ਮੋਰਿੰਡਾ : ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਤੇ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ (ਏਟਕ), ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਸਾਂਝੇ ਸੱਦੇ ਤੇ ਪਾਵਰਕਾਮ ਦੇ ਸਮੂਹ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਕੁਰਾਲੀ ਦੇ ਪ੍ਰਧਾਨ ਗਗਨ ਰਾਣਾ ਨੇ ਦੱਸਿਆ ਕਿ ਪੰਜਾਬ ਵਿੱਚ ਡਿਵੀਜ਼ਨ ਅਤੇ ਸਬ-ਡਿਵੀਜ਼ਨ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ। ਉਹਨਾਂ ਦੱਸਿਆ ਕਿ ਮਿਤੀ 22 ਜੁਲਾਈ ਨੂੰ ਸਮੁੱਚੇ ਪੰਜਾਬ ਦੇ ਪੈਨਸ਼ਨਰ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ‘ਜੇਲ ਭਰੋ ਅੰਦੋਲਨ’ ਕੀਤਾ ਜਾਵੇਗਾ। ਉਹਨਾਂ ਕਿਹਾ ਕਿ 17-7-2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਕੇਂਦਰੀ ਸਕੇਲ ਦੀ ਥਾਂ ਨਿਗਮ ਦੇ ਸਕੇਲ ਦਿੱਤੇ ਜਾਣ 18 ਫੀਸਦੀ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ, ਖਾਲੀ ਅਸਾਮੀਆਂ ਨੂੰ ਰੈਗੂਲਰ ਭਰਤੀ ਰਾਹੀਂ ਭਰਿਆ ਜਾਵੇ ਅਤੇ ਹੋਰ ਲੰਬਿਤ ਮੰਗਾਂ ਨੂੰ ਪੂਰਾ ਕੀਤਾ ਜਾਵੇ।