ਕੋਟਕਪੂਰਾ : ਕ੍ਰਿਕਟ ਪ੍ਰੀਮੀਅਰ ਲੀਗ ਦੇ ਮੌਕੇ 'ਤੇ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਨੌਜਵਾਨ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਖੇਡ ਭਾਵਨਾ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਰਸ਼ ਸੱਚਰ ਨੇ ਕਿਹਾ ਕਿ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ। ਖੇਡਾਂ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਸਗੋਂ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ, ਲੀਡਰਸ਼ਿਪ ਅਤੇ ਸਕਾਰਾਤਮਕ ਸੋਚ ਦਾ ਵੀ ਵਿਕਾਸ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਆਪਣੀ ਊਰਜਾ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵਿੱਚ ਲਗਾਉਂਦੇ ਹਨ ਤਾਂ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਆਪਣੇ ਆਪ ਦੂਰ ਰਹਿੰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਖਿਡਾਰੀ ਇਸੇ ਜਜ਼ਬੇ ਨਾਲ ਅੱਗੇ ਵੱਧਦੇ ਹੋਏ ਆਪਣੇ ਪਰਿਵਾਰ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਅੰਤ ਵਿੱਚ ਅਰਸ਼ ਸੱਚਰ ਨੇ ਕਿਹਾ ਕਿ "ਤੰਦਰੁਸਤ ਨੌਜਵਾਨ • ਨਸ਼ਾ-ਮੁਕਤ ਸਮਾਜ • ਰੰਗਲਾ ਪੰਜਾਬ" ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਸਾਡਾ ਸਾਂਝਾ ਸੰਕਲਪ ਹੈ।