Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

July 18, 2026 10:22 PM
Rozana Sehaj times

ਚੰਡੀਗੜ੍ਹ :  
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਰਾਜ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 138 ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਉਪਰਾਲੇ ਨਾਲ ਨਾ ਕੇਵਲ ਪ੍ਰਗਤੀਵਾਦੀ ਨੂੰ ਤੁਰੰਤ ਰਾਹਤ ਪ੍ਰਾਪਤ ਹੋਈ, ਸਗੋਂ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦੀ ਗਿਣਤੀ ਵਿੱਚ ਵੀ ਮਹੱਤਵਪੂਰਨ ਕਮੀ ਲਿਆਉਣ ਵਿੱਚ ਯੋਗਦਾਨ ਪਿਆ। ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਰਾਜ ਦੇ ਸਮੂਹ ਜ਼ਿਲ੍ਹਿਆਂ ਅਤੇ ਉਪ-ਮੰਡਲਾਂ ਵਿੱਚ ਕੁੱਲ 175 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿੱਚ 17723 ਮਾਮਲੇ ਵਿਚਾਰ ਲਈ ਰੱਖੇ ਗਏ। ਇਨ੍ਹਾਂ ਵਿੱਚੋਂ 4871 ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ। ਇਸ ਸਬੰਧੀ ਕੁੱਲ ਰੁਪਏ 13,08,99,9050/-  ਦੀ ਰਕਮ ਦੇ ਐਵਾਰਡ ਪਾਸ ਕੀਤੇ ਗਏ। ਇਸ ਵਿਸ਼ੇਸ਼ ਲੋਕ ਅਦਾਲਤ ਰਾਹੀਂ ਪੰਜਾਬ ਭਰ ਦੇ ਹਜ਼ਾਰਾਂ ਪ੍ਰਤੀਵਾਦੀਆਂ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਆਪਣੇ ਵਿਵਾਦਾਂ ਦਾ ਤੁਰੰਤ ਅਤੇ ਸੁਖਾਲੇ ਢੰਗ ਨਾਲ ਨਿਪਟਾਰਾ ਕਰਵਾਉਣ ਦਾ ਮੌਕਾ ਪ੍ਰਾਪਤ ਹੋਇਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਸਮੂਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ, ਰਾਜ ਦੀ ਨਿਆਂਪਾਲਿਕਾ, ਵਕੀਲ ਭਾਈਚਾਰੇ, ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਦਾ ਉਨ੍ਹਾਂ ਵੱਲੋਂ ਪ੍ਰਦਾਨ ਕੀਤੇ ਗਏ ਅਮੁੱਲੇ ਸਹਿਯੋਗ ਅਤੇ ਸਹਿਕਾਰ ਲਈ  ਧੰਨਵਾਦ ਕੀਤਾ ਗਿਆ।
 

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ