Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਫਰੀਦਕੋਟ ਵਿੱਚ ਚੱਲੇਗੀ ਖਸਰਾ-ਰੁਬੈਲਾ ਵਿਸ਼ੇਸ਼ ਟੀਕਾਕਰਨ ਮੁਹਿੰਮ : ਡਾ. ਸਿੰਗਲਾ

July 20, 2026 06:40 PM
Rozana Sehaj times
ਫਰੀਦਕੋਟ :  ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 20 ਤੋਂ 25 ਜੁਲਾਈ 2026 ਤੱਕ ਸੂਬਾ ਪੱਧਰ 'ਤੇ ਖਸਰਾ-ਰੁਬੈਲਾ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਖਸਰਾ-ਰੁਬੈਲਾ ਦੇ ਪਹਿਲੇ ਅਤੇ ਦੂਜੇ ਟੀਕੇ ਦੀ ਕਵਰੇਜ ਵਿੱਚ ਵਾਧਾ ਕਰਨਾ, ਟੀਕਾਕਰਨ ਤੋਂ ਵਾਂਝੇ ਰਹਿ ਗਏ ਅਤੇ ਟੀਕਾਕਰਨ ਦਾ ਕੋਰਸ ਅਧੂਰਾ ਰਹਿ ਗਏ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਟੀਕਾਕਰਨ ਮੁਕੰਮਲ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦਾ ਕੋਈ ਵੀ ਟੀਕਾ ਰਹਿ ਗਿਆ ਹੈ ਜਾਂ ਟੀਕਾਕਰਨ ਦਾ ਕੋਰਸ ਅਧੂਰਾ ਹੈ, ਉਨ੍ਹਾਂ ਨੂੰ ਇਸ ਵਿਸ਼ੇਸ਼ ਮੁਹਿੰਮ ਦੌਰਾਨ ਮੁਫ਼ਤ ਟੀਕੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਖਸਰਾ ਇੱਕ ਬਹੁਤ ਹੀ ਛੂਤ ਦੀ ਬਿਮਾਰੀ ਹੈ, ਜਿਸ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਸਮੇਂ ਸਿਰ ਟੀਕਾਕਰਨ ਹੈ। ਟੀਕਾਕਰਨ ਲਈ ਲੋੜੀਂਦੀਆਂ ਵੈਕਸੀਨਾਂ, ਸਿਰਿੰਜਾਂ, ਕੋਲਡ ਚੇਨ ਅਤੇ ਹੋਰ ਸਾਰੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ ਅਤੇ ਮੁਹਿੰਮ ਦੀ ਰੋਜ਼ਾਨਾ ਸਮੀਖਿਆ ਵੀ ਕੀਤੀ ਜਾਵੇਗੀ ਤਾਂ ਜੋ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹਿ ਜਾਵੇ okbani08@gmail.com। ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ 9 ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਬੱਚੇ ਨੂੰ ਖਸਰਾ-ਰੁਬੈਲਾ ਦਾ ਪਹਿਲਾ ਟੀਕਾ ਜਾਂ 16 ਤੋਂ 24 ਮਹੀਨੇ ਦੀ ਉਮਰ ਵਿੱਚ ਦੂਜਾ ਟੀਕਾ ਨਹੀਂ ਲੱਗਿਆ, ਤਾਂ ਉਹ 20 ਤੋਂ 25 ਜੁਲਾਈ ਤੱਕ ਆਪਣੇ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਜਾਂ ਟੀਕਾਕਰਨ ਕੇਂਦਰ ਵਿਖੇ ਪਹੁੰਚ ਕੇ ਆਪਣੇ ਬੱਚੇ ਦਾ ਮੁਫ਼ਤ ਟੀਕਾਕਰਨ ਜ਼ਰੂਰ ਕਰਵਾਉਣ ਅਤੇ ਖਸਰੇ ਵਰਗੀ ਗੰਭੀਰ ਬਿਮਾਰੀ ਤੋਂ ਆਪਣੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ