Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ

July 19, 2026 08:35 PM
Rozana Sehaj times
ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਅਧੀਨ ਸੂਬੇ ਭਰ ਦੀਆਂ ਉਚੇਰੀ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਸ਼ੁਰੂ ਕੀਤੇ ਗਏ ਬਿਜ਼ਨਸ ਕਲਾਸ ਪ੍ਰੋਗਰਾਮ ਦੇ ਸਾਰਥਕ ਅਤੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਬੀ.ਕਾਮ., ਬੀਬੀਏ, ਬੀ.ਟੈਕ. ਅਤੇ ਬੀ.ਵੋਕੇਸ਼ਨਲ ਕੋਰਸ ਕਰਨ ਵਾਲੇ ਵਿਦਿਆਰਥੀਆਂ ਅਤੇ ਆਈ.ਟੀ.ਆਈ. ਅਤੇ ਪੌਲੀਟੈਕਨਿਕ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਇੱਕ ਲਾਜ਼ਮੀ ਵਿਸ਼ੇ ਵਜੋਂ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਤਹਿਤ ਪਹਿਲੇ ਸਾਲ ਦੌਰਾਨ ਸੂਬੇ ਭਰ ਦੇ ਲਗਭਗ 95,000 ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ 25,693 ਵਿਦਿਆਰਥੀਆਂ ਨੇ ਆਪਣੇ ਕਾਰੋਬਾਰ ਸ਼ੁਰੂ ਕੀਤੇ ਜਦੋਂ ਕਿ ਇਨ੍ਹਾਂ ਵਿੱਚੋਂ 20,241 ਉੱਦਮਾਂ ਨੇ ਪਹਿਲੇ ਸਾਲ ਵਿੱਚ ਹੀ ਲਗਭਗ 90 ਕਰੋੜ ਦੀ ਕਮਾਈ ਕੀਤੀ ਹੈ। ਇਸ ਪ੍ਰਾਪਤੀ ਬਾਰੇ ਗੱਲ ਕਰਦਿਆਂ ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਦਾ ਬਿਜ਼ਨਸ ਕਲਾਸ ਪ੍ਰੋਗਰਾਮ ਸਿੱਖਿਆ ਦੇ ਉਦੇਸ਼ ਨੂੰ ਮੁੜ ਪਰਿਭਾਸ਼ਿਤ ਕਰ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਲਗਭਗ 95,000 ਵਿਦਿਆਰਥੀਆਂ ਨੇ ਆਪਣੇ ਕਾਰੋਬਾਰ ਸਬੰਧੀ ਵਿਚਾਰਾਂ 'ਤੇ ਕੰਮ ਕੀਤਾ ਅਤੇ 25,000 ਤੋਂ ਵੱਧ ਨੇ ਆਪਣੇ ਕਾਰੋਬਾਰ ਸ਼ੁਰੂ ਕੀਤੇ। ਇਸ ਪ੍ਰੋਗਰਾਮ ਦੇ ਪਹਿਲੇ ਹੀ ਸਾਲ ਵਿੱਚ ਸਮੂਹਿਕ ਤੌਰ 'ਤੇ ਲਗਭਗ 90 ਕਰੋੜ ਰੁਪਏ ਦੀ ਕਮਾਈ ਵਾਲੇ ਕਾਰੋਬਾਰ ਸ਼ੁਰੂ ਕੀਤੇ ਗਏ। ਸੂਬੇ ਭਰ ਦੀਆਂ 20 ਯੂਨੀਵਰਸਿਟੀਆਂ, 494 ਕਾਲਜਾਂ, 320 ਆਈ.ਟੀ.ਆਈਜ਼ ਅਤੇ 91 ਪੌਲੀਟੈਕਨਿਕਾਂ ਵਿੱਚ 925 ਉਚੇਰੀ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਨੂੰ ਕਵਰ ਕਰਦਿਆਂ ਬੀ.ਕਾਮ., ਬੀ.ਬੀ.ਏ., ਬੀ.ਟੈਕ ਅਤੇ ਬੀ.ਵੋਕੇਸ਼ਨਲ ਕੋਰਸ ਕਰਨ ਵਾਲੇ ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2025-26 ਦੌਰਾਨ ਦੋ-ਕ੍ਰੈਡਿਟ ਵਾਲੇ ਲਾਜ਼ਮੀ ਕੋਰਸ ਦੀ ਸ਼ੁਰੂਆਤ ਕੀਤੀ ਗਈ ਸੀ। ਉਸ ਨੇ ਆਪਣੇ ਉੱਦਮ ਰਾਹੀਂ ਲਗਭਗ 1.5 ਲੱਖ ਕਮਾਏ ਅਤੇ ਆਪਣੀ ਬ੍ਰਾਂਡ ਪੈਕੇਜਿੰਗ ਤਿਆਰ ਕੀਤੀ। ਇਸ ਪ੍ਰੋਗਰਾਮ ਨੇ ਮੇਰੀ ਸੋਚ ਬਦਲ ਦਿੱਤੀ ਅਤੇ ਮੈਨੂੰ ਆਪਣੇ ਵਿਚਾਰਾਂ ਵਿੱਚ ਵਿਸ਼ਵਾਸ ਕਰਨ ਦੇ ਯੋਗ ਬਣਾਇਆ ਹੈ । ਅੱਜ ਮੈਂ ਸਿਰਫ਼ ਨੌਕਰੀ ਨਹੀਂ ਲੱਭਦੀ, ਮੈਂ ਆਪਣਾ ਕਾਰੋਬਾਰ ਖੜ੍ਹਾ ਕਰਨ ਅਤੇ ਦੂਜਿਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪ੍ਰੇਰਿਤ ਹਾਂ।"

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ