Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ 'ਤੀਰਥ ਯਾਤਰਾ' ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

July 20, 2026 06:04 PM
Rozana Sehaj times
ਤਲਵਾੜਾ (ਹੁਸ਼ਿਆਰਪੁਰ)  :  ਹੁਸ਼ਿਆਰਪੁਰ ਦੇ ਤਲਵਾੜਾ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਭਜਨ ਸੰਧਿਆ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦੀ ਮੁਫ਼ਤ 'ਤੀਰਥ ਯਾਤਰਾ' ਯੋਜਨਾ ਦੇ ਵੱਡੇ ਵਿਸਥਾਰ ਦਾ ਐਲਾਨ ਕੀਤਾ। ਅਗਸਤ ਮਹੀਨੇ ਤੋਂ ਪੰਜਾਬ ਸਰਕਾਰ ਖਾਟੂ ਸ਼ਿਆਮ ਜੀ-ਸਾਲਾਸਰ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਲਈ ਮੁਫ਼ਤ ਤੀਰਥ ਯਾਤਰਾ ਸ਼ੁਰੂ ਕਰੇਗੀ। ਇਨ੍ਹਾਂ ਤਿੰਨਾਂ ਨਵੇਂ ਰੂਟਾਂ ਲਈ ਰਜਿਸਟ੍ਰੇਸ਼ਨ ਅਗਸਤ ਵਿੱਚ ਖੁੱਲ੍ਹੇਗੀ, ਜਿਸ ਤਹਿਤ ਸਰਕਾਰ ਡੇਢ ਲੱਖ ਸ਼ਰਧਾਲੂਆਂ ਨੂੰ 'ਦਰਸ਼ਨ' ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਭਗਵੰਤ ਮਾਨ ਸਰਕਾਰ ਦੀ ਮੁਫ਼ਤ 'ਤੀਰਥ ਯਾਤਰਾ' ਯੋਜਨਾ ਮੌਜੂਦਾ ਸਮੇਂ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਜਾਂਦੀ ਹੈ, ਜਿਸ ਵਿੱਚ ਏ.ਸੀ. ਬੱਸਾਂ, ਹੋਟਲਾਂ, ਖਾਣੇ ਅਤੇ ਹੋਰ ਪ੍ਰਬੰਧਾਂ ਦਾ ਸਾਰਾ ਖ਼ਰਚਾ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ। ਹੁਣ ਇਸ ਯੋਜਨਾ ਦਾ ਤਿੰਨ ਨਵੇਂ ਰੂਟਾਂ ਨਾਲ ਵਿਸਥਾਰ ਕੀਤਾ ਗਿਆ ਹੈ। ਹੁਣ ਬੱਸਾਂ ਸਾਲਾਸਰ ਜੀ-ਖਾਟੂ ਸ਼ਿਆਮ ਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਵੀ ਚੱਲਣਗੀਆਂ। ਇਨ੍ਹਾਂ ਤਿੰਨਾਂ ਨਵੇਂ ਰੂਟਾਂ ਲਈ ਰਜਿਸਟ੍ਰੇਸ਼ਨ ਅਗਸਤ ਵਿੱਚ ਸ਼ੁਰੂ ਹੋਵੇਗੀ ਅਤੇ ਸਰਕਾਰ ਡੇਢ ਲੱਖ ਸ਼ਰਧਾਲੂਆਂ ਨੂੰ 'ਦਰਸ਼ਨ' ਕਰਵਾਏਗੀ।"

ਔਰਤਾਂ ਲਈ ਵਿੱਤੀ ਸਹਾਇਤਾ ਬਾਰੇ ਬੋਲਦਿਆਂ 'ਆਪ' ਸੁਪਰੀਮੋ ਨੇ ਕਿਹਾ, "ਜਿਨ੍ਹਾਂ ਔਰਤਾਂ ਨੇ ਆਪਣੀ ਰਜਿਸਟ੍ਰੇਸ਼ਨ ਮੁਕੰਮਲ ਹੋਣ ਦੇ ਬਾਵਜੂਦ ਅਜੇ ਤੱਕ ਖਾਤਿਆਂ ਵਿੱਚ ਪੈਸੇ ਪ੍ਰਾਪਤ ਨਹੀਂ ਕੀਤੇ ਹਨ, ਉਨ੍ਹਾਂ ਨੂੰ 1 ਅਗਸਤ ਨੂੰ ₹3,000 ਮਿਲਣਗੇ, ਜਿਸ ਵਿੱਚ ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਦੇ ਪੈਸੇ ਇਕੱਠੇ ਸ਼ਾਮਲ ਹੋਣਗੇ। ਐਸ.ਸੀ. ਭਾਈਚਾਰੇ ਦੀਆਂ ਔਰਤਾਂ ਨੂੰ ₹4,500 ਮਿਲਣਗੇ। ਪਹਿਲੀ ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ 32 ਲੱਖ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕੀਤੇ ਸਨ ਅਤੇ ਪਹਿਲੀ ਅਗਸਤ ਨੂੰ 50 ਲੱਖ ਤੋਂ ਵੱਧ ਔਰਤਾਂ ਨੂੰ ਇਹ ਲਾਭ ਮਿਲੇਗਾ।"

ਸਰਕਾਰ ਇਨ੍ਹਾਂ ਲੋਕ-ਪੱਖੀ ਸਕੀਮਾਂ ਲਈ ਫੰਡ ਕਿਵੇਂ ਜੁਟਾ ਰਹੀ ਹੈ, ਇਸ ਬਾਰੇ ਸਪੱਸ਼ਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ, "ਸਰਕਾਰ ਕੋਲ ਇੰਨਾ ਪੈਸਾ ਇਸ ਲਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਇਮਾਨਦਾਰ ਹਨ। ਪੰਜਾਬ ਦੇ ਪਿਛਲੇ ਹਰ ਮੁੱਖ ਮੰਤਰੀ 'ਤੇ ਦੋਸ਼ ਲੱਗੇ ਅਤੇ ਪੰਜ ਸਾਲ ਪੂਰੇ ਕਰਨ ਤੋਂ ਬਾਅਦ ਇਹ ਸਾਹਮਣੇ ਆਉਂਦਾ ਸੀ ਕਿ ਉਨ੍ਹਾਂ ਦੀਆਂ ਪਤਨੀਆਂ ਅਤੇ ਬੱਚਿਆਂ ਨੇ ਪੈਸਾ ਲੁੱਟਿਆ ਹੈ। ਪਰ ਅੱਜ ਤੱਕ ਭਗਵੰਤ ਮਾਨ, ਉਨ੍ਹਾਂ ਦੇ ਪਰਿਵਾਰ ਜਾਂ ਉਨ੍ਹਾਂ ਦੇ ਕਿਸੇ ਵੀ ਮੰਤਰੀ 'ਤੇ ਇੱਕ ਰੁਪਏ ਦਾ ਵੀ ਦੋਸ਼ ਨਹੀਂ ਲੱਗਿਆ। ਭਗਵੰਤ ਮਾਨ ਸਭ ਤੋਂ ਇਮਾਨਦਾਰ ਮੁੱਖ ਮੰਤਰੀ ਹਨ। ਅਜਿਹਾ ਮੁੱਖ ਮੰਤਰੀ ਨਾ ਕਦੇ ਹੋਇਆ ਹੈ ਅਤੇ ਨਾ ਕਦੇ ਹੋਵੇਗਾ।"

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਹੋਏ ਬਦਲਾਅ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, "ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਪੰਜਾਬ ਵਿੱਚ ਲੋਕਾਂ ਦੇ ਬਿਜਲੀ ਦੇ ਬਿੱਲ ਕਈ ਹਜ਼ਾਰ ਰੁਪਏ ਆਉਂਦੇ ਸਨ। ਪਰ ਪਿਛਲੇ ਚਾਰ ਸਾਲਾਂ ਤੋਂ ਲੋਕਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ। ਭਗਵੰਤ ਮਾਨ ਸਰਕਾਰ ਨੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦੇ ਕਵਰ ਵਾਲਾ ਸਿਹਤ ਬੀਮਾ ਵੀ ਦਿੱਤਾ ਹੈ ਅਤੇ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਮਿਲਣੇ ਸ਼ੁਰੂ ਹੋ ਗਏ ਹਨ।"

ਅੰਮ੍ਰਿਤਸਰ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਦਾ ਹਵਾਲਾ ਦਿੰਦੇ ਹੋਏ 'ਆਪ' ਮੁਖੀ ਨੇ ਕਿਹਾ, "ਅੰਮ੍ਰਿਤਸਰ ਭਗਵਾਨ ਵਾਲਮੀਕਿ ਮੰਦਰ ਦੀ ਧਰਤੀ ਹੈ, ਜਿੱਥੇ ਰਾਮਾਇਣ ਲਿਖੀ ਗਈ ਸੀ, ਜਿੱਥੇ ਮਾਤਾ ਸੀਤਾ ਰਹਿੰਦੇ ਸਨ, ਜਿੱਥੇ ਲਵ ਕੁਸ਼ ਦਾ ਜਨਮ ਹੋਇਆ ਸੀ ਅਤੇ ਜਿੱਥੇ ਲਵ ਕੁਸ਼ ਨੇ ਅਸ਼ਵਮੇਧ ਘੋੜਾ ਰੋਕਿਆ ਸੀ। ਸਰਕਾਰ ਨੇ ਹੁਣ ਭਗਵਾਨ ਵਾਲਮੀਕਿ ਮੰਦਰ ਦੇ ਨਾਲ ਲੱਗਦੀ ਜਗ੍ਹਾ 'ਤੇ ਮਾਤਾ ਸੀਤਾ ਅਤੇ ਲਵ ਕੁਸ਼ ਨੂੰ ਸਮਰਪਿਤ ਵਿਸ਼ਾਲ ਅਤੇ ਸ਼ਾਨਦਾਰ ਮੰਦਰ ਬਣਾਉਣ ਦਾ ਫੈਸਲਾ ਕੀਤਾ ਹੈ।"

ਸੂਬੇ ਭਰ ਵਿੱਚ ਧਾਰਮਿਕ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ, "ਪੰਜਾਬ ਦੇ ਸਾਰੇ 22 ਸ਼ਹਿਰਾਂ ਵਿੱਚ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਵਰਗੇ ਭਜਨ ਸੰਧਿਆ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਨੂੰ ਇੱਕ ਵਿਸ਼ਾਲ ਅਤੇ ਸ਼ਾਨਦਾਰ ਮੰਦਰ ਵਜੋਂ ਵਿਕਸਤ ਕਰਨ ਲਈ ₹80 ਕਰੋੜ ਖਰਚ ਰਹੇ ਹਨ, ਜੋ 30 ਸਤੰਬਰ ਤੱਕ ਮੁਕੰਮਲ ਹੋ ਜਾਵੇਗਾ। ਉਸ ਤੋਂ ਬਾਅਦ ਸਾਰਿਆਂ ਨੂੰ ਦਰਸ਼ਨਾਂ ਲਈ ਜਾਣਾ ਚਾਹੀਦਾ ਹੈ। ਕਾਲੀ ਮਾਤਾ ਦਾ ਆਸ਼ੀਰਵਾਦ ਲੈਣ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ।"

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਇਸ ਪਵਿੱਤਰ ਅਸਥਾਨ 'ਤੇ ਆ ਕੇ ਇਸ ਮੁਕੱਦਸ ਸਮਾਗਮ ਵਿੱਚ ਹਿੱਸਾ ਲੈ ਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਇਸ ਇਕੱਠ ਵਿੱਚ ਹਾਜ਼ਰ ਹੋਣਾ ਅਤੇ ਮਨੁੱਖਤਾ, ਏਕਤਾ ਤੇ ਪਿਆਰ ਦਾ ਸੰਦੇਸ਼ ਫੈਲਾਉਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਨੂੰ ਖੁਸ਼ੀ ਹੈ ਕਿ ਤੁਸੀਂ ਸਾਰੇ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਇੰਨੀ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੇ ਹੋ।”
ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦਾ ਬੇਅੰਤ ਪਿਆਰ ਅਤੇ ਅਸੀਸਾਂ ਸੂਬਾ ਸਰਕਾਰ ਨੂੰ ਹੋਰ ਵੀ ਵੱਧ ਉਤਸ਼ਾਹ ਅਤੇ ਵਚਨਬੱਧਤਾ ਨਾਲ ਉਨ੍ਹਾਂ ਦੀ ਸੇਵਾ ਕਰਨ ਦਾ ਭਰੋਸਾ ਦਿੰਦੀਆਂ ਹਨ। ਪੰਜਾਬ ਇੱਕ ਅਜਿਹੀ ਉਪਜਾਊ ਧਰਤੀ ਹੈ ਜਿੱਥੇ ਨਫ਼ਰਤ ਦੇ ਬੀਜ ਨੂੰ ਛੱਡ ਕੇ ਹਰ ਬੀਜ ਪੁੰਗਰ ਸਕਦਾ ਹੈ। ਸਾਡੇ ਸੂਬੇ ਵਿੱਚ ਏਕਤਾ ਦਾ ਜਜ਼ਬਾ ਇੰਨਾ ਮਜ਼ਬੂਤ ਹੈ ਕਿ ਲੋਕ ਹਰ ਤਿਉਹਾਰ ਮਿਲ-ਜੁਲ ਕੇ ਮਨਾਉਂਦੇ ਹਨ।”
ਉਨ੍ਹਾਂ ਕਿਹਾ, “ਪੰਜਾਬ ਹਮੇਸ਼ਾ ਹੀ ਫਿਰਕੂ ਸਦਭਾਵਨਾ ਦੀ ਭਾਵਨਾ ਰੱਖਣ ਵਾਲਾ ਸੂਬਾ ਰਿਹਾ ਹੈ। ਵੰਡ ਪਾਉਣ ਵਾਲੀਆਂ ਤਾਕਤਾਂ ਇੱਥੇ ਕਦੇ ਵੀ ਕਾਮਯਾਬ ਨਹੀਂ ਹੋ ਸਕਦੀਆਂ। ਭਾਵੇਂ ਅੱਜ ਦਾ ਇਹ ਸਮਾਗਮ ਭਗਵਾਨ ਸ਼ਿਵ ਨੂੰ ਸਮਰਪਿਤ ਹੈ, ਪਰ ਹਰ ਧਰਮ ਦੇ ਲੋਕ ਇਸ ਵਿੱਚ ਹਿੱਸਾ ਲੈ ਰਹੇ ਹਨ, ਜੋ ਕਿ ਪੰਜਾਬ ਦੀ ਅਸਲ ਭਾਵਨਾ ਨੂੰ ਦਰਸਾਉਂਦਾ ਹੈ।”
ਸੂਬਾ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦੀ ਸਹੂਲਤ ਨੂੰ ਸਾਡੀ ਮੁੱਖ ਤਰਜੀਹ ਰੱਖਦੇ ਹੋਏ, ਅਸੀਂ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਅਸੀਂ ਨੌਜਵਾਨਾਂ ਨੂੰ ਪਾਰਦਰਸ਼ੀ ਤਰੀਕੇ ਨਾਲ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅੱਜ ਪੰਜਾਬ ਦੇ 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੀ ਸਪਲਾਈ ਮਿਲ ਰਹੀ ਹੈ, ਲਗਭਗ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਹੋਰ ਕਈ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ ਅਤੇ ਅੱਜ ਖੇਤੀਬਾੜੀ ਸੈਕਟਰ ਲਈ ਨਹਿਰੀ ਪਾਣੀ ਦੀ ਕੋਈ ਘਾਟ ਨਹੀਂ ਹੈ। ਸਾਡੀ ਸਰਕਾਰ ਨੇ ਕਿਸਾਨਾਂ ਦੇ ਫਾਇਦੇ ਲਈ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਹਨ।”
ਭਗਵੰਤ ਸਿੰਘ ਮਾਨ ਨੇ ਦੱਸਿਆ, “1 ਜੁਲਾਈ ਤੋਂ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਔਰਤਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਗਈ ਹੈ। ਹਰ ਯੋਗ ਔਰਤ 1,000 ਰੁਪਏ ਪ੍ਰਤੀ ਮਹੀਨਾ ਜਦੋਂ ਕਿ ਅਨੁਸੂਚਿਤ ਜਾਤੀਆਂ ਵਰਗ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲ ਰਹੇ ਹਨ। ਇਹ ਰਾਸ਼ੀ ਸਿੱਧੀ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾ ਰਹੀ ਹੈ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਤਹਿਤ ਯੋਗ ਹਨ। ਪੰਜਾਬ ਦੀਆਂ ਲਗਭਗ 97% ਔਰਤਾਂ ਇਸ ਸਕੀਮ ਦਾ ਲਾਭ ਉਠਾ ਰਹੀਆਂ ਹਨ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਰੱਖੇ ਹਨ।”
ਇੱਕ ਹੋਰ ਵੱਡੇ ਉਪਰਾਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰੇਡ ਕੀਤਾ ਜਾਵੇਗਾ। ਇਸ ਹਸਪਤਾਲ ਨੂੰ ਪੀ.ਜੀ.ਆਈ. ਦੀ ਤਰਜ਼ 'ਤੇ ਵਿਕਸਤ ਕਰਨਾ ਮੇਰਾ ਸੁਪਨਾ ਹੈ ਕਿਉਂਕਿ ਆਧੁਨਿਕ ਡਾਕਟਰੀ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਸੀਂ ਇਸ ਹਸਪਤਾਲ ਵਿੱਚ ਨਵੀਨਤਮ ਡਾਕਟਰੀ ਉਪਕਰਣ ਮੁਹੱਈਆ ਕਰਵਾਵਾਂਗੇ ਅਤੇ ਮਾਹਰ ਡਾਕਟਰ ਤਾਇਨਾਤ ਕਰਾਂਗੇ। ਇਸ ਦੀ ਇਮਾਰਤ ਬਹੁਤ ਖੂਬਸੂਰਤ ਹੈ, ਪਰ ਜਦੋਂ ਤੱਕ ਇਹ ਆਧੁਨਿਕ ਮਸ਼ੀਨਾਂ ਅਤੇ ਯੋਗ ਡਾਕਟਰਾਂ ਨਾਲ ਲੈਸ ਨਹੀਂ ਹੁੰਦੀ, ਉਦੋਂ ਤੱਕ ਇਹ ਆਪਣੇ ਅਸਲ ਮਕਸਦ ਨੂੰ ਪੂਰਾ ਨਹੀਂ ਕਰ ਸਕਦੀ।”
 
 
 

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ