Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਰਹੱਦੀ ਕਿਸਾਨਾਂ ਲਈ ਐਮਪੀ ਲੈਡ ਫੰਡ ਤਹਿਤ ਦੋ ਨਵੇਂ ਬੇੜੇ ਸੌਂਪੇ

July 19, 2026 06:45 PM
ਗੁਰਪ੍ਰੀਤ ਸਿੰਘ ਡੱਬ
 
58 ਕਰੋੜ ਦੀ ਸੜਕ ਮੇਰੇ ਲਗਾਤਾਰ ਯਤਨਾਂ ਦਾ ਨਤੀਜਾ: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ
ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਸਰਹੱਦੀ ਖੇਤਰ ਦੇ ਕਮਾਲਪੁਰ ਚੌਂਕੀ ਤੋਂ ਅੱਗੇ ਬੀਐਸਐਫ ਦੇ ਬੀਓਪੀ 56 ਨੰਬਰ ਗੇਟ ਨੇੜੇ ਰਾਵੀ ਦਰਿਆ ਵਿੱਚ ਐਮਪੀ ਲੈਡ ਫੰਡ ਤਹਿਤ ਦੋ ਨਵੇਂ ਵੱਡੇ ਬੇੜੇ ਕਿਸਾਨਾਂ ਨੂੰ ਸਮਰਪਿਤ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਬੇੜੇ ਸਰਹੱਦੀ ਕਿਸਾਨਾਂ ਲਈ ਕਿਸੇ ਜੀਵਨ ਰੇਖਾ ਤੋਂ ਘੱਟ ਨਹੀਂ ਹਨ, ਕਿਉਂਕਿ ਦਰਿਆ ਪਾਰ ਪੈਂਦੀ ਉਨ੍ਹਾਂ ਦੀ ਜ਼ਮੀਨ ਤੱਕ ਪਹੁੰਚਣ ਲਈ ਇਹੀ ਇਕੋ-ਇੱਕ ਸਾਧਨ ਹੈ। ਇਸ ਦੌਰਾਨ ਓਹਨਾਂ ਨਾਲ ਓਹਨਾਂ ਦੇ ਭਰਾ ਸੁਖਜਿੰਦਰ ਔਜਲਾ ਵੀ ਮੌਜੂਦ ਸਨ। ਔਜਲਾ ਨੇ ਦੱਸਿਆ ਕਿ ਇਸ ਸਥਾਨ 'ਤੇ ਬੀਐਸਐਫ ਦੀ ਡਿਫੈਂਸ ਲਾਈਨ ਹੈ ਅਤੇ ਇਸ ਤੋਂ ਅੱਗੇ ਦਰਿਆ ਪਾਰ ਕਿਸਾਨਾਂ ਦੀ ਖੇਤੀਬਾੜੀ ਵਾਲੀ ਜ਼ਮੀਨ ਪੈਂਦੀ ਹੈ। ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਪਹਿਲਾਂ ਦਿੱਤੇ ਗਏ ਬੇੜੇ ਰੁੜ ਗਏ ਸਨ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਜ਼ਮੀਨ ਤੱਕ ਪਹੁੰਚਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕਿਸਾਨਾਂ ਦੀ ਲਗਾਤਾਰ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਦੋ ਨਵੇਂ ਬੇੜੇ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਲ 2016 ਵਿੱਚ ਵੀ ਜਦੋਂ ਉਹ ਇਸ ਇਲਾਕੇ ਵਿੱਚ ਆਏ ਸਨ ਤਾਂ ਕਿਸਾਨਾਂ ਨੇ ਬੇੜਿਆਂ ਦੀ ਮੰਗ ਰੱਖੀ ਸੀ। ਇਸ ਮੌਕੇ ਸੰਸਦ ਮੈਂਬਰ ਨੇ ਸਰਹੱਦੀ ਖੇਤਰ ਵਿੱਚ ਬਣ ਰਹੀ ਕਰੀਬ 58 ਕਰੋੜ ਰੁਪਏ ਦੀ ਸੜਕ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਸੜਕ ਲਈ ਉਹ ਸਾਲ 2017 ਤੋਂ ਲਗਾਤਾਰ ਸੰਸਦ ਵਿੱਚ ਆਵਾਜ਼ ਉਠਾਉਂਦੇ ਰਹੇ ਹਨ ਅਤੇ ਸਬੰਧਤ ਕੇਂਦਰੀ ਵਿਭਾਗਾਂ ਨਾਲ ਕਈ ਪੱਧਰਾਂ 'ਤੇ ਮੀਟਿੰਗਾਂ ਕਰਕੇ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿਵਾਈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਸਾਲ 2017-18 ਦੌਰਾਨ ਸੰਸਦ ਵਿੱਚ ਇਸ ਸੜਕ ਸੰਬੰਧੀ ਉਠਾਏ ਗਏ ਮੁੱਦੇ ਦੀ ਟਾਈਮਲਾਈਨ ਅਤੇ ਰਿਕਾਰਡ ਵੀ ਜਨਤਕ ਕਰਨਗੇ, ਜਿਸ ਨਾਲ ਸਪੱਸ਼ਟ ਹੋ ਜਾਵੇਗਾ ਕਿ ਇਹ ਪ੍ਰੋਜੈਕਟ ਕਿਸ ਦੇ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਅਤੇ ਸਰਹੱਦੀ ਖੇਤਰ ਦੇ ਵਿਕਾਸ ਲਈ ਉਨ੍ਹਾਂ ਦਾ ਵਿਜ਼ਨ ਹਮੇਸ਼ਾ ਲੰਬੇ ਸਮੇਂ ਦਾ ਰਿਹਾ ਹੈ। ਇਸੇ ਸੋਚ ਦੇ ਤਹਿਤ ਫੋਰਲੇਨ ਸੜਕਾਂ, ਸਰਹੱਦੀ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਕੇਂਦਰ ਸਰਕਾਰ ਤੋਂ ਮਨਜ਼ੂਰੀ ਦਿਵਾਈ ਗਈ। ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਸੜਕਾਂ ਰਾਹੀਂ ਲੋਕ ਘੱਟ ਸਮੇਂ ਵਿੱਚ ਆਪਣੀ ਮੰਜ਼ਿਲ ਤੱਕ ਪਹੁੰਚਦੇ ਹਨ, ਉਹ ਵੀ ਲਗਾਤਾਰ ਕੀਤੇ ਯਤਨਾਂ ਦਾ ਨਤੀਜਾ ਹਨ। ਸੰਸਦ ਮੈਂਬਰ ਨੇ ਕਿਹਾ ਕਿ ਉਹ ਸਿਆਸੀ ਬਿਆਨਬਾਜ਼ੀ ਦੀ ਬਜਾਏ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ। ਸਰਹੱਦੀ ਖੇਤਰ ਦੇ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇਣਾ, ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੀ ਉਨ੍ਹਾਂ ਦੀ ਪਹਿਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਯਤਨ ਲਗਾਤਾਰ ਜਾਰੀ ਰਹਿਣਗੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼