Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਵਿਧਾਇਕ ਕੁਲਦੀਪ ਸਿੰਘ ਧਾਲੀਵਾਲ

July 20, 2026 09:40 PM
Rozana Sehaj times

ਅਜਨਾਲਾ : ਹਲਕਾ ਅਜਨਾਲਾ ਦੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸੂਬਾ ਸਰਕਾਰ ਦੀ ਔਰਤਾਂ ਦੀ ਭਲਾਈ ਅਤੇ ਤਰੱਕੀ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੀਆਂ ਉਨ੍ਹਾਂ ਯੋਗ ਔਰਤਾਂ ਨੂੰ ਅਪੀਲ ਕੀਤੀ ਜਿਨ੍ਹਾਂ ਨੇ ਅਜੇ ਤੱਕ ਇਸ ਯੋਜਨਾ ਅਧੀਨ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਤੁਰੰਤ ਆਪਣਾ ਨਾਮ ਦਰਜ ਕਰਵਾਉਣ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਮਹੱਤਵਪੂਰਨ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਯੋਜਨਾ ਤਹਿਤ ਆਮ ਵਰਗ ਦੀਆਂ ਯੋਗ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਯੋਗ ਔਰਤਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਰਕਮ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਹਾਇਕ ਸਾਬਤ ਹੋਵੇਗੀ। ਧਾਲੀਵਾਲ ਨੇ ਕਿਹਾ ਕਿ ਇਸ ਵਿੱਤੀ ਸਹਾਇਤਾ ਦਾ ਮੁੱਖ ਉਦੇਸ਼ ਔਰਤਾਂ ਨੂੰ ਵਧੇਰੇ ਖੁਦਮੁਖਤਿਆਰੀ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੀਆਂ ਨਿੱਜੀ ਲੋੜਾਂ ਅਤੇ ਪਰਿਵਾਰ ਦੀ ਭਲਾਈ ਲਈ ਇਸ ਰਕਮ ਦੀ ਵਰਤੋਂ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਨਾਲ ਉਹ ਮਾਣ-ਸਨਮਾਨ, ਆਤਮ-ਵਿਸ਼ਵਾਸ ਅਤੇ ਸੁਰੱਖਿਆ ਨਾਲ ਆਪਣਾ ਜੀਵਨ ਬਤੀਤ ਕਰ ਸਕਣ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਸਾਡਾ ਉਦੇਸ਼ ਅਜਿਹਾ ਸਮਾਜ ਸਿਰਜਣਾ ਹੈ, ਜਿੱਥੇ ਹਰ ਔਰਤ ਆਤਮਨਿਰਭਰ ਬਣੇ ਅਤੇ ਸਨਮਾਨ ਨਾਲ ਆਪਣਾ ਜੀਵਨ ਬਤੀਤ ਕਰੇ। ਪ੍ਰਸ਼ਾਸਨ ਹਰ ਪੱਧਰ ’ਤੇ ਔਰਤਾਂ ਦੀ ਤਰੱਕੀ, ਸੁਰੱਖਿਆ ਅਤੇ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।”

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼