲੋ ਅਫੀਮ, 30 ਕਿਲੋ ਗਾਂਜਾ, 259 ਕਿਲੋ ਭੁੱਕੀ, 21,746 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 646.25 ਲੀਟਰ ਲਾਹਣ, 1,243.5 ਲੀਟਰ ਨਜ਼ਾਇਜ ਸ਼ਰਾਬ ਅਤੇ 4.03 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਕਾਰਵਾਈ ਦੌਰਾਨ ਗੈਰ-ਕਾਨੂੰਨੀ ਹਥਿਆਰ, ਗੋਲਾ-ਸਿੱਕਾ, ਚੋਰੀ ਹੋਏ ਵਾਹਨ, ਮੋਬਾਈਲ ਫੋਨ ਅਤੇ ਹੋਰ ਅਪਰਾਧਕ ਸਮੱਗਰੀ ਵੀ ਬਰਾਮਦ ਕੀਤੀ ਗਈ। ਇਸ ਸੂਬਾ ਪੱਧਰੀ ਆਪਰੇਸ਼ਨ ਵਿੱਚ 10,000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣ ਅਤੇ ਲਾਗੂਕਰਨ ਗਤੀਵਿਧੀਆਂ ਦੀ ਨੇੜਿਓਂ ਨਿਗਰਾਨੀ ਨੂੰ ਯਕੀਨੀ ਬਣਾਇਆ।" ਇਸ ਦੌਰਾਨ ਪੰਜਾਬ ਪੁਲਿਸ ਨੇ ਲੋਕਾਂ ਨੂੰ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਕੇ ਚੱਲ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਜਦੋਂ ਕਿ ਇਸ ਪੜਾਅ ਵਿੱਚ ਕੁਝ ਯੂਨਿਟਾਂ ਨੇ ਸਭ ਤੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ, ਮੈਨੂੰ ਭਰੋਸਾ ਹੈ ਕਿ ਬਾਕੀ ਜ਼ਿਲ੍ਹੇ ਆਉਣ ਵਾਲੇ ਪੜਾਵਾਂ ਵਿੱਚ ਆਪਣੇ ਯਤਨਾਂ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਹੋਰ ਵੀ ਬਿਹਤਰ ਨਤੀਜੇ ਲਿਆਉਣਗੇ। ਖੁਫੀਆ ਜਾਣਕਾਰੀ ਅਧਾਰਤ ਪੁਲਿਸਿੰਗ ਅਤੇ ਤਾਲਮੇਲ ਵਾਲੀ ਕਾਰਵਾਈ ਨਾਲ ਹਰ ਯੂਨਿਟ ਪੰਜਾਬ ਨੂੰ ਸੰਗਠਿਤ ਅਪਰਾਧ, ਗੈਂਗਸਟਰਵਾਦ ਅਤੇ ਨਸ਼ਿਆਂ ਦੇ ਖਤਰੇ ਤੋਂ ਪੂਰੀ ਤਰ੍ਹਾਂ ਮੁਕਤ ਬਣਾਉਣ ਸਬੰਧੀ ਸਾਡੇ ਸਮੂਹਿਕ ਮਿਸ਼ਨ ਅਹਿਮ ਯੋਗਦਾਨ ਪਾਵੇਗੀ।