Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ

July 19, 2026 09:07 PM
Rozana Sehaj times
ਚੰਡੀਗੜ੍ਹ :   ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ-ਯੂਜੀ) 2026 ਪ੍ਰੀਖਿਆ ਪਾਸ ਕਰ ਲਈ ਹੈ। ਨੀਟ ਦਾ ਪੇਪਰ ਲੀਕ ਹੋਣ ਕਾਰਨ ਪਹਿਲਾ ਪ੍ਰੀਖਿਆ ਰੱਦ ਹੋ ਗਈ ਸੀ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਮੁੜ-ਪ੍ਰੀਖਿਆ ਲਈ ਗਈ ਸੀ ਜਿਸ ਦੇ ਨਤੀਜੇ ਐਲਾਨੇ ਗਏ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਮੈਡੀਕਲ ਖੇਤਰ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।  ਇਸ ਸਾਲ, ਸਾਡੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ ਜੋ ਕਿ “ਸਿੱਖਿਆ ਕ੍ਰਾਂਤੀ” ਦੇ ਪ੍ਰਭਾਵ ਅਤੇ ਸਾਡੇ ਅਧਿਆਪਕਾਂ ਦੇ ਸਮਰਪਣ ਨੂੰ ਦਰਸਾਉਂਦਾ ਹੈ।”  ਸਿੱਖਿਆ ਮੰਤਰੀ ਨੇ ਕਿਹਾ ਕਿ ਸਾਲ 2026 ਵਿੱਚ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵੱਧ ਰਹੇ ਮਿਆਰ ਦੀ ਪ੍ਰਤੱਖ ਮਿਸਾਲ ਹੈ। ਸਾਲ 2024 ਵਿੱਚ 437 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ ਅਤੇ ਸਾਲ 2025 ਵਿੱਚ ਇਹ ਗਿਣਤੀ ਵਧ ਕੇ 847 ਹੋ ਗਈ ਸੀ। ਇਸ ਸਾਲ 882 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ, ਜੋ ਸਾਲ 2024 ਦੇ ਮੁਕਾਬਲੇ 100 ਫ਼ੀਸਦ ਤੋਂ ਵੱਧ ਦੇ ਵਾਧੇ ਨੂੰ ਦਰਸਾਉਂਦੀ ਹੈ। ਪੇਪਰ ਲੀਕ ਅਤੇ ਦੁਬਾਰਾ ਪ੍ਰੀਖਿਆ ਕਾਰਨ 2026 ਦੀ ਪ੍ਰੀਖਿਆ ਵਿੱਚ ਆਈ ਰੁਕਾਵਟ ਦੇ ਬਾਵਜੂਦ ਇਹ ਸਫਲਤਾ ਹਾਸਲ ਕੀਤੀ ਗਈ ਹੈ। 16,000 ਰੁਪਏ ਮਹੀਨਾ ਦੀ ਤਨਖਾਹ ਵਾਲੇ ਇੱਕ ਪ੍ਰਾਈਵੇਟ ਸਕੂਲ ਅਧਿਆਪਕ ਦੇ ਪੁੱਤਰ, ਪ੍ਰਤੀਕ ਨੇ ਨੀਟ-ਯੂਜੀ 2026 ਵਿੱਚ 720 ਵਿੱਚੋਂ 594 ਅੰਕਾਂ ਨਾਲ 99.3 ਫ਼ੀਸਦ ਅੰਕ ਪ੍ਰਾਪਤ ਕੀਤੇ। ਉਸਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ “ਪੇਸ” ਪ੍ਰੋਗਰਾਮ ਤਹਿਤ ਮੁਫਤ ਆਨਲਾਈਨ ਕਲਾਸਾਂ ਅਤੇ ਮੌਕ ਟੈਸਟਾਂ ਰਾਹੀਂ ਪ੍ਰੀਖਿਆ ਦੀ ਤਿਆਰੀ ਕੀਤੀ। ਪ੍ਰਤੀਕ ਇੱਕ ਓਨਕੋਲੋਜਿਸਟ ਬਣ ਕੇ ਕੈਂਸਰ ਦੇ ਮਰੀਜ਼ਾਂ ਦੀ ਸੇਵਾ ਕਰਨਾ ਚਾਹੁੰਦਾ ਹੈ। ਉਸਦੀ ਪ੍ਰਾਪਤੀ ਦਰਸਾਉਂਦੀ ਹੈ ਕਿ ਸਹੀ ਦਿਸ਼ਾ ਤੇ ਸਹਾਇਤਾ, ਸਮਰਪਣ ਅਤੇ ਸਖ਼ਤ ਮਿਹਨਤ ਨਾਲ ਵਿੱਤੀ ਔਕੜਾਂ ਉੱਤੇ ਪਾਰ ਪਾਇਆ ਜਾ ਸਕਦਾ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ, ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਕੇਰਲਾ ਅਤੇ ਦਿੱਲੀ ਨੂੰ ਪਛਾੜ ਕੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਦਾ ਦਰਜਾ ਹਾਸਲ ਕੀਤਾ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਬੱਚੇ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕੀਤੀ ਜਾਵੇ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ