Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਇਤਿਹਾਸਕ ਫੈਸਲਾ: ਵਿਧਾਇਕਾ ਜੀਵਨਜੋਤ ਕੌਰ

July 20, 2026 09:37 PM
Rozana Sehaj times

ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਇਦਾਦ ਅਤੇ ਜ਼ਮੀਨ ਦੀ ਰਜਿਸਟ੍ਰੇਸ਼ਨ ਵਿੱਚ ਵਰਤੀ ਜਾਂਦੀ ਭਾਸ਼ਾ ਨੂੰ ਆਮ ਲੋਕਾਂ ਲਈ ਸਰਲ ਅਤੇ ਸਮਝਣਯੋਗ ਬਣਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਲੋਕ-ਪੱਖੀ ਅਤੇ ਇਤਿਹਾਸਕ ਕਦਮ ਕਰਾਰ ਦਿੱਤਾ ਹੈ। ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਮਾਲ ਵਿਭਾਗ ਵਿੱਚ ਲੰਬੇ ਸਮੇਂ ਤੋਂ ਵਰਤੇ ਜਾਂਦੇ 35 ਔਖੇ ਅਤੇ ਗੁੰਝਲਦਾਰ ਸ਼ਬਦਾਂ ਦੀ ਥਾਂ ਹੁਣ ਸੌਖੇ ਅਤੇ ਆਮ ਪੰਜਾਬੀ ਸ਼ਬਦਾਂ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਆਮ ਲੋਕਾਂ ਨੂੰ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਦਸਤਾਵੇਜ਼ਾਂ ਨੂੰ ਸਮਝਣ ਵਿੱਚ ਆਸਾਨੀ ਹੋਵੇਗੀ ਅਤੇ ਬੇਲੋੜੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਹਮੇਸ਼ਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਸੌਖੀਆਂ, ਪਾਰਦਰਸ਼ੀ ਅਤੇ ਲੋਕਾਂ ਦੀ ਪਹੁੰਚ ਵਿੱਚ ਉਪਲਬਧ ਕਰਵਾਉਣ ਦੀ ਰਹੀ ਹੈ। ਇਸੇ ਸੋਚ ਤਹਿਤ ਮਾਲ ਵਿਭਾਗ ਵਿੱਚ ਵਰਤੀ ਜਾਂਦੀ ਔਖੀ ਅਤੇ ਪੁਰਾਣੀ ਭਾਸ਼ਾ ਨੂੰ ਬਦਲ ਕੇ ਆਮ ਲੋਕਾਂ ਦੀ ਬੋਲੀ ਦੇ ਸੌਖੇ ਸ਼ਬਦ ਅਪਣਾਉਣ ਦਾ ਫੈਸਲਾ ਕੀਤਾ ਗਿਆ ਹੈ। ਸ੍ਰੀਮਤੀ ਜੀਵਨਜੋਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਮਾਲ ਅਤੇ ਮੁੜ-ਵਸੇਬਾ ਵਿਭਾਗ ਵੱਲੋਂ ਗਠਿਤ ਵਿਸ਼ੇਸ਼ ਕਮੇਟੀ ਦੀਆਂ ਸਿਫਾਰਸ਼ਾਂ ਦੇ ਆਧਾਰ ’ਤੇ ਜਾਇਦਾਦ ਰਜਿਸਟ੍ਰੇਸ਼ਨ ਨਾਲ ਸਬੰਧਤ 35 ਔਖੇ ਸ਼ਬਦਾਂ ਦੀ ਥਾਂ 35 ਸੌਖੇ ਪੰਜਾਬੀ ਸ਼ਬਦ ਵਰਤਣ ਦਾ ਫੈਸਲਾ ਕੀਤਾ ਗਿਆ ਹੈ। ਇਸ ਨਾਲ ਆਮ ਨਾਗਰਿਕ ਆਪਣੀ ਜ਼ਮੀਨ ਅਤੇ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਬਿਨਾਂ ਕਿਸੇ ਵਾਧੂ ਸਹਾਇਤਾ ਦੇ ਆਸਾਨੀ ਨਾਲ ਸਮਝ ਸਕਣਗੇ। ਉਨ੍ਹਾਂ ਕਿਹਾ ਕਿ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਇੰਸਪੈਕਟਰ ਜਨਰਲ ਆਫ਼ ਰਜਿਸਟ੍ਰੇਸ਼ਨ ਅਤੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਵੇਂ ਸ਼ਬਦਾਂ ਦੀ ਵਰਤੋਂ ਸਬੰਧੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ, ਤਾਂ ਜੋ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਦਸਤਾਵੇਜ਼ਾਂ ਵਿੱਚ ਇਨ੍ਹਾਂ ਸੌਖੇ ਸ਼ਬਦਾਂ ਦੀ ਵਰਤੋਂ ਨੂੰ ਤਰਜੀਹੀ ਤੌਰ ’ਤੇ ਯਕੀਨੀ ਬਣਾਇਆ ਜਾ ਸਕੇ। ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਸੋਚ ਦਾ ਪ੍ਰਤੀਕ ਹੈ ਅਤੇ ਇਸ ਨਾਲ ਲੋਕਾਂ ਦਾ ਸਰਕਾਰੀ ਪ੍ਰਕਿਰਿਆਵਾਂ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕਿਸੇ ਵੀ ਨਾਗਰਿਕ ਨੂੰ ਆਪਣੀ ਜ਼ਮੀਨ ਜਾਂ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਸਮਝਣ ਲਈ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਇਸ ਲੋਕ-ਪੱਖੀ ਅਤੇ ਇਤਿਹਾਸਕ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਫੈਸਲੇ ਸੂਬੇ ਵਿੱਚ ਸੁਸ਼ਾਸਨ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨਗੇ। 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼