ਦੇਵੀਗੜ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ ਦੇ ਸਹਿਯੋਗ ਨਾਲ਼ ਵਿਸ਼ੇਸ਼ 'ਸਕਾਲਰਸ਼ਿਪ ਚੈੱਕ ਵੰਡ ਸਮਾਰੋਹ' ਕਰਵਾਇਆ ਗਿਆ। ਇਸ ਬਾਰੇ ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਨੂੰ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਦੁਆਰਾ ਦਿੱਤੇ ਜਾਂਦੇ ਵਜੀਫੇ ਵਿਦਿਆਰਥੀਆਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੁੰਦੇI ਉਹਨਾਂ ਕਿਹਾ ਕਿ ਅਮਰੀਕਾ ਦੀ ਇਕ ਸੰਸਥਾ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਲਈ ਸੰਸਥਾ ਦੇ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ਉਤੇ ਸ਼ਿਰਕਤ ਕਰਦਿਆਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਖੇਤਰੀ ਕੇਂਦਰਾਂ ਅਤੇ ਕਾਂਸਟੀਚਿਊਂਟ ਕਾਲਜਾਂ ਦੇ 123 ਵਿਦਿਆਰਥੀਆਂ ਨੂੰ ਅਠੱਤੀ ਲੱਖ, ਬਾਈ ਹਜ਼ਾਰ ਰੁਪਏ ਦੇ ਚੈੱਕ ਵੰਡੇ। ਇਸ ਮੌਕੇ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੀਆਂ ਚਾਰ ਵਿਦਿਆਰਥਣਾਂ ਮਾਨਸੀ ਦੇਵੀ, ਗਗਨਦੀਪ ਕੌਰ, ਮਨਦੀਪ ਕੌਰ ਅਤੇ ਜਸ਼ਨਪ੍ਰੀਤ ਕੌਰ ਨੂੰ ਕੁਲ 71,000/- ਦੇ ਵਜੀਫੇ ਦਿੱਤੇ ਗਏI ਇਸ ਪ੍ਰਾਪਤੀ ਨਾਲ ਕਾਲਜ ਵਿਖੇ ਵਿਦਿਆਰਥੀਆਂ ਅਤੇ ਸਟਾਫ ਵਿੱਚ ਖੁਸ਼ੀ ਦੀ ਲਹਿਰ ਪਾਈ ਗਈI