Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਵਿਧਾਇਕਾ ਜੀਵਨਜੋਤ ਕੌਰ ਵੱਲੋਂ ਨਿਊ ਅੰਮ੍ਰਿਤਸਰ ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

July 20, 2026 09:44 PM
Rozana Sehaj times

ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਵਾਰਡ ਨੰਬਰ 35 (ਨਿਊ ਅੰਮ੍ਰਿਤਸਰ) ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਇਸ ਪਾਰਕ ਨੂੰ ਪੰਜਾਬ ਪੱਧਰ ਦੀਆਂ ਖੇਡ ਸਹੂਲਤਾਂ ਦੇ ਮਿਆਰ ਅਨੁਸਾਰ ਵਿਕਸਤ ਕੀਤਾ ਜਾ ਰਿਹਾ ਹੈ। ਇਸ ਤਹਿਤ ਇੱਥੇ ਸਿੰਥੈਟਿਕ ਜੋਗਿੰਗ ਟਰੈਕ, ਐਕ੍ਰੀਲਿਕ ਲੇਅਰਸ ਵਾਲਾ ਬੈਡਮਿੰਟਨ ਕੋਰਟ, ਬਾਸਕਟਬਾਲ ਕੋਰਟ, ਵਾਲੀਬਾਲ ਕੋਰਟ, ਸਕੇਟਿੰਗ ਟਰੈਕ ਅਤੇ ਕ੍ਰਿਕਟ ਪਿੱਚਾਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਲਾਕੇ ਦੇ ਨੌਜਵਾਨਾਂ, ਬੱਚਿਆਂ ਅਤੇ ਹਰ ਉਮਰ ਵਰਗ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਖੇਡ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ।   ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਸ਼ਹਿਰਾਂ ਦਾ ਸੰਤੁਲਿਤ ਅਤੇ ਯੋਜਨਾਬੱਧ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਪਾਰਕ ਵਿੱਚ ਪਹੁੰਚੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮੁੱਦਿਆਂ ਦੇ ਜਲਦ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ। ਵਿਧਾਇਕਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਾਰਡ ਨੰਬਰ 35 ਦੀ ਨੁਹਾਰ ਬਦਲਣਾ ਅਤੇ ਲੋਕਾਂ ਨੂੰ ਹਰ ਲੋੜੀਂਦੀ ਸਹੂਲਤ ਸਮੇਂ ਸਿਰ ਉਪਲਬਧ ਕਰਵਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਹਰ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼