Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਗੁਰਦੁਆਰਾ ਕਰਤਾਰਪੁਰ ਦਾ ਲਾਂਘਾ ਭਾਰਤ ਸਰਕਾਰ ਤੁਰੰਤ ਖੋਹਲੇ: ਬਾਬਾ ਬਲਬੀਰ ਸਿੰਘ 96 ਕਰੋੜੀ

July 20, 2026 06:13 PM
ਗੁਰਪ੍ਰੀਤ ਸਿੰਘ ਡੱਬ

 

ਅੰਮ੍ਰਿਤਸਰ :  ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਸਬੰਧੀ ਸੰਗਤਾਂ ਦੀ ਮੰਗ ਬਾਰੇ ਬੋਲਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਇਸ ਧਾਰਮਿਕ ਭਾਵਨਾ ਨੂੰ ਸਰਕਾਰਾਂ ਸੰਵੇਦਨਸ਼ੀਲਤਾ ਨਾਲ ਲੈਣ। ਉਨ੍ਹਾਂ ਕਿਹਾ ਦੇਸ਼ ਦੀ ਵੰਡ ਤੋਂ ਲੈ ਕੇ ਅੱਜ ਤੀਕ ਸੰਗਤਾਂ ਇਸ ਲਾਂਘੇ ਲਈ ਅਰਦਾਸਾਂ ਕਰਦੀਆਂ ਆ ਰਹੀਆਂ ਹਨ, ਕੇਂਦਰ ਸਰਕਾਰ ਵੱਲੋਂ ਆਪਰੇਸ਼ਨ ਸੰਧੂਰ ਸਮੇਂ ਗੁ: ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕੀਤਾ ਗਿਆ ਸੀ। ਹੁਣ ਭਾਰਤ ਸਰਕਾਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਬਿਨਾਂ ਦੇਰੀ ਕੀਤਿਆਂ ਤੁਰੰਤ ਖੋਲ੍ਹ ਦੇਣਾ ਚਾਹੀਦਾ ਹੈ। ਬਾਬਾ ਬਲਬੀਰ ਸਿੰਘ ਅਕਾਲੀ ਨੇ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਸਿੱਖਾਂ ਦੀਆਂ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਦੀ ਆਸਥਾ ਦਾ ਕੇਂਦਰ ਹੈ।ਉਨ੍ਹਾਂ ਕਿਹਾ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਸੰਗਤਾਂ ਦੀ ਮੰਗ ਨੂੰ ਪਾਕਿਸਤਾਨ ਤੇ ਹਿੰਦੋਸਤਾਨ ਦੀਆਂ ਸਰਕਾਰਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।ਇਹ ਕੇਵਲ ਸਿੱਖਾਂ ਲਈ ਹੀ ਨਹੀਂ ਸਗੋਂ ਸਮੁੱਚੀ ਮਨੁੱਖਤਾ ਨੂੰ ਇਸ ਸਥਾਨ ਤੋਂ ਮੇਹਨਤ, ਇਮਾਨਦਾਰੀ ਤੇ ਸੇਵਾ ਭਾਵਨਾ ਦੀ ਸੇਧ ਮਿਲਦੀ ਹੈ।ਉਨ੍ਹਾਂ ਕਿਹਾ ਕਿ ਅੱਜ ਤੀਕ ਕੇਂਦਰ ਸਰਕਾਰ ਨੇ ਪੰਜਾਬ ਦੇ ਜਾਇਆ ਨੂੰ ਕਦੀ ਸਰਲ ਤਰੀਕੇ ਨਾਲ ਕੁਝ ਨਹੀਂ ਦਿੱਤਾ।ਹਮੇਸ਼ਾਂ ਪੰਜਾਬੀਆਂ ਨੂੰ ਹੱਕੀ ਮੰਗਾਂ ਵੀ ਆਪਣਾ ਖੂਨ ਡੋਲ ਕੇ ਪ੍ਰਵਾਨ ਕਰਵਾਉਂਦੀ ਪੈਦੀਆਂ ਹਨ। ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਗੁ: ਕਰਤਾਰਪੁਰ ਸਾਹਿਬ ਦਾ ਵੀ ਲਾਂਘ ਖੁਲਵਾਉਣ ਦੇ ਯਤਨ ਕਰਨੇ ਚਾਹੀਦੇ ਹਨ। ਭਾਰਤ ਪਾਕਿਸਤਾਨ ਸਰਹੱਦ ਤੋਂ ਸ਼ੁਰੂ ਹੋਣ ਵਾਲੇ ਕੌਮੀ ਰਾਜ ਮਾਰਗ 703 ਏ.ਏ. ਦਾ ਨਾਮ ਬਦਲ ਕੇ ਸ੍ਰੀ ਗੁਰੂ ਨਾਨਕ ਮਾਰਗ ਹੋਵੇਗਾ।ਪਰ ਅੱਜ ਤੀਕ ਇਸ ਮਾਰਗ ਤੇ ਗੁਰੂ ਨਾਨਕ ਸਾਹਿਬ ਦੇ ਨਾਮ ਦਾ ਕੋਈ ਨਿਸ਼ਾਨ, ਹਵਾਲਾ, ਮੀਲ ਪੱਥਰ ਕੋਈ ਬੋਰਡ ਆਦਿ ਨਹੀਂ ਮਿਲਦਾ।ਇਸ ਮਾਰਗ ਤੇ ਛੇਤੀਂ ਤੋ ਛੇਤੀ ਬੋਰਡ ਆਦਿ ਲਾਏ ਜਾਣ। ਬਾਬਾ ਬਲਬੀਰ ਸਿੰਘ ਅਕਾਲੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਗੁਰਦੁਆਰਾ ਕਰਤਾਰਪੁਰ ਲਾਂਘਾ ਖੋਲ੍ਹ ਦੇਵੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ