Friday, April 26, 2024
BREAKING NEWS
ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣBJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗਕੇਪੀ ਸਿੰਘ ਆਪਣੇ ਪੰਜਾਬੀ ਸਟਾਈਲ ਨੂੰ ਔਨ ਅਤੇ ਆਫ ਸਕਰੀਨ ਕਿਵੇਂ ਸੰਤੁਲਿਤ ਕਰਦੇ ਨੇ, ਸਾਂਝੇ ਕੀਤੇ ਆਪਣੇ ਵਿਚਾਰਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰਕਣਕ ਦੇ ਸਟੋਰੇਜ ਪ੍ਰਬੰਧਾਂ ਦਾ ਐਸ.ਡੀ.ਐਮ. ਨੇ ਲਿਆ ਜਾਇਜ਼ਾਪੰਜਵੀਂ ਜਮਾਤ ਵਿੱਚ ਮੈਰਿਟ ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡੀ.ਸੀ. ਵੱਲੋਂ ਸ਼ੁਭ ਇਛਾਵਾਂਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,29,258 ਮੀਟਰਕ ਟਨ ਕਣਕ ਦੀ ਹੋਈ ਆਮਦ : ਪਰਨੀਤ ਸ਼ੇਰਗਿੱਲ

National

ਵਿਰੋਧੀ ਧਿਰ ਦੇ ਆਗੂ ਵਜੋਂ ਰੰਜਨ ਚੌਧਰੀ ਦੀ ਛੁੱਟੀ ਸੰਭਵ, ਰਾਹੁਲ ਦਾ ਨਾਮ ਸਭ ਤੋਂ ਉਪਰ

July 05, 2021 06:06 PM
SehajTimes

ਨਵੀਂ ਦਿੱਲੀ : ਪਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿਚ ਮਿਲੀ ਕਰਾਰੀ ਹਾਰ ਦੇ ਬਾਅਦ ਹੁਣ ਕਾਂਗਰਸ ਵਿਚ ਹਲਚਲ ਤੇਜ਼ ਹੋ ਗਈ ਹੈ। ਕਿਹਾ ਜਾ ਰਿਹਾ ਹੈ ਕਿ ਕਾਂਗਰਸ ਹੁਣ ਤ੍ਰਿਣਮੂਲ ਕਾਂਗਰਸ ਨਾਲ ਅਪਣੀਆਂ ਨਜ਼ਦੀਕੀਆਂ ਵਧਾ ਸਕਦੀ ਹੈ। ਅਜਿਹੇ ਵਿਚ ਪਾਰਟੀ ਲੋਕ ਸਭਾ ਵਿਚ ਨੇਤਾ ਵਿਰੋਧੀ ਧਿਰ ਅਧੀਰ ਰੰਜਨ ਚੌਧਰੀ ਨੂੰ ਅਹੁਦੇ ਤੋਂ ਹਟਾ ਕੇ ਇਸ ਦੀ ਸ਼ੁਰੂਆਤ ਕਰ ਸਕਦੀ ਹੈ। ਕਾਂਗਰਸ ਪਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿਚ ਤ੍ਰਿਣਮੂਲ ਕਾਂਗਰਸ ਨਾਲ ਗਠਜੋੜ ਕਰਨਾ ਚਾਹੁੰਦੀ ਸੀ ਪਰ ਅਧੀਰ ਨੂੰ ਇਹ ਮਨਜ਼ੂਰ ਨਹੀਂ ਸੀ। ਅਜਿਹੇ ਵਿਚ ਪਾਰਟੀ ਨੇ ਅਧੀਰ ਦੀ ਅਗਵਾਈ ਵਿਚ ਚੋਣ ਲੜੀ ਅਤੇ ਜ਼ਮਾਨਤ ਤਕ ਜ਼ਬਤ ਹੋ ਗਈ। ਕਾਂਗਰਸ ਲੋਕ ਸਭਾ ਵਿਚ ਮੋਦੀ ਸਰਕਾਰ ਨੂੰ ਘੇਰਨ ਲਈ ਅਤੇ ਮਮਤਾ ਨਾਲ ਰਿਸ਼ਤੇ ਸੁਧਾਰਨ ਲਈ ਚੌਧਰੀ ਦੀ ਥਾਂ ਕਿਸੇ ਹੋਰ ਦੀ ਨਿਯੁਕਤੀ ਕਰ ਸਕਦੀ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਨਾਮ ਸਭ ਤੋਂ ਅੱਗੇ ਹਨ ਹਾਲਾਂਕਿ ਜੀ-23 ਆਗੂਆਂ ਵਿਚ ਸ਼ਾਮਲ ਮਨੀਸ਼ ਤਿਵਾੜੀ ਦੇ ਨਾਮ ਦੀ ਵੀ ਚਰਚਾ ਹੈ। ਬੇਸ਼ੱਕ ਰਾਹੁਲ ਦਾ ਨਾਮ ਸਭ ਤੋਂ ਉਪਰ ਹੈ ਪਰ ਉਹ ਇਸ ਜ਼ਿੰਮੇਵਾਰੀ ਲਈ ਤਿਆਰ ਨਹੀਂ ਹਨ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਚਾਹੁੰਦੀ ਹੈ ਕਿ ਰਾਹੁਲ ਇਸ ਭੂਮਿਕਾ ਨੂੰ ਸਵੀਕਾਰ ਕਰ ਲੈਣ। ਕਾਂਗਰਸ ਆਗੂਆਂ ਦੇ ਹਵਾਲੇ ਨਾਲ ਇਹ ਵੀ ਕਿਹਾ ਗਿਆ ਕਿ ਰਾਹੁਲ ਜੇ ਇਸ ਅਹੁਦੇ ਨੂੰ ਸਵੀਕਾਰ ਕਰ ਲੈਂਦੇ ਹਨ ਤਾਂ ਪਾਰਟੀ ਪ੍ਰਧਾਨ ਦਾ ਅਹੁਦਾ ਗਾਂਧੀ ਪਰਵਾਰ ਦੇ ਬਾਹਰ ਕਿਸੇ ਨੂੰ ਵੀ ਮਿਲ ਸਕਦਾ ਹੈ। ਸੋਨੀਆ ਗਾਂਧੀ ਮਨੀਸ਼ ਤਿਵਾੜੀ ਦੇ ਨਾਮ ’ਤੇ ਵੀ ਮੋਹਰ ਲਾ ਸਕਦੀ ਹੈ। ਆਉਣ ਵਾਲੇ ਸਮੇਂ ਵਿਚ ਪੰਜਾਬ, ਉਤਰਾਖੰਡ ਅਤੇ ਯੂਪੀ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤਰ੍ਹਾਂ ਪਾਰਟੀ ਇਨ੍ਹਾਂ ਰਾਜਾਂ ਵਿਚ ਅੰਦਰੂਨੀ ਕਲੇਸ਼ ਨੂੰ ਵਧਣ ਨਹੀਂ ਦੇਣਾ ਚਾਹੁੰਦੀ। ਨਾਰਾਜ਼ ਆਗੂਆਂ ਨੂੰ ਮਨਾਉਣ ਦੇ ਇਰਾਦੇ ਨਾਲ ਮਨੀਸ਼ ਤਿਵਾੜੀ ਜਾਂ ਫਿਰ ਸ਼ਸ਼ੀ ਥਰੂਰ ਨੂੰ ਨੇਤਾ ਵਿਰੋਧੀ ਧਿਰ ਦੀ ਵੱਡੀ ਜ਼ਿੰਮੇਵਾਰੀ ਦਿਤੀ ਜਾ ਸਕਦੀ ਹੈ। ਕਾਂਗਰਸ ਦੇ ਸੀਨੀਅਰ ਆਗੂ ਵੀਰੱਪਾ ਮੋਇਲੀ ਨੇ ਹਾਲ ਹੀ ਵਿਚ ਰੰਜਨ ਨੂੰ ਕਮਜ਼ੋਰ ਆਗੂ ਦਸਿਆ ਸੀ। ਉਸ ਨੇ ਕਿਹਾ ਸੀ ਕਿ ਰੰਜਨ ਜ਼ਮੀਨੀ ਹਕੀਕਤ ਤੋਂ ਵਾਕਫ਼ ਨਹੀਂ।

Have something to say? Post your comment