Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਸੌਂਦ

July 19, 2026 09:19 PM
Rozana Sehaj times

ਚੰਡੀਗੜ੍ਹ  :
 ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਦੀ ਥਾਂ ਨਵੀਂ ਲਾਗੂ ਕੀਤੀ ਗਈ ਵੀਬੀ ਜੀ ਰਾਮ ਜੀ (ਵਿਕਸਿਤ ਭਾਰਤ ਗਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਵਿੱਚ ਸੁਚਾਰੂ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਜਿਸ ਤਹਿਤ ਪੇਂਡੂ ਕਾਮਿਆਂ ਲਈ ਰੁਜ਼ਗਾਰ ਮੌਕਿਆਂ ਦੀ ਸੁਰੱਖਿਆ ਦੇ ਨਾਲ-ਨਾਲ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਇਆ ਗਿਆ ਹੈ। ਮੰਤਰੀ ਨੇ ਕਿਹਾ ਕਿ ਮਨਰੇਗਾ 30 ਜੂਨ, 2026 ਤੱਕ ਕਾਰਜਸ਼ੀਲ ਰਹੀ ਅਤੇ ਵੀਬੀ ਜੀ ਰਾਮ ਜੀ ਸਕੀਮ 1 ਜੁਲਾਈ,2026  ਤੋਂ ਲਾਗੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮਨਰੇਗਾ ਤਹਿਤ ਤਨਖਾਹਾਂ ਅਤੇ ਉਜਰਤਾਂ ਦਾ ਪੂਰਾ ਫੰਡ ਭਾਰਤ ਸਰਕਾਰ ਵੱਲੋਂ ਦਿੱਤਾ ਜਾਂਦਾ ਸੀ ਜਦੋਂ ਕਿ ਵਸਤਾਂ ਸਬੰਧੀ ਲਾਗਤ ਕੇਂਦਰ ਅਤੇ ਸੂਬੇ ਵਿੱਚ 75:25 ਦੇ ਅਨੁਪਾਤ ਨਾਲ ਸਾਂਝੀ  ਕੀਤੀ ਜਾਂਦੀ ਸੀ। ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਵਿਭਾਗ ਨੇ ਕਰਮਚਾਰੀਆਂ ਦੀ ਮੌਜੂਦਾ ਤਨਖਾਹ ਨਾਲੋਂ ਲਗਭਗ 10 ਫ਼ੀਸਦ ਦੇ ਸਾਂਝੇ ਵਾਧੇ ਦੀ ਪੇਸ਼ਕਸ਼ ਵੀ ਕੀਤੀ ਹੈ। ਉਨ੍ਹਾਂ ਕਿਹਾ, ‘‘ਮਨਰੇਗਾ ਅਧੀਨ ਪਹਿਲਾਂ ਦੇ ਸਾਲਾਨਾ ਕੰਟਰੈਕਟ ਦੇ ਉਲਟ, ਵੀਬੀ ਜੀ ਰਾਮ ਜੀ ਅਧੀਨ ਕਰਮਚਾਰੀਆਂ ਨੂੰ ਹੁਣ ਵਧੇਰੇ ਨਿਰੰਤਰਤਾ, ਸਥਿਰਤਾ ਅਤੇ ਨੌਕਰੀ ਦੀ ਸੁਰੱਖਿਆ ਪ੍ਰਦਾਨ ਕਰਨ ਲਈ ਲੰਬੇ ਸਮੇਂ ਲਈ ਕੰਟਰੈਕਟ ਦਿੱਤੇ ਜਾਣਗੇ। ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਤਕਨੀਕੀ ਸਹਾਇਕਾਂ ਦੀਆਂ ਤਨਖਾਹਾਂ ਪਹਿਲਾਂ ਹੀ ਮਈ 2026 ਤੱਕ ਜਾਰੀ ਕਰ ਦਿੱਤੀਆਂ ਗਈਆਂ ਹਨ, ਜਦੋਂ ਕਿ ਗ੍ਰਾਮ ਰੁਜ਼ਗਾਰ ਸਹਾਇਕਾਂ ਅਤੇ ਹੋਰ ਸਟਾਫ ਦੀਆਂ ਤਨਖਾਹਾਂ ਜਨਵਰੀ 2026 ਤੱਕ ਜਾਰੀ ਕਰ ਦਿੱਤੀਆਂ ਗਈਆਂ ਹਨ। ਮੰਤਰੀ ਨੇ ਕਿਹਾ, ‘‘ਯੂਟੀਲਾਈਜੇਸ਼ਨ ਸਰਟੀਫਿਕੇਟ ਅਤੇ ਫੰਡਾਂ ਸਬੰਧੀ ਅਗਲੇਰੀ ਮੰਗ ਪਹਿਲਾਂ ਹੀ ਭਾਰਤ ਸਰਕਾਰ ਨੂੰ ਭੇਜ ਦਿੱਤੀ ਗਈ ਹੈ, ਜਿਸਦੀ ਅਗਲੀ ਕਿਸ਼ਤ 20 ਜੁਲਾਈ ਤੋਂ ਬਾਅਦ ਜਾਰੀ ਹੋਣ ਦੀ ਉਮੀਦ ਹੈ। ਭਾਰਤ ਸਰਕਾਰ ਨੇ ਵੀਬੀ ਜੀ ਰਾਮ ਜੀ ਸਕੀਮ ਅਧੀਨ ਤਨਖਾਹਾਂ ਲਈ 50 ਕਰੋੜ ਰੁਪਏ ਪਹਿਲਾਂ ਹੀ ਮਨਜ਼ੂਰ ਕਰ ਦਿੱਤੇ ਹਨ ਅਤੇ ਭਵਿੱਖ ਵਿੱਚ ਤਨਖਾਹਾਂ ਜਾਰੀ ਕਰਨ ਦਾ ਕੰਮ ਨਿਯਮਤ ਤੌਰ ’ਤੇ ਜਾਰੀ ਰਹੇਗਾ।’’
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ