ਚੰਡੀਗੜ੍ਹ : ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਯਤਨਾਂ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਤਹਿਤ ਪੰਜਾਬ ਨੇ 2026 ਦੇ ਸਾਉਣੀ ਸੀਜ਼ਨ ਦੌਰਾਨ 4 ਲੱਖ ਏਕੜ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ (ਡੀ. ਐਸ. ਆਰ.) ਅਧੀਨ ਲਿਆ ਕੇ ਹਾਲ ਹੀ ਦੇ ਸਾਲਾਂ ਵਿੱਚ ਇਸ ਉੱਨਤ ਤਕਨੀਕ (ਡੀਐਸਆਰ) ਨੂੰ ਅਪਣਾਉਣ ਵਿੱਚ ਮਿਸਾਲੀ ਵਾਧੇ ਦਾ ਰਿਕਾਰਡ ਬਣਾਇਆ ਹੈ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਦੱਸਿਆ ਕਿ ਇਹ ਰਕਬਾ ਪਿਛਲੇ ਸਾਲ ਨਾਲੋਂ 36 ਪ੍ਰਤੀਸ਼ਤ ਵੱਧ ਬਣਦਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਾਉਣੀ ਸੀਜ਼ਨ ਵਿੱਚ 31,478 ਰਜਿਸਟਰਡ ਕਿਸਾਨਾਂ ਨੇ 4,00,433.26 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਜਦੋਂਕਿ ਸਾਲ 2025 ਵਿੱਚ ਇਹ ਰਕਬਾ 2.94 ਲੱਖ ਏਕੜ ਸੀ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹਾ 12,063 ਕਿਸਾਨਾਂ ਦੁਆਰਾ 1,55,422.77 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਨਾਲ ਪੰਜਾਬ ਭਰ ਵਿੱਚੋਂ ਮੋਹਰੀ ਰਿਹਾ ਹੈ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ 7345 ਕਿਸਾਨਾਂ ਵੱਲੋਂ 1,06,038.81 ਏਕੜ ਨਾਲ ਦੂਜੇ ਅਤੇ ਫਿਰੋਜ਼ਪੁਰ 38,088.59 ਏਕੜ ਰਕਬੇ ਅਤੇ 1,929 ਕਿਸਾਨਾਂ ਨਾਲ ਤੀਜੇ ਸਥਾਨ 'ਤੇ ਰਿਹਾ ਹੈ। ਬਠਿੰਡਾ ਅਤੇ ਸੰਗਰੂਰ ਵੀ ਸਿਖਰਲੇ ਪੰਜ ਜ਼ਿਲ੍ਹਿਆਂ ਵਿੱਚ ਸ਼ੁਮਾਰ ਹਨ। ਬਲਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਸਮੇਤ ਹੋਰ ਕੁਦਰਤੀ ਸਰੋਤਾਂ ਦੀ ਸੰਭਾਲ ਦਾ ਸਥਾਈ ਸੱਭਿਆਚਾਰ ਪੈਦਾ ਕਰਨ ਦਾ ਯਤਨ ਹੈ।