Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੱਚਿਆਂ ਦੇ ਦੰਦਾਂ ਦਾ ਆਧੁਨਿਕ ਤਕਨੀਕਾਂ ਨਾਲ ਹੋ ਰਿਹਾ ਹੈ ਇਲਾਜ

July 20, 2026 06:45 PM
Rozana Sehaj times

ਬੰਗਾ
 : 
ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਜਿੱਥੇ ਆਮ ਲੋਕਾਂ ਨੂੰ ਮਿਆਰੀ ਮੈਡੀਕਲ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੀ ਹਸਪਤਾਲ ਦੇ ਦੰਦਾਂ ਦੇ ਵਿਭਾਗ ਵਿਚ ਬੱਚਿਆਂ ਦੇ ਦੰਦਾਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਆਧੁਨਿਕ ਤਕਨੀਕਾਂ ਅਤੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।  ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਦਿੱਤੀ । ਸ. ਢਾਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦੰਦਾਂ ਦੇ ਵਿਭਾਗ ਦੇ ਮੁਖੀ ਡਾ. ਜਗਜੀਤ ਸਿੰਘ ਐੱਮ.ਡੀ.ਐੱਸ. ਵੱਲੋਂ ਰੋਜ਼ਾਨਾ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਬੱਚਿਆਂ ਅਤੇ ਵੱਡਿਆਂ ਦੇ ਦੰਦਾਂ ਦੀ ਜਾਂਚ ਅਤੇ ਇਲਾਜ ਕੀਤਾ ਜਾਂਦਾ ਹੈ। ਜਿਸ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੇ ਇਲਾਕੇ ਵਿੱਚ ਹੀ ਉੱਚ ਪੱਧਰੀ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨਾ ਹੈ। ਡਾ. ਜਗਜੀਤ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੇ ਦੰਦਾਂ ਦੀ ਸਿਹਤ ਨੂੰ ਅਣਗੌਲਿਆ ਨਾ ਕੀਤਾ ਜਾਵੇ ਅਤੇ ਹਰ 6 ਮਹੀਨੇ ਬਾਅਦ ਬੱਚਿਆਂ ਦੇ ਦੰਦਾਂ ਦਾ ਚੈੱਕਅੱਪ ਜ਼ਰੂਰ ਕਰਵਾਉਣ। ਇਸ ਲਈ  ਬੱਚਿਆਂ ਦੇ ਦੰਦਾਂ ਦੇ ਮਿਆਰੀ ਇਲਾਜ ਲਈ ਹੁਣ ਮਾਪਿਆਂ ਨੂੰ ਦੂਰ-ਦੁਰਾਡੇ ਦੇ ਵੱਡੇ ਸ਼ਹਿਰਾਂ ਵਿੱਚ ਜਾਣ ਦੀ ਲੋੜ ਨਹੀਂ, ਕਿਉਂਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਹ ਸਾਰੀਆਂ ਆਧੁਨਿਕ ਇਲਾਜ ਸਹੂਲਤਾਂ ਇੱਕ ਹੀ ਛੱਤ ਹੇਠ ਮਿਲਦੀਆਂ ਹਨ।  
ਤਸਵੀਰ : ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਜਗਜੀਤ ਸਿੰਘ ਐੱਮ.ਡੀ.ਐੱਸ  ਬੱਚੇ ਦੇ ਦੰਦਾਂ ਦੇ ਇਲਾਜ ਕਰਨ ਉਪਰੰਤ ਖੁਸ਼ੀ ਭਰੇ ਮਾਹੌਲ ਵਿਚ
 
   

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ