Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ

July 19, 2026 08:23 PM
Rozana Sehaj times
ਚੰਡੀਗੜ੍ਹ : ਫਾਜ਼ਿਲਕਾ ਜ਼ਿਲ੍ਹੇ ਦੇ 58 ਸਾਲਾ ਮਨਜੀਤ ਸਿੰਘ ਕਈ ਹਫ਼ਤਿਆਂ ਤੱਕ ਛਾਤੀ ਵਿੱਚ ਹੋ ਰਹੀ ਤਕਲੀਫ਼ ਨੂੰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰਦੇ ਰਹੇ। ਪਰ ਜਦੋਂ ਛਾਤੀ ਦਾ ਦਰਦ ਵਾਰ-ਵਾਰ ਹੋਣ ਲੱਗਾ ਅਤੇ ਥੋੜ੍ਹਾ ਜਿਹਾ ਤੁਰਨ ’ਤੇ ਵੀ ਬੇਚੈਨੀ ਮਹਿਸੂਸ ਹੋਣ ਲੱਗੀ ਫਿਰ ਉਨ੍ਹਾਂ ਨੇ ਡਾਕਟਰੀ ਜਾਂਚ ਕਰਵਾਈ। ਜਾਂਚ ਵਿੱਚ ਪਤਾ ਲੱਗਿਆ ਕਿ ਉਨ੍ਹਾਂ ਦੇ ਦਿਲ ਦੀ ਇੱਕ ਕੋਰੋਨਰੀ ਧਮਨੀ ਵਿੱਚ ਰੁਕਾਵਟ ਸੀ ਅਤੇ ਤੁਰੰਤ ਇਲਾਜ ਦੀ ਲੋੜ ਸੀ। ਕੁਝ ਹੀ ਘੰਟਿਆਂ ਵਿੱਚ ਉਨ੍ਹਾਂ ਨੂੰ ਕੈਥੇਟਰਾਈਜ਼ੇਸ਼ਨ ਲੈਬ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਐਂਜੀਓਪਲਾਸਟੀ ਕਰਕੇ ਸਟੈਂਟ ਪਾਇਆ ਅਤੇ ਉਨ੍ਹਾਂ ਦੇ ਦਿਲ ਵਿੱਚ ਖ਼ੂਨ ਦਾ ਪ੍ਰਵਾਹ ਮੁੜ ਬਹਾਲ ਕਰ ਦਿੱਤਾ। ਮਨਜੀਤ ਸਿੰਘ ਦਾ ਮਾਮਲਾ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਦਰਸਾਉਂਦਾ ਹੈ, ਜਦਕਿ ਸਰਕਾਰੀ ਅੰਕੜੇ ਇਹ ਵੀ ਦੱਸਦੇ ਹਨ ਕਿ ਦਿਲ ਦੀਆਂ ਬੀਮਾਰੀਆਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਵੀ ਪ੍ਰਭਾਵਿਤ ਕਰ ਰਹੀਆਂ ਹਨ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 17 ਤੋਂ 35 ਸਾਲ ਉਮਰ ਵਰਗ ਦੇ ਨੌਜਵਾਨ ਬਾਲਗਾਂ ਦੀ, ਕੈਸ਼ਲੈੱਸ ਦਿਲ ਦੇ ਇਲਾਜ ਕਰਵਾਉਣ ਵਾਲੇ ਲਾਭਪਾਤਰੀਆਂ ਵਿੱਚ ਸਭ ਤੋਂ ਵੱਧ ਗਿਣਤੀ  ਰਹੀ ਹੈ। ਮਨਜੀਤ ਸਿੰਘ ਵਰਗੇ ਮਰੀਜ਼ਾਂ ਲਈ ਸਭ ਤੋਂ ਵੱਡੀ ਚੁਣੌਤੀ ਡਾਕਟਰੀ ਨਹੀਂ, ਸਗੋਂ ਆਰਥਿਕਤਾ ਸੀ। 15 ਜੁਲਾਈ 2026 ਤੱਕ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 135 ਮਰੀਜ਼ਾਂ ਦਾ ਕੈਸ਼ਲੈੱਸ ਦਿਲ ਦਾ ਇਲਾਜ ਕੀਤਾ ਜਾ ਚੁੱਕਾ ਹੈ, ਜਿਸ ’ਤੇ 2.71 ਕਰੋੜ ਰੁਪਏ ਦੀ ਇਲਾਜੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ” ਡਾ. ਕਰਨਦੀਪ ਸਿੰਘ ਸਿਆਲ ਨੇ ਕਿਹਾ ਕਿ ਆਰਥਿਕ ਸੁਰੱਖਿਆ ਮਿਲਣ ਨਾਲ ਮਰੀਜ਼ ਬਿਨਾਂ ਦੇਰੀ ਇਲਾਜ ਕਰਵਾਉਣ ਲਈ ਅੱਗੇ ਆਉਂਦੇ ਹਨ, ਜਿਸ ਨਾਲ ਇਲਾਜ ਦੇ ਨਤੀਜੇ ਬਿਹਤਰ ਹੁੰਦੇ ਹਨ ਅਤੇ ਮਰੀਜ਼ ਜਲਦੀ ਸਿਹਤਯਾਬ ਹੁੰਦੇ ਹਨ। ਮਨਜੀਤ ਸਿੰਘ ਨੇ ਕਿਹਾ, “ਸਭ ਤੋਂ ਵੱਡੀ ਤਸੱਲੀ ਸਿਰਫ਼ ਇਸ ਗੱਲ ਦੀ ਨਹੀਂ ਕਿ ਹੁਣ ਉੱਚ ਪੱਧਰੀ ਡਾਕਟਰੀ ਇਲਾਜ ਉਪਲੱਬਧ ਹੈ, ਸਗੋਂ ਇਸ ਗੱਲ ਦੀ ਹੈ ਕਿ ਸਮੇਂ ਸਿਰ ਇਲਾਜ ਮਿਲੇਗਾ ਜਾਂ ਨਹੀਂ, ਇਹ ਹੁਣ ਸਾਡੀ ਆਰਥਿਕ ਸਮਰੱਥਾ ’ਤੇ ਨਿਰਭਰ ਨਹੀਂ ਕਰਦਾ।”

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ