Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਵਾਰਡ 68 ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸਤਿਗੁਰ ਭਗਤ ਕਬੀਰ ਜੀ ਦਾ ਜਨਮ ਦਿਹਾੜਾ

July 20, 2026 07:54 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਅੰਮ੍ਰਿਤਸਰ ਸੈਂਟਰਲ ਹਲਕੇ ਦੇ ਅਧੀਨ ਆਉਂਦੀ ਵਾਰਡ ਨੰਬਰ 68 ਵਿੱਚ ਸਤਿਗੁਰ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਹਲਕਾ ਸੈਂਟਰਲ ਦੇ ਵਿਧਾਇਕ ਅਜੇ ਗੁਪਤਾ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਸਤਿਗੁਰ ਭਗਤ ਕਬੀਰ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਜੇ ਗੁਪਤਾ ਨੇ ਭਗਤ ਕਬੀਰ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਅਮਰ ਬਾਣੀ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਸਮਾਜ ਵਿੱਚ ਫੈਲੇ ਆਪਸੀ ਭੇਦਭਾਵ, ਜਾਤ-ਪਾਤ ਅਤੇ ਅੰਧਵਿਸ਼ਵਾਸ ਨੂੰ ਖ਼ਤਮ ਕਰਕੇ ਮਾਨਵਤਾ, ਪ੍ਰੇਮ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਸਾਨੂੰ ਸਾਰਿਆਂ ਨੂੰ ਉਨ੍ਹਾਂ ਦੁਆਰਾ ਦਰਸਾਏ ਮਾਰਗ 'ਤੇ ਚੱਲਦਿਆਂ ਉਨ੍ਹਾਂ ਦੀਆਂ ਪਵਿੱਤਰ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ। ਸਮਾਗਮ ਦੇ ਪ੍ਰਬੰਧਕਾਂ ਵੱਲੋਂ ਵਿਧਾਇਕ ਅਜੇ ਗੁਪਤਾ ਅਤੇ ਆਏ ਹੋਏ ਮੁੱਖ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਪੂਰਾ ਇਲਾਕਾ ਭਗਤ ਕਬੀਰ ਜੀ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ ਅਤੇ ਸੰਗਤਾਂ ਲਈ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼