Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਐੱਮ.ਐੱਲ.ਏ. ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਕੀਤਾ ਕਿਸ਼ਨਕੋਟ ਦਾ ਦੌਰਾ

July 20, 2026 07:47 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਸੈਂਟਰਲ ਹਲਕੇ ਦੇ ਵਿਧਾਇਕ ਅਜੇ ਗੁਪਤਾ ਵੱਲੋਂ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਵਿਧਾਇਕ ਅਜੇ ਗੁਪਤਾ ਨੇ ਸੈਂਟਰ ਹਲਕੇ ਦੇ ਅਧੀਨ ਆਉਂਦੇ ਇਲਾਕੇ ਕਿਸ਼ਨਕੋਟ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਅਤੇ ਨਿਗਮ ਦੇ ਸੀਨੀਅਰ ਅਧਿਕਾਰੀਆਂ ਦੀ ਪੂਰੀ ਟੀਮ ਵੀ ਉਚੇਚੇ ਤੌਰ 'ਤੇ ਮੌਜੂਦ ਰਹੀ। ਦੌਰੇ ਦੌਰਾਨ ਵਿਧਾਇਕ ਅਤੇ ਕਮਿਸ਼ਨਰ ਨੇ ਕਿਸ਼ਨਕੋਟ ਦੇ ਵਸਨੀਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਰੋਜ਼ਮੱਰਾ ਦੀਆਂ ਸਮੱਸਿਆਵਾਂ, ਜਿਵੇਂ ਕਿ ਸਾਫ਼-ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਟ੍ਰੀਟ ਲਾਈਟਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ। ਵਿਧਾਇਕ ਅਜੇ ਗੁਪਤਾ ਨੇ ਮੌਕੇ 'ਤੇ ਹਾਜ਼ਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਈ ਮੁੱਖ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ, ਜਿਸ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੀ। ਇਲਾਕਾ ਨਿਵਾਸੀਆਂ ਨੇ ਵਿਧਾਇਕ ਅਜੇ ਗੁਪਤਾ ਅਤੇ ਨਿਗਮ ਕਮਿਸ਼ਨਰ ਦੀ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ। ਲੋਕਾਂ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ, ਪਰ ਹੁਣ ਪ੍ਰਸ਼ਾਸਨ ਆਪ ਉਨ੍ਹਾਂ ਦੇ ਦਰਵਾਜ਼ੇ 'ਤੇ ਪਹੁੰਚ ਕੇ ਮਸਲੇ ਹੱਲ ਕਰ ਰਿਹਾ ਹੈ। ਇਲਾਕੇ ਦੇ ਸਮੂਹ ਲੋਕਾਂ ਨੇ ਇਸ ਤੁਰੰਤ ਕਾਰਵਾਈ ਲਈ ਵਿਧਾਇਕ ਅਤੇ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼