Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਜ਼ਿਲ੍ਹੇ 'ਚ 20 ਤੋਂ 25 ਜੁਲਾਈ ਤਕ ਵਿਸ਼ੇਸ਼ "ਮੀਜ਼ਲਜ਼-ਰੂਬੇਲਾ ਕੈਚਅੱਪ" ਮੁਹਿੰਮ ਚੱਲੇਗੀ

July 19, 2026 09:58 PM
Rozana Sehaj times
ਮੋਹਾਲੀ  : ਜ਼ਿਲ੍ਹਾ ਮੋਹਾਲੀ ਵਿਚ 20 ਤੋਂ 25 ਜੁਲਾਈ ਤਕ ਵਿਸ਼ੇਸ਼ "ਮੀਜ਼ਲਜ਼-ਰੂਬੇਲਾ ਕੈਚਅੱਪ ਰਾਊਂਡ" ਚਲਾਇਆ ਜਾਵੇਗਾ। ਇਸ ਮੁਹਿੰਮ ਦਾ ਮੁੱਖ ਉਦੇਸ਼ 9 ਮਹੀਨੇ ਤੋਂ 2 ਸਾਲ ਤਕ ਦੇ ਉਨ੍ਹਾਂ ਸਾਰੇ ਬੱਚਿਆਂ ਨੂੰ ਮੀਜ਼ਲਜ਼-ਰੂਬੇਲਾ (ਐਮ.ਆਰ.) ਵੈਕਸੀਨ ਦੇਣਾ ਹੈ, ਜੋ ਨਿਯਮਤ ਟੀਕਾਕਰਨ ਪ੍ਰੋਗਰਾਮ ਦੌਰਾਨ ਇਸ ਵੈਕਸੀਨ ਦੀ ਇਕ ਜਾਂ ਦੋਵੇਂ ਖ਼ੁਰਾਕਾਂ ਲੈਣ ਤੋਂ ਕਿਸੇ ਕਾਰਨ ਰਹਿ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਖ਼ਸਰਾ/ਰੂਬੇਲਾ ਛੂਤ ਦੀਆਂ ਬੀਮਾਰੀਆਂ ਹਨ, ਜੋ ਬੱਚਿਆਂ ਅੰਦਰ ਅੰਨ੍ਹਾਪਣ, ਨਿਮੋਨੀਆ ਅਤੇ ਦਿਮਾਗ਼ੀ ਬੁਖ਼ਾਰ ਜਿਹੀਆਂ ਗੰਭੀਰ ਪੇਚੀਦਗੀਆਂ ਪੈਦਾ ਕਰ ਸਕਦੀਆਂ ਹਨ। ਸਮੇਂ ਸਿਰ ਟੀਕਾਕਰਨ ਰਾਹੀਂ ਇਨ੍ਹਾਂ ਬੀਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਕੈਚਅਪ ਰਾਊਂਡ ਇਸ ਲਈ ਕੀਤਾ ਜਾ ਰਿਹਾ ਹੈ ਤਾਕਿ ਕੋਈ ਵੀ ਯੋਗ ਬੱਚਾ ਖ਼ਸਰਾ-ਰੂਬੇਲਾ ਦੀ ਸੁਰੱਖਿਆ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਅਤੇ ਨਿਰਧਾਰਤ ਟੀਕਾਕਰਨ ਸੈਸ਼ਨਾਂ 'ਤੇ ਐੱਮ.ਆਰ. ਦਾ ਟੀਕਾ ਮੁਫ਼ਤ ਲਗਾਇਆ ਜਾਵੇਗਾ l ਜੇਕਰ ਮੀਜ਼ਲਜ਼-ਰੂਬੇਲਾ ਵੈਕਸੀਨ ਦੀ ਕੋਈ ਵੀ ਖੁਰਾਕ ਰਹਿ ਗਈ ਹੈ ਤਾਂ 20 ਤੋਂ 25 ਜੁਲਾਈ ਦੌਰਾਨ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਜਾਂ ਟੀਕਾਕਰਨ ਸੈਸ਼ਨ 'ਤੇ ਜਾ ਕੇ ਆਪਣੇ ਬੱਚੇ ਦਾ ਟੀਕਾਕਰਨ ਜ਼ਰੂਰ ਕਰਵਾਉਣ। ਟੀਕਾਕਰਨ ਲਈ ਬੱਚੇ ਦਾ ਟੀਕਾਕਰਨ ਕਾਰਡ ਨਾਲ ਲਿਆਂਦਾ ਜਾਵੇ। ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ l
 

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ