ਅੰਮ੍ਰਿਤਸਰ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪ੍ਰਬੰਧ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕੱਤਰਤਾਵਾਂ ਹੋਈਆਂ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਰੀ ਪੀਰੀ ਖ਼ਾਲਸਾ ਮਾਰਚ 24 ਜੁਲਾਈ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਆਰੰਭ ਹੋਵੇਗਾ, ਜਿਸ ਦਾ ਵੱਖ-ਵੱਖ ਪਿੰਡਾਂ ਤੋਂ ਹੋ ਕੇ ਰਾਤਰੀ ਪੜਾਅ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਤਰਨ ਤਾਰਨ ਵਿਖੇ ਹੋਵੇਗਾ। ਇਸੇ ਤਰ੍ਹਾਂ 25 ਜੁਲਾਈ ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਤੋਂ ਤਰਨ ਤਾਰਨ, 26 ਜੁਲਾਈ ਨੂੰ ਤਰਨ ਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ, 27 ਜੁਲਾਈ ਨੂੰ ਸ੍ਰੀ ਗੋਇੰਦਵਾਲ ਸਾਹਿਬ ਤੋਂ ਮੋਗਾ, 28 ਜੁਲਾਈ ਨੂੰ ਮੋਗਾ ਤੋਂ ਬਜੀਦਪੁਰ, 29 ਜੁਲਾਈ ਨੂੰ ਬਜੀਦਪੁਰ ਤੋਂ ਫਰੀਦਕੋਟ, 30 ਜੁਲਾਈ ਨੂੰ ਫਰੀਦਕੋਟ ਤੋਂ ਜੈਤੋ, 31 ਜੁਲਾਈ ਨੂੰ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ, 1 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਥੇਹੜੀ ਸਾਹਿਬ, 2 ਅਗਸਤ ਨੂੰ ਥੇਹੜੀ ਸਾਹਿਬ ਤੋਂ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਅਤੇ 3 ਅਗਸਤ ਨੂੰ ਬਠਿੰਡਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਕੱਤਰਤਾ ਮੌਕੇ ਬਾਬਾ ਮੇਜਰ ਸਿੰਘ ਸੋਢੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਜ਼ਾਦ ਦੀਪ ਸਿੰਘ, ਸ. ਸਤਨਾਮ ਸਿੰਘ ਰਿਆੜ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰ ਭਾਈ ਜਗਦੇਵ ਸਿੰਘ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਕਸ਼ਮੀਰ ਸਿੰਘ ਬਟਾਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਲਦੇਵ ਸਿੰਘ ਮੁਸਤਫਾਪੁਰ, ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਬਾਬਾ ਬਿਕਰਮ ਸਿੰਘ ਔਰੰਗਾਬਾਦ, ਬਾਬਾ ਸ਼ੇਰ ਸਿੰਘ ਦਨਿਆਲ ਅਤੇ ਹੋਰ ਅਧਿਕਾਰੀ ਮੌਜੂਦ ਸਨ।