ਅੰਮ੍ਰਿਤਸਰ : ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਸੀਨੀਅਰ ਆਗੂ ਸ੍ਰੀ ਇਕਬਾਲ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹ ਸ਼ਮੂਲੀਅਤ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਉਚੇਚੇ ਤੌਰ 'ਤੇ ਹਲਕਾ ਦਾਖਾ ਤੋਂ ਵਿਧਾਇਕ ਸ੍ਰ ਮਨਪ੍ਰੀਤ ਸਿੰਘ ਇਆਲੀ ਵੀ ਪਹੁੰਚੇ ਅਤੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ ਇੱਕ ਨਵੇਂ ਦੌਰ ਵਿੱਚ ਦਾਖ਼ਲ ਹੋ ਰਹੀ ਹੈ, ਜਿੱਥੇ ਲੋਕ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ, ਪੰਥ ਅਤੇ ਨੌਜਵਾਨੀ ਦੇ ਹੱਕਾਂ ਦੀ ਗੱਲ ਕਰਨ ਵਾਲੀ ਧਿਰ ਨਾਲ ਜੁੜ ਰਹੇ ਹਨ। ਬਾਪੂ ਤਰਸੇਮ ਸਿੰਘ ਜੀ ਨੇ ਇਕਬਾਲ ਸਿੰਘ ਸੰਧੂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਪੰਜਾਬ ਦੇ ਹਰ ਵਰਗ ਦਾ ਭਰੋਸਾ ਇਸ ਧਿਰ ਉੱਤੇ ਵਧਦਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਗੁਰਦੇਵ ਸਿੰਘ ਸੰਧੂ, ਭਾਈ ਚਮਕੌਰ ਸਿੰਘ ਧੁੰਨ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਦਯਾ ਸਿੰਘ, ਚਾਚਾ ਪ੍ਰਗਟ ਸਿੰਘ ਜੀ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਨਰਿੰਦਰ ਸਿੰਘ ਕਲਸੀਆਂ, ਚਾਚਾ ਪਲਵਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਬਲਵੰਤ ਸਿੰਘ ਕੰਗ, ਰਣਜੀਤ ਸਿੰਘ ਰਾਣਾ, ਕੁਲਵਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਕਸ਼ਮੀਰ ਸਿੰਘ, ਕੁਲਦੀਪ ਸਿੰਘ, ਬਲਜਿੰਦਰ ਸਿੰਘ, ਸੁਖਚੇਨ ਸਿੰਘ, ਸੁਖਚੈਨ ਸਿੰਘ, ਦਵਿੰਦਰ ਸਿੰਘ, ਜਸਪ੍ਰੀਤ ਸਿੰਘ, ਨੱਥਾ ਸਿੰਘ ਸਾਬਕਾ ਸਰਪੰਚ, ਅਮਰਜੀਤ ਸਿੰਘ ਬਾਠ, ਅਮਰੀਕ ਸਿੰਘ ਬਾਠ, ਗੁਰਮੀਤ ਸਿੰਘ ਕਲੇਰ, ਅਮਰੀਕ ਸਿੰਘ ਕੰਗ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।