ਸੰਗਰੂਰ : ਭਾਰਤ ਦੇ ਮਾਨਯੋਗ ਕੇਂਦਰੀ ਕਾਨੂੰਨ ਮੰਤਰੀ ਅਤੇ ਬਾਰ ਕੌਂਸਲ ਆਫ਼ ਇੰਡੀਆ ਦੇ ਚੇਅਰਮੈਨ ਨਾਲ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ (LADCs) ਦੇ ਮੁੱਦੇ ਸੰਬੰਧੀ ਮੀਟਿੰਗ ਸਾਰਥਕ ਅਤੇ ਉਤਸ਼ਾਹਜਨਕ ਸੀ। ਦੋਵਾਂ ਪਤਵੰਤਿਆਂ ਨੇ ਪੰਜਾਬ ਅਤੇ ਹਰਿਆਣਾ ਦੇ ਬਾਰ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਦੁਆਰਾ ਉਠਾਈਆਂ ਗਈਆਂ ਚਿੰਤਾਵਾਂ ਨੂੰ ਧੀਰਜ ਨਾਲ ਸੁਣਿਆਂ ਪ੍ਰਣਾਲੀ ਦੀਆਂ ਕਮੀਆਂ ਅਤੇ ਮਾੜੇ ਪ੍ਰਭਾਵ ਨੂੰ ਉਜਾਗਰ ਕਰਨ ਵਾਲੀਆਂ ਵਿਸਤ੍ਰਿਤ ਪ੍ਰਤੀਨਿਧਤਾਵਾਂ ਪੇਸ਼ ਕੀਤੀਆਂ ਗਈਆਂ, ਅਤੇ ਨੀਤੀ ਦੇ ਸਾਰੇ ਮੁੱਖ ਨੁਕਸਾਨਾਂ ਬਾਰੇ ਦੱਸਿਆ ਗਿਆ। ਦੋਵੇਂ ਨੇ ਸਵੀਕਾਰ ਕੀਤਾ ਕਿ ਪ੍ਰਣਾਲੀ ਕਈ ਕਮੀਆਂ ਦੇ ਨਾਲ ਪੇਸ਼ ਕੀਤੀ ਗਈ ਹੈ ਅਤੇ ਇਸ 'ਤੇ ਮੁੜ ਵਿਚਾਰ ਅਤੇ ਸੋਧ ਦੀ ਲੋੜ ਹੈ। ਉਨ੍ਹਾਂ ਨੇ ਪ੍ਰਤੀਨਿਧੀਆਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮੁੱਦੇ ਦਾ ਢੁਕਵਾਂ ਹੱਲ ਕੱਢਣ ਲਈ ਭਾਰਤ ਦੇ ਮਾਨਯੋਗ ਚੀਫ਼ ਜਸਟਿਸ ਅਤੇ ਨਾਲਸਾ ਦੇ ਚੇਅਰਮੈਨ ਨਾਲ ਮੀਟਿੰਗ ਕਰਕੇ ਜਲਦੀ ਤੋਂ ਜਲਦੀ ਇਸ ਮਾਮਲੇ ਨੂੰ ਉਠਾਉਣਗੇ।