Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ

July 20, 2026 08:57 PM
Rozana Sehaj times

ਸੁਨਾਮ :
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਲਾਏ 'ਮੈਗਾ ਰੋਜ਼ਗਾਰ ਮੇਲੇ' ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੋਜ਼ਗਾਰ ਅਤੇ ਨੌਕਰੀਆਂ ਦਾ ਇੱਕ ਬਹਿਤਰੀਨ ਅਤੇ ਪ੍ਰਗਤੀਸ਼ੀਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ। ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਕਲੱਸਟਰ ਦਾ ਇਹ ਪਹਿਲਾ ਮੈਗਾ ਰੁਜ਼ਗਾਰ ਮੇਲਾ ਉਨ੍ਹਾਂ ਦੇ ਦੋਵਾਂ ਵਿਭਾਗਾਂ ਉਦਯੋਗ ਵਿਭਾਗ ਅਤੇ ਰੋਜ਼ਗਾਰ ਉਤਪੱਤੀ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਲਾਇਆ ਗਿਆ। ਇਸ ਵਿੱਚ 18 ਸਾਲ ਤੋਂ 50 ਸਾਲ ਤੱਕ ਦੇ ਉਮੀਦਵਾਰਾਂ ਨੇ ਭਾਗ ਲਿਆ ਅਤੇ  ਯੋਗਤਾ ਤੇ ਤਜਰਬੇ ਦੇ ਅਨੁਸਾਰ 12,000 ਰੁਪਏ ਤੋਂ ਲੈ ਕੇ 42,000 ਰੁਪਏ ਪ੍ਰਤੀ ਮਹੀਨਾ ਤਕ ਦੀ ਤਨਖਾਹ ਵਾਲੀਆਂ ਨੌਕਰੀਆਂ ਹਾਸਲ ਕੀਤੀਆਂ। ਇਸ ਰੁਜ਼ਗਾਰ ਮੇਲੇ ਵਿੱਚ ਦੇਸ਼ ਅਤੇ ਸੂਬੇ ਦੀਆਂ 61 ਵੱਡੀਆਂ ਅਤੇ ਨਾਮੀ ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ 2129 ਨੌਜਵਾਨਾਂ ਨੇ ਰੋਜ਼ਗਾਰ ਮੇਲੇ ਵਿੱਚ ਹਿੱਸਾ ਲਿਆ। ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ ਹੋਈ ਅਤੇ ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਨੌਕਰੀਆਂ ਲਈ ਸ਼ਾਰਟਰਿਸਟ ਕੀਤਾ। ਨੌਜਵਾਨਾਂ ਨੂੰ ਮੌਕੇ ਉੱਤੇ ਹੀ 'ਲੈਟਰ ਆਫ ਇੰਟੈਂਟ' ਵੀ ਦਿੱਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਦੌਰਾਨ ਸਰਕਾਰ ਵੱਲੋਂ ਲਗਭਗ 70,000 ਸਰਕਾਰੀ ਨੌਕਰੀਆਂ ਪੂਰੀ ਪਾਰਦਰਸ਼ਤਾ ਨਾਲ, ਬਿਨਾਂ ਕਿਸੇ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਯੋਗ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿਰਫ਼ ਸਰਕਾਰੀ ਨੌਕਰੀਆਂ ਨਾਲ ਹੀ ਸਾਰੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੱਤਾ ਜਾ ਸਕਦਾ, ਇਸ ਲਈ ਇੱਕ ਅਜਿਹਾ 'ਈਕੋ-ਸਿਸਟਮ' ਤਿਆਰ ਕਰਨਾ ਜ਼ਰੂਰੀ ਹੈ ਜਿੱਥੇ ਵੱਡੇ ਪੱਧਰ 'ਤੇ ਪ੍ਰਾਈਵੇਟ ਕੰਪਨੀਆਂ ਅਤੇ ਉਦਯੋਗ ਵੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਕਣ। ਰੋਜ਼ਗਾਰ ਉਤਪੱਤੀ, ਸਿਖਲਾਈ ਤੇ ਹੁਨਰ ਵਿਕਾਸ ਵਿਭਾਗ ਅਤੇ ਇੰਡਸਟਰੀ ਵਿਭਾਗ ਮਿਲ ਕੇ ਇੱਕ ਪੁਲ ਵਜੋਂ ਕੰਮ ਕਰ ਰਹੇ ਹਨ ਤਾਂ ਜੋ ਕੰਪਨੀਆਂ ਅਤੇ ਨੌਜਵਾਨਾਂ ਦਾ ਆਪਸੀ ਤਾਲਮੇਲ ਕਰਵਾਇਆ ਜਾ ਸਕੇ। ਇਸ ਮੇਲੇ ਵਿੱਚ ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਕੰਪਨੀਆਂ ਵਿੱਚ ਸੋਨਾਲੀਕਾ, ਮਹਿੰਦਰਾ ਟਰੈਕਟਰਜ਼, ਕੇ.ਆਰ.ਬੀ.ਐਲ., ਅਵਾਨੀ, ਏ.ਪੀ. ਆਰਗੈਨਿਕਸ, ਮੈਕਸ, ਨਾਹਰ ਸਪਿਨਿੰਗ ਅਤੇ ਹੋਰ ਕਈ ਵੱਡੇ ਉਦਯੋਗਿਕ ਯੂਨਿਟ ਸ਼ਾਮਲ ਸਨ। ਮੇਲੇ ਵਿੱਚ ਵੱਖ-ਵੱਖ ਪੱਧਰ ਦੀ ਵਿੱਦਿਅਕ ਅਤੇ ਤਕਨੀਕੀ ਯੋਗਤਾ ਰੱਖਣ ਵਾਲੇ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਉਪਲਬਧ ਕਰਵਾਏ ਗਏ। 10ਵੀਂ, 12ਵੀਂ, ਆਈ.ਟੀ.ਆਈ. (ਬੁਆਇਲਰ, ਇਲੈਕਟ੍ਰੀਕਲ, ਮਕੈਨੀਕਲ), ਬੀ.ਐਸਸੀ (ਨਾਨ-ਮੈਡੀਕਲ), ਬੀ.ਕਾਮ, ਗ੍ਰੈਜੂਏਟ, ਡਿਪਲੋਮਾ ਹੋਲਡਰ (ਮਕੈਨੀਕਲ ਅਤੇ ਇਲੈਕਟ੍ਰੀਕਲ) ਅਤੇ ਸੀ.ਐਨ.ਸੀ. ਕੋਰਸ ਪਾਸ ਨੌਜਵਾਨਾਂ ਨੇ ਇਸ ਮੇਲੇ ਵਿੱਚ ਹਿੱਸਾ ਲਿਆ ਅਤੇ ਨੌਕਰੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਮੀਡੀਆ ਵੱਲੋਂ ਬੈਂਗਲੁਰੂ ਅਤੇ ਹੈਦਰਾਬਾਦ ਵਰਗੇ ਸ਼ਹਿਰਾਂ ਵਾਂਗ ਪੰਜਾਬ ਵਿੱਚ ਆਈ.ਟੀ. ਹੱਬ ਬਣਾਉਣ ਬਾਰੇ ਪੁੱਛੇ ਗਏ ਸਵਾਲ 'ਤੇ ਮੰਤਰੀ ਅਮਨ ਅਰੋੜਾ ਨੇ ਕਿਹਾ, "ਸਾਡੇ ਮੋਹਾਲੀ ਵਿੱਚ ਆਈ.ਟੀ. ਦਾ ਬਹੁਤ ਵੱਡਾ ਅਤੇ ਬਹਿਤਰੀਨ ਹੱਬ ਪਹਿਲਾਂ ਹੀ ਸਥਾਪਿਤ ਹੋ ਚੁੱਕਾ ਹੈ। ਇਸ ਤੋਂ ਇਲਾਵਾ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ਵਿੱਚ ਵੀ ਹਜ਼ਾਰਾਂ ਨੌਜਵਾਨ ਰੋਜ਼ਗਾਰ ਕਰ ਰਹੇ ਹਨ। ਨੌਜਵਾਨਾਂ ਨੂੰ ਜਿੱਥੇ ਚੰਗੇ ਮੌਕੇ ਮਿਲਣ, ਉੱਥੇ ਜਾਣ ਦੀ ਪੂਰੀ ਆਜ਼ਾਦੀ ਹੋਣੀ ਚਾਹੀਦੀ ਹੈ।" ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਰ ਕੰਪਨੀ ਦੇ ਕਾਊਂਟਰ 'ਤੇ ਜਾ ਕੇ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਮੇਲੇ ਦੌਰਾਨ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ ਆਈਏਐਸ, ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਆਈਏਐਸ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅੰਕੁਰ ਮਹਿੰਦਰੂ, ਐਸਡੀਐਮ ਸੁਨਾਮ ਸ੍ਰ ਗਗਨਦੀਪ ਸਿੰਘ, ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਕੈਬਨਿਟ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਯਸ਼ਪਾਲ ਮੰਗਲਾ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ