Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

July 19, 2026 08:44 PM
Rozana Sehaj times

ਚੰਡੀਗੜ੍ਹ :  ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਜ਼ਮੀਨ ਅਤੇ ਜਾਇਦਾਦ ਦੀ ਖ਼ਰੀਦ-ਵੇਚ ਸਮੇਂ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਹੋਰ ਸੌਖਾ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਾਲ ਵਿਭਾਗ ਵਿੱਚ ਮੁੱਦਤਾਂ ਤੋਂ ਵਰਤੇ ਜਾਂਦੇ 35 ਔਖੇ ਸ਼ਬਦਾਂ ਦੀ ਥਾਂ ਸੌਖੇ ਅਤੇ ਆਮ ਲੋਕਾਂ ਦੀ ਸਮਝ ਵਿੱਚ ਆਉਣ ਵਾਲੇ ਪੰਜਾਬੀ ਸ਼ਬਦ ਵਰਤਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਲੋਕਾਂ ਲਈ ਵਧੇਰੇ ਸਰਲ, ਪਾਰਦਰਸ਼ੀ ਅਤੇ ਸੁਖਾਲਾ ਬਣਾਉਣਾ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਸਰਕਾਰ ਦੀ ਲੋਕ ਪੱਖੀ ਸੋਚ ਦਾ ਹਿੱਸਾ ਹੈ ਜਿਸ ਤਹਿਤ ਸਰਕਾਰੀ ਕੰਮ-ਕਾਜ ਵਿੱਚ ਵਰਤੀ ਜਾਂਦੀ ਭਾਸ਼ਾ ਨੂੰ ਆਮ ਨਾਗਰਿਕ ਦੀ ਸਮਝ ਦੇ ਅਨੁਕੂਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਆਪਣੀ ਜ਼ਮੀਨ ਜਾਂ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਸਮਝਣ ਲਈ ਬੇਲੋੜੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮਾਲ ਮੰਤਰੀ ਨੇ ਦੱਸਿਆ ਕਿ ਇੰਸਪੈਕਟਰ ਜਨਰਲ ਆਫ਼ ਰਜਿਸਟ੍ਰੇਸ਼ਨ ਅਤੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਪੁਰਾਣੇ ਅਤੇ ਨਵੇਂ ਸਿਫ਼ਾਰਸ਼ ਕੀਤੇ ਸ਼ਬਦਾਂ ਦੀ ਸੂਚੀ ਭੇਜੀ ਗਈ ਹੈ। ਉਨ੍ਹਾਂ ਖੇਤਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਹੂਲਤ ਲਈ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਦਸਤਾਵੇਜ਼ਾਂ ਵਿੱਚ ਨਵੇਂ ਸੌਖੇ ਸ਼ਬਦਾਂ ਦੀ ਵਰਤੋਂ ਨੂੰ ਤਰਜੀਹੀ ਤੌਰ ’ਤੇ ਯਕੀਨੀ ਬਣਾਇਆ ਜਾਵੇ। ਪੁਰਾਣੇ ਸ਼ਬਦਾਂ ਦੀ ਥਾਂ ਸਿਫਾਰਿਸ਼ ਕੀਤੇ ਗਏ ਨਵੇਂ ਸੌਖੇ ਸ਼ਬਦ ਉਜਰ ਦੀ ਥਾਂ ਇਤਰਾਜ਼, ਉਜਰਤ ਦੀ ਥਾਂ ਫ਼ੀਸ,ਅਰਾਜ਼ੀ ਦੀ ਥਾਂ ਜ਼ਮੀਨ,ਸਾਕਿਨ ਦੀ ਥਾਂ ਵਸਨੀਕ, ਸਾਕਿਨ ਦੇਹ ਦੀ ਥਾਂ ਪਿੰਡ ਦਾ ਵਸਨੀਕ, ਹਸਬ ਜ਼ਾਬਤਾ ਦੀ ਥਾਂ ਕਾਨੂੰਨ ਅਨੁਸਾਰ, ਹਿੱਬਾ ਦੀ ਥਾਂ ਦਾਨ, ਕੈਫ਼ੀਅਤ ਦੀ ਥਾਂ ਵਿਸ਼ੇਸ਼ ਕਥਨ, ਗ਼ੈਰ ਮਜਰੂਆ ਦੀ ਥਾਂ ਅਣਵਾਹਿਆ ਖੇਤ, ਗਰਿੰਦਾ ਦੀ ਥਾਂ ਲੈਣ ਵਾਲਾ, ਜ਼ਰ ਦੀ ਥਾਂ ਰਕਮ, ਤਾਬੇ ਦੀ ਥਾਂ ਅਨੁਸਾਰ/ਮੁਤਾਬਿਕ/ਅਧੀਨ, ਤਕਾਵੀ ਦੀ ਥਾਂ ਖੇਤੀ ਕਰਜ਼ਾ, ਤਰਮੀਮ ਦੀ ਥਾਂ ਸੋਧ/ਦਰੁਸਤੀ,
ਤਸੱਬਰ/ਤਸੱਵਰ ਦੀ ਥਾਂ ਮੰਨ ਲੈਣਾ, ਤਲਬਾਨਾ ਦੀ ਥਾਂ ਖ਼ਰਚਾ, ਦੇਹ ਦੀ ਥਾਂ ਪਿੰਡ, ਦਾਖ਼ਲ ਖਾਰਜ ਦੀ ਥਾਂ ਇੰਤਕਾਲ, ਫਕ ਉਲ ਰਹਿਨ ਦੀ ਥਾਂ ਗਹਿਣੇ ਪਈ ਸੰਪਤੀ ਨੂੰ ਛਡਾਉਣਾ, ਫ਼ੌਤ ਦੀ ਥਾਂ ਮੌਤ, ਫ਼ਰਦ ਦੀ ਥਾਂ ਨਕਲ ਜਮ੍ਹਾਂਬੰਦੀ, ਫ਼ਰੀਕ ਦੀ ਥਾਂ ਧਿਰ, ਫ਼ਰੀਕ ਅੱਵਲ ਦੀ ਥਾਂ ਪਹਿਲੀ ਧਿਰ, ਫ਼ਰੀਕ ਦੋਮ ਦੀ ਥਾਂ ਦੂਜੀ ਧਿਰ, ਬਦਸਤੂਰ ਦੀ ਥਾਂ ਪਹਿਲਾਂ ਦੀ ਤਰ੍ਹਾਂ, ਬੈਨਾਮਾ ਦੀ ਥਾਂ ਵਿਕਰੀ ਨਾਮਾ, ਬਜ਼ਰੀਆ ਦੀ ਥਾਂ ਰਾਹੀਂ, ਬਾਇਆ ਦੀ ਥਾਂ ਵੇਚਣ ਵਾਲਾ, ਮਖ਼ਸੂਸ ਦੀ ਥਾਂ ਖ਼ਾਸ, ਮੁਸ਼ਤਰਕਾ ਦੀ ਥਾਂ ਸਾਂਝਾ, ਮੁੰਤਕਿਲ ਦੀ ਥਾਂ ਤਬਦੀਲ, ਮਜ਼ਕੂਰ ਦੀ ਥਾਂ ਉਪਰੋਕਤ, ਮਨਸੂਖ ਕਰਨਾ ਦੀ ਥਾਂ ਰੱਦ ਕਰਨਾ/ਖਾਰਜ ਕਰਨਾ, ਮੁਸ਼ਤਰੀ ਹੁਸ਼ਿਆਰਬਾਸ਼ ਦੀ ਥਾਂ ਖ਼ਰੀਦਦਾਰ ਚੁਕੰਨਾ ਰਹੇ, ਮੁਰਤਹਿਨ ਦੀ ਥਾਂ ਜ਼ਮੀਨ ਗਹਿਣੇ ਲੈਣ ਵਾਲਾ

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ