Sunday, October 25, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਕਾਬੂ

July 20, 2026 09:09 PM
Rozana Sehaj times


ਚੰਡੀਗੜ੍ਹ : 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕੂਮਕਲ੍ਹਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਜਗਜੀਵਨ ਸਿੰਘ ਨੂੰ 10000 ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੁਰਜੀਤ ਕਲੋਨੀ, ਰਾਹੋਂ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਵਿਰੁੱਧ ਕੂਮਕਲਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਸੀ। ਏ.ਐਸ.ਆਈ. ਜਗਜੀਵਨ ਸਿੰਘ ਇਸ ਮਾਮਲੇ ਦਾ ਤਫ਼ਤੀਸ਼ੀ  ਅਫ਼ਸਰ ਸੀ। ਜਦੋਂ ਸ਼ਿਕਾਇਤਕਰਤਾ ਉਕਤ ਮਾਮਲੇ ਦੇ ਸਬੰਧ  ਵਿੱਚ ਦੋਸ਼ੀ ਅਧਿਕਾਰੀ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ। ਇਸੇ ਸਬੰਧ ਵਿੱਚ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਫੇਰ ਬੁਲਾਇਆ ਅਤੇ 10000 ਰੁਪਏ ਦੀ ਹੋਰ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਰਿਸ਼ਵਤ ਜਾਂ ਕੋਈ ਹੋਰ ਗੈਰ-ਕਾਨੂੰਨੀ ਰਾਹ ਅਪਣਾਉਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸਹਾਇਕ ਸਬ-ਇੰਸਪੈਕਟਰ ਜਗਜੀਵਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਬਾਬਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ