ਦੇਵੀਗੜ : ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਸਰਗਰਮ ਜਥੇਬੰਦੀ 'ਮਿਸਲ ਸਤਲੁਜ' ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਗੁਰਪ੍ਰਤਾਪ ਸਿੰਘ ਨੂੰ 'ਮਿਸਲ ਸਤਲੁਜ' ਦਾ ਐਸ.ਸੀ. ਵਿੰਗ, ਜ਼ਿਲ੍ਹਾ ਪਟਿਆਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਇਲਾਕੇ ਦੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਬੀਬੀ ਜਸਮੀਤ ਕੌਰ ਛੀਨਾ ਹਲਕਾ ਇੰਚਾਰਜ ਨੇ ਨਵ ਨਿਯੁਕਤ ਗੁਰਪ੍ਰਤਾਪ ਸਿੰਘ ਅਤੇ ਕਰਨਵੀਰ ਸਿੰਘ ਜਨਰਲ ਸਕੱਤਰ ਐਸ ਸੀ ਵਿੰਗ ਹਲਕਾ ਘਨੌਰ ਦੀ ਇਸ ਨਵੀਂ ਜ਼ਿੰਮੇਵਾਰੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰਤਾਪ ਸਿੰਘ ਵਰਗੇ ਮਿਹਨਤੀ ਅਤੇ ਊਰਜਾਵਾਨ ਨੌਜਵਾਨਾਂ ਨੂੰ ਅੱਗੇ ਲਿਆਉਣ ਨਾਲ ਜਥੇਬੰਦੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਜ਼ਿਆਦਾ ਬਲ ਮਿਲੇਗਾ। ਗੁਰਪ੍ਰਤਾਪ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ 'ਗੱਲ ਪੰਥ ਦੀ, ਗੱਲ ਪੰਜਾਬ ਦੀ' ਦੇ ਸੁਨੇਹੇ ਨੂੰ ਘਰ-ਘਰ ਪਹੁੰਚਾਉਣਾ ਹੋਵੇਗਾ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ 'ਮਿਸਲ ਸਤਲੁਜ' ਨਾਲ ਜੁੜਨ ਤਾਂ ਜੋ ਸੂਬੇ ਦੇ ਸਮਾਜਿਕ, ਆਰਥਿਕ ਅਤੇ ਧਾਰਮਿਕ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉੱਠਾਇਆ ਜਾ ਸਕੇ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਸਾਂਝੇ ਤੌਰ 'ਤੇ ਠੋਸ ਉਪਰਾਲੇ ਕੀਤੇ ਜਾ ਸਕਣ।