ਨਵਾਂਸ਼ਹਿਰ : ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਪੋਲਿੰਗ ਬੂਥਾਂ 'ਤੇ ਲਗਾਏ ਗਏ ਵਿਸ਼ੇਸ਼ ਕੈਂਪ ਸਫਲਤਾਪੂਰਵਕ ਸਮਾਪਤ ਹੋ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਐਨਿਊਮਰੇਸ਼ਨ ਫਾਰਮ ਜਮ੍ਹਾਂ ਨਹੀਂ ਕਰਵਾਏ, ਉਹ 3 ਅਗਸਤ, 2026 ਤੋਂ ਪਹਿਲਾਂ ਆਪਣੇ ਸਬੰਧਤ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰਕੇ ਫਾਰਮ ਜਮ੍ਹਾਂ ਕਰਵਾਉਣ, ਤਾਂ ਜੋ ਉਨ੍ਹਾਂ ਦੇ ਵੇਰਵੇ ਸਮੇਂ ਸਿਰ ਡਿਜੀਟਲ ਰਿਕਾਰਡ ਵਿੱਚ ਸ਼ਾਮਲ ਕੀਤੇ ਜਾ ਸਕਣ। ਸ. ਔਲਖ ਨੇ ਕੈਂਪਾਂ ਦੌਰਾਨ ਡਿਊਟੀ ਨਿਭਾਉਣ ਵਾਲੇ ਚੋਣ ਅਮਲੇ ਵੱਲੋਂ ਨਿਭਾਈਆਂ ਗਈਆਂ ਜ਼ਿੰਮੇਵਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰੇਕ ਯੋਗ ਵੋਟਰ ਦਾ ਵੇਰਵਾ ਸਮੇਂ ਸਿਰ ਦਰਜ ਕਰਵਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ ਤੇ ਐੱਸ.ਆਈ.ਆਰ.-2026 ਦੀ ਸਮੁੱਚੀ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਧਾਰਿਤ ਸਮਾਂ-ਸੀਮਾ ਵਿੱਚ ਮੁਕੰਮਲ ਕਰਨੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਸਬੰਧੀ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਵੋਟਰ ਆਪਣੇ ਸਬੰਧਤ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਭਾਰਤੀ ਚੋਣ ਕਮਿਸ਼ਨ ਦੇ ਟੋਲ-ਫ਼ਰੀ ਨੰਬਰ 1950 'ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਚੋਣ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ