Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਰਾਸ਼ਨ ਕਿੱਟ ਵੰਡ ਮੁਹਿੰਮ ਨੇ 30 ਲੱਖ ਦਾ ਅੰਕੜਾ ਪਾਰ ਕੀਤਾ: ਚੇਅਰਮੈਨ ਪ੍ਰਭਬੀਰ ਸਿੰਘ ਬਰਾੜ

July 20, 2026 09:42 PM
Rozana Sehaj times

ਅੰਮ੍ਰਿਤਸਰ : ਪਨਸਪ (PUNSUP) ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦ ਪਰਿਵਾਰਾਂ ਦੀ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਹੱਤਵਪੂਰਨ ‘ਮੇਰੀ ਰਸੋਈ’ ਰਾਸ਼ਨ ਕਿੱਟ ਵੰਡ ਮੁਹਿੰਮ ਤਹਿਤ ਹੁਣ ਤੱਕ ਕਰੀਬ 30.48 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਾ ਲਾਭ ਦਿੱਤਾ ਜਾ ਚੁੱਕਾ ਹੈ, ਜਦਕਿ ਹਰ ਤਿਮਾਹੀ ਦੌਰਾਨ ਸੂਬੇ ਦੇ 40.48 ਲੱਖ ਯੋਗ ਪਰਿਵਾਰਾਂ ਨੂੰ ਇਸ ਯੋਜਨਾ ਅਧੀਨ ਕਵਰ ਕਰਨ ਦਾ ਟੀਚਾ ਰੱਖਿਆ ਗਿਆ ਹੈ। ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਹ ਮੁਹਿੰਮ ਮਿਸ਼ਨ ਮੈਡਮ ਰਾਹੀਂ ਸਫਲਤਾਪੂਰਵਕ ਚਲਾਈ ਜਾ ਰਹੀ ਹੈ, ਜਿਸ ਦਾ ਮਕਸਦ ਸੂਬੇ ਦੇ ਲੋੜਵੰਦ ਪਰਿਵਾਰਾਂ ਤੱਕ ਪੌਸ਼ਟਿਕ ਖੁਰਾਕ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਹਰੇਕ ਯੋਗ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਦਿੱਤੀ ਜਾਂਦੀ ਹੈ, ਜਿਸ ਵਿੱਚ ਘਰੇਲੂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਦਿੱਤੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲਾਭਪਾਤਰੀਆਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਮਿਲ ਸਕੇ। ਪ੍ਰਭਬੀਰ ਸਿੰਘ ਬਰਾੜ ਨੇ ਦੱਸਿਆ ਕਿ ਰਾਸ਼ਨ ਕਿੱਟਾਂ ਦਾ ਇਕੱਠ ਮਾਰਕਫੈੱਡ ਵੱਲੋਂ ਕੀਤਾ ਜਾਂਦਾ ਹੈ, ਜਦਕਿ ਸੂਬੇ ਭਰ ਵਿੱਚ ਵੰਡ ਪ੍ਰਣਾਲੀ ਦੀ ਨਿਗਰਾਨੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ, ਤਾਂ ਜੋ ਪੂਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਰਹੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਵੰਡੀਆਂ ਗਈਆਂ 30.48 ਲੱਖ ਰਾਸ਼ਨ ਕਿੱਟਾਂ ਵਿੱਚੋਂ ਲੁਧਿਆਣਾ 3,44,427 ਕਿੱਟਾਂ ਨਾਲ ਪਹਿਲੇ, ਪਟਿਆਲਾ 2,24,447 ਕਿੱਟਾਂ ਨਾਲ ਦੂਜੇ, ਅੰਮ੍ਰਿਤਸਰ 2,08,073 ਕਿੱਟਾਂ ਨਾਲ ਤੀਜੇ, ਬਠਿੰਡਾ 1,90,800 ਕਿੱਟਾਂ ਨਾਲ ਚੌਥੇ, ਜਲੰਧਰ 1,69,223 ਕਿੱਟਾਂ ਨਾਲ ਪੰਜਵੇਂ ਅਤੇ ਗੁਰਦਾਸਪੁਰ 1,68,880 ਕਿੱਟਾਂ ਨਾਲ ਛੇਵੇਂ ਸਥਾਨ ’ਤੇ ਹਨ। ਇਸ ਤੋਂ ਇਲਾਵਾ ਫਾਜ਼ਿਲਕਾ ਵਿੱਚ 1,62,163, ਸੰਗਰੂਰ ਵਿੱਚ 1,57,009, ਹੁਸ਼ਿਆਰਪੁਰ ਵਿੱਚ 1,49,846, ਤਰਨਤਾਰਨ ਵਿੱਚ 1,47,049, ਸ੍ਰੀ ਮੁਕਤਸਰ ਸਾਹਿਬ ਵਿੱਚ 1,41,122, ਫਿਰੋਜ਼ਪੁਰ ਵਿੱਚ 1,17,865, ਮੋਗਾ ਵਿੱਚ 1,15,314, ਮਾਨਸਾ ਵਿੱਚ 98,149, ਕਪੂਰਥਲਾ ਵਿੱਚ 84,355, ਫਤਿਹਗੜ੍ਹ ਸਾਹਿਬ ਵਿੱਚ 81,700, ਫਰੀਦਕੋਟ ਵਿੱਚ 81,300, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 79,753, ਪਠਾਨਕੋਟ ਵਿੱਚ 79,363, ਰੂਪਨਗਰ ਵਿੱਚ 73,625, ਬਰਨਾਲਾ ਵਿੱਚ 67,927, ਮਲੇਰਕੋਟਲਾ ਵਿੱਚ 53,804 ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 52,002 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਕੇਵਲ ਅਨਾਜ ਹੀ ਨਹੀਂ, ਸਗੋਂ ਲੋੜੀਂਦੇ ਪ੍ਰੋਟੀਨ, ਖਾਣਾ ਪਕਾਉਣ ਵਾਲੇ ਤੇਲ ਅਤੇ ਹੋਰ ਜ਼ਰੂਰੀ ਖੁਰਾਕੀ ਵਸਤਾਂ ਮੁਹੱਈਆ ਕਰਵਾ ਕੇ ਲਾਭਪਾਤਰੀ ਪਰਿਵਾਰਾਂ ਨੂੰ ਸੰਤੁਲਿਤ ਪੌਸ਼ਟਿਕ ਭੋਜਨ ਉਪਲਬਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਕਿੱਟਾਂ ਦੀ ਵੰਡ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਪਾਰਦਰਸ਼ਿਤਾ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਹਰ ਯੋਗ ਪਰਿਵਾਰ ਤੱਕ ਸਮੇਂ ਸਿਰ ਕਿੱਟ ਪਹੁੰਚ ਸਕੇ। ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਮਾਰਕਫੈੱਡ ਅਤੇ ਹੋਰ ਸਬੰਧਤ ਏਜੰਸੀਆਂ ਆਪਸੀ ਤਾਲਮੇਲ ਨਾਲ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਕੰਮ ਕਰ ਰਹੀਆਂ ਹਨ। ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ‘ਮੇਰੀ ਰਸੋਈ’ ਯੋਜਨਾ ਪੰਜਾਬ ਸਰਕਾਰ ਦੀ ਇਸ ਵਚਨਬੱਧਤਾ ਦਾ ਸਪੱਸ਼ਟ ਪ੍ਰਤੀਕ ਹੈ ਕਿ ਕੋਈ ਵੀ ਲੋੜਵੰਦ ਅਤੇ ਯੋਗ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਾ ਰਹੇ। ਐਨਐਫਐਸਏ ਤਹਿਤ ਦਿੱਤੀ ਜਾ ਰਹੀ ਕਣਕ ਦੇ ਨਾਲ ਇਹ ਰਾਸ਼ਨ ਕਿੱਟਾਂ ਜੋੜ ਕੇ ਸਰਕਾਰ ਭੁੱਖਮਰੀ ਅਤੇ ਕੁਪੋਸ਼ਣ ਦੋਵਾਂ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠ ਰਹੀ ਹੈ।

Have something to say? Post your comment

 

More in Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ