Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਸਾਡੇ ਬਜ਼ੁਰਗ, ਸਾਡਾ ਮਾਣ: ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

July 19, 2026 08:18 PM
Rozana Sehaj times

ਚੰਡੀਗੜ  : ਸੀਨੀਅਰ ਨਾਗਰਿਕਾਂ ਦੀ ਮਾਣ-ਮਰਿਆਦਾ, ਵਿੱਤੀ ਸੁਰੱਖਿਆ ਅਤੇ ਸਤਿਕਾਰਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ 1,423.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 23.77 ਲੱਖ ਸੀਨੀਅਰ ਨਾਗਰਿਕ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ, ਜਿਸ ਸਦਕਾ ਇਹ ਪੰਜਾਬ ਦੀਆਂ ਸਭ ਤੋਂ ਵੱਡੀਆਂ ਅਤੇ ਸਭ ਤੋਂ ਪ੍ਰਭਾਵਸ਼ਾਲੀ ਸਮਾਜਿਕ ਭਲਾਈ ਯੋਜਨਾਵਾਂ ਵਿੱਚੋਂ ਇੱਕ ਬਣ ਗਈ ਹੈ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਲਈ 4,000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ, ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਮੇਂ ਸਿਰ ਵਿੱਤੀ ਸਹਾਇਤਾ ਮਿਲਣੀ ਯਕੀਨੀ ਬਣਾਈ ਜਾ ਸਕੇ। ਮੰਤਰੀ ਨੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਅਤੇ ਹੋਰ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਯੋਗ ਬਜ਼ੁਰਗਾਂ ਤੱਕ ਪੈਨਸ਼ਨ ਦੀ ਰਾਸ਼ੀ ਸਮੇਂ ਸਿਰ ਪਹੁੰਚਾਉਣ ਨੂੰ ਯਕੀਨੀ ਬਣਾਉਣ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਬੁਢਾਪਾ ਪੈਨਸ਼ਨ ਸਕੀਮ ਤਹਿਤ ਪੰਜਾਬ ਦੇ ਪੱਕੇ ਨਿਵਾਸੀ ਨਿਰਧਾਰਿਤ ਸ਼ਰਤਾਂ ਅਨੁਸਾਰ ਵਿੱਤੀ ਸਹਾਇਤਾ ਲੈਣ ਦੇ ਯੋਗ ਹਨ।  ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਮਾਨ ਸਰਕਾਰ ਲੋਕ-ਪੱਖੀ ਭਲਾਈ ਸਕੀਮਾਂ ਨੂੰ ਇਸੇ ਤਰ੍ਹਾਂ ਜ਼ਮੀਨੀ ਪੱਧਰ 'ਤੇ ਲਾਗੂ ਰੱਖੇਗੀ ਤਾਂ ਜੋ ਸਾਡੇ ਬਜ਼ੁਰਗ ਆਪਣੀ ਜ਼ਿੰਦਗੀ ਦੇ ਸੁਨਹਿਰੀ ਦਿਨ ਪੂਰੀ ਅਣਖ, ਆਤਮ-ਨਿਰਭਰਤਾ ਅਤੇ ਮਾਨਸਿਕ ਸ਼ਾਂਤੀ ਨਾਲ ਬਤੀਤ ਕਰ ਸਕਣ।

 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ