Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਗਰ ਕੌਂਸਲ ਮੋਰਿੰਡਾ ਦੀ ਨਵੀਂ ਟੀਮ ਦੀ ਹੋਈ ਤਾਜਪੋਸ਼ੀ

July 20, 2026 07:51 PM
Rozana Sehaj times


ਮੋਰਿੰਡਾ : 
ਅੱਜ ਨਗਰ ਕੌਂਸਲ ਮੋਰਿੰਡਾ ਦਫਤਰ ਵਿੱਚ ਕੌਂਸਲ ਪ੍ਰਧਾਨ ਜਗਪਾਲ ਸਿੰਘ ਜੌਲੀ, ਸੀਨੀਅਰ ਮੀਤ ਪ੍ਰਧਾਨ ਬੀਬੀ ਦਲਜੀਤ ਕੌਰ ਅਤੇ ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ ਦੇ ਤਾਜਪੋਸ਼ੀ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਬੀਰਦਵਿੰਦਰ ਸਿੰਘ ਬੱਲਾਂ ਅਤੇ ਵਿਧਾਇਕ ਡਾ. ਚਰਨਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਬੀਰਦਵਿੰਦਰ ਸਿੰਘ ਬੱਲਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਨ ਲਈ ਇੱਕ ਬਿਹਤਰੀਨ ਟੀਮ ਚੁਣੀ ਹੈ। ਪ੍ਰਧਾਨ ਜੌਲੀ ਦਾ ਪਿਛਲੇ ਵੀਹ ਸਾਲਾਂ ਤੋਂ ਕੌਂਸਲ ਦੀ ਕਾਰਗੁਜਾਰੀ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਬਾਰੇ ਕਾਫੀ ਲੰਮਾ ਤਜਰਬਾ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਆਸ ਪ੍ਰਗਟਾਈ ਕਿ ਸ਼ਹਿਰ ਵਿੱਚ ਨਵੀਂ ਨਗਰ ਕੌਂਸਲ ਬਣਨ ਨਾਲ ਆਮ ਆਦਮੀ ਪਾਰਟੀ ਨੂੰ ਕਾਫੀ ਲਾਭ ਹੋਵੇਗਾ ਅਤੇ ਇਸਦੇ ਨਾਲ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਛੇਤੀ ਹੋ ਜਾਵੇਗਾ। ਇਸ ਮੌਕੇ ਕੌਂਸਲ ਪ੍ਰਧਾਨ ਜਗਪਾਲ ਸਿੰਘ ਜੌਲੀ ਨੇ ਸ਼ਹਿਰ ਵਾਸੀਆਂ ਅਤੇ ਆਮ ਆਦਮੀ ਪਾਰਟੀ ਦਾ ਧੰਨਵਾਦ ਕੀਤਾ, ਜਿਹਨਾਂ ਨੇ ਉਸਨੂੰ ਸ਼ਹਿਰ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਹਨਾਂ ਕਿਹਾ ਕਿ ਸ਼ਹਿਰ ਦੀ ਸਫਾਈ ਅਤੇ ਅਵਾਰਾ ਕੁੱਤਿਆਂ ਤੋਂ ਸ਼ਹਿਰ ਤੇ ਇਲਾਕਾ ਨਿਵਾਸੀਆਂ ਨੂੰ ਨਿਜਾਤ ਦਿਵਾਉਣਾ ਉਹਨਾਂ ਦੀ ਪਹਿਲੀ ਤਰਜੀਹ ਹੋਵੇਗੀ। ਉਹਨਾਂ ਕਿਹਾ ਕਿ ਸ਼ਹਿਰ ਦਾ ਸੀਵਰੇਜ ਸਿਸਟਮ ਠੀਕ ਕਰਨ ਲਈ ਉਹ ਪੂਰੀ ਮਿਹਨਤ ਕਰਨਗੇ ਅਤੇ ਸ਼ਹਿਰ ਵਾਸੀਆਂ ਦੀ ਕੋਈ ਵੀ ਸਮੱਸਿਆ ਹੋਵੇਗੀ, ਉਹ ਪ੍ਰਸ਼ਾਸਨ ਅਤੇ ਸ਼ਹਿਰ ਵਾਸੀਆਂ ਨਾਲ ਮਿਲ ਕੇ ਉਸਨੂੰ ਦੂਰ ਕਰਾਉਣਗੇ। ਉਹਨਾਂ ਕਿਹਾ ਕਿ ਸ਼ਹਿਰ ਵਿੱਚ ਕੂੜਾ ਦੇ ਡੰਪ ਦੀ ਜ਼ਮੀਨ ਦੀ ਜੋ ਸਮੱਸਿਆ ਹੈ, ਉਸਨੂੰ ਵੀ ਛੇਤੀ ਹੀ ਹੱਲ ਕਰ ਲਿਆ ਜਾਵੇਗਾ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ