Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਤਲੁਜ ਫਿਲਮ ਵਿੱਚ ਦਿਖਾਈਆਂ ਘਟਨਾਵਾਂ ਸਬੂਤਾਂ ਅਧਾਰਤ ਸੱਚ ਹਨ : ਅੱਗਰਵਾਲ

July 19, 2026 07:11 PM
Amjad Hussain Khan
ਮੋਗਾ  : ਸਤਲੁਜ ਫਿਲਮ ਵਿੱਚ ਦਿਖਾਈਆਂ ਗਈਆਂ ਘਟਨਾਵਾਂ ਮਾਨਯੋਗ ਅਦਾਲਤ ਵਿੱਚ ਪੇਸ਼ ਹੋਏ ਸਬੂਤਾਂ ਤੇ ਅਧਾਰਿਤ ਸੱਚ ਹਨ ਜੋ ਸੂਈ ਦੇ ਨੱਕੇ ਬਰਾਬਰ ਹਨ, ਅਸਲ ਸੱਚ ਪਤਾ ਕਰਨ ਦੀ ਸਰਕਾਰਾਂ, ਅਦਾਲਤਾਂ ਜਾਂ ਜਾਂਚ ਏਜੰਸੀਆਂ ਨੇ ਕੋਸ਼ਿਸ਼ ਹੀ ਨਹੀਂ ਕੀਤੀ। ਅਦਾਲਤ ਵਿੱਚ ਕੇਸ ਸਿਰਫ ਤਿੰਨ ਸ਼ਮਸ਼ਾਨ ਘਾਟਾਂ ਨੂੰ ਆਧਾਰ ਬਣਾ ਕੇ ਲੜਿਆ ਗਿਆ, ਹੋਰ ਸ਼ਮਸ਼ਾਨ ਘਾਟਾਂ ਜਾਂ ਨਹਿਰਾਂ ਵਿੱਚ ਵਹਾਈਆਂ ਲਾਸ਼ਾਂ ਦੀ ਕੋਈ ਜਾਂਚ ਨਹੀਂ ਹੋਈ, ਇਸ ਲਈ 25000 ਲਾਵਾਰਿਸ ਲਾਸ਼ਾਂ ਦੀ ਗਿਣਤੀ ਇੱਕ ਅੰਦਾਜ਼ਨ ਗਿਣਤੀ ਹੈ, ਅਸਲ ਗਿਣਤੀ ਇਸ ਤੋਂ ਵੱਧ ਜਾਂ ਘੱਟ ਹੋ ਸਕਦੀ ਹੈ। ਇਹ ਫਿਲਮ ਸਿਰਫ ਮਨੁੱਖੀ ਅਧਿਕਾਰਾਂ ਦੇ ਘਾਣ ਤੇ ਕੇੰਦਰਿਤ ਹੈ, ਕਿਸੇ ਵੀ ਧਰਮ ਦੇ ਹੱਕ ਜਾਂ ਵਿਰੋਧ ਵਿੱਚ ਪ੍ਰਚਾਰ ਨਹੀਂ ਕਰਦੀ, ਜਿਵੇਂ ਕੁੱਝ ਰਾਜਨੀਤਿਕ ਆਗੂਆਂ ਵੱਲੋਂ ਕਿਹਾ ਜਾ ਰਿਹਾ ਹੈ। ਉਦੋਂ ਅਸੀਂ ਕਦੇ ਨਹੀਂ ਸੋਚਿਆ ਸੀ ਕਿ ਮਰਨ ਵਾਲਿਆਂ ਦੀ ਸੂਚੀ ਵਿੱਚ ਕਿਹੜੇ ਧਰਮ ਦੇ ਲੋਕ ਹਨ ਪਰ ਅੱਜ ਜਦੋਂ ਫਿਰਕੂ ਲੀਡਰ ਸਵਾਲ ਚੁੱਕ ਰਹੇ ਹਨ ਤਾਂ ਸਾਡੇ ਲਈ ਰਾਹਤ ਵਾਲੀ ਗੱਲ ਹੈ ਕਿ ਇਸ ਸੂਚੀ ਵਿੱਚ ਸਭ ਧਰਮਾਂ ਦੇ ਲੋਕ ਸ਼ਾਮਲ ਹਨ ਜਿਨ੍ਹਾਂ ਦੇ ਹੱਕਾਂ ਦੀ ਲੜਾਈ ਜਸਵੰਤ ਸਿੰਘ ਖਾਲੜਾ ਅਤੇ ਰਾਮ ਨਰਾਇਣ ਕੁਮਾਰ ਨੇ ਲੜੀ। ਉਘੇ ਪੱਤਰਕਾਰ ਹਮੀਰ ਸਿੰਘ ਨੇ ਕਿਹਾ ਕਿ ਵਧੀਆ ਕੋਸ਼ਿਸ਼ ਕਰਨ ਲਈ ਸਿਵਲ ਸੁਸਾਇਟੀ ਮੋਗਾ ਵਧਾਈ ਦੀ ਪਾਤਰ ਹੈ। ਉਨ੍ਹਾਂ ਦੱਸਿਆ ਕਿ ਖਾਲੜਾ ਕਿਸੇ ਇੱਕ ਘਟਨਾ ਤੋਂ ਪ੍ਰਭਾਵਿਤ ਹੋ ਕੇ ਸੰਘਰਸ਼ ਵਿੱਚ ਨਹੀਂ ਕੁੱਦਿਆ ਸੀ ਬਲਕਿ 1982-83 ਵਿੱਚ ਬੈੰਕ ਦੀ ਨੌਕਰੀ ਛੱਡ ਕੇ ਉਹ ਲਗਾਤਾਰ ਮਨੁੱਖੀ ਅਧਿਕਾਰਾਂ ਤੇ ਕੰਮ ਕਰਦਾ ਹੋਇਆ ਕਰੀਬ 10 ਵਾਰ ਜੇਲ੍ਹ ਗਿਆ। ਉਨ੍ਹਾਂ ਕਿਹਾ ਕਿ ਅੱਜ ਦੇ ਹਾਲਾਤ ਵੀ 30 ਸਾਲ ਪਹਿਲਾਂ ਨਾਲੋਂ ਬਿਹਤਰ ਨਹੀਂ ਕਿਉਂਕਿ 42 ਏਨਕਾਉੰਟਰ ਇਸ ਸਰਕਾਰ ਵਿੱਚ ਵੀ ਰਿਪੋਰਟ ਹੋਏ ਹਨ। ਇਸ ਤੋਂ ਇਲਾਵਾ ਯੁਆਪਾ, ਐਨ ਐਸ ਏ, ਐਸ ਆਈ ਆਰ ਵਰਗੇ ਕਨੂੰਨ ਮਨੁੱਖੀ ਹਿੱਤਾਂ ਦਾ ਘਾਣ ਕਰਨ ਲਈ ਹੀ ਹੋਂਦ ਵਿੱਚ ਆਏ ਹਨ।  ਸਮਾਗਮ ਦੇ ਅੰਤ ਵਿੱਚ ਉਕਤ ਮਹਿਮਾਨਾਂ ਨੇ ਜਸਵੰਤ ਸਿੰਘ ਖਾਲੜਾ ਅਤੇ ਰਾਮ ਨਰਾਇਣ ਕੁਮਾਰ ਦੀ ਇੱਕ ਸੰਯੁਕਤ ਤਸਵੀਰ ਜਾਰੀ ਕੀਤੀ ਅਤੇ ਸਭ ਹਾਜ਼ਰੀਨ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਇਸ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੰਚ ਸੰਚਾਲਨ ਪ੍ਰੋ. ਪੀ ਐਸ ਭੋਗਲ ਨੇ ਕੀਤਾ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ