ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਹਾਇਕ ਕਮਿਸ਼ਨਰ (ਜਨਰਲ), ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾ. ਅੰਕਿਤਾ ਕਾਂਸਲ. ਵੱਲੋਂ ਅੱਜ ਮਾਈ ਭਾਰਤ (ਮੇਰਾ ਯੁਵਾ ਭਾਰਤ) ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੱਖ-ਵੱਖ ਪਹਿਲਕਦਮੀਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਮਾਈ ਭਾਰਤ ਸਬੰਧੀ ਵਿਸਥਾਰਪੂਰਵਕ ਪੇਸ਼ਕਾਰੀ ਡਿਪਟੀ ਡਾਇਰੈਕਟਰ ਮੋਹਿਤ ਕੁਮਾਰ ਸੈਣੀ ਵਲੋਂ ਦਿੱਤੀ ਗਈ। ਮਾਈ ਭਾਰਤ, ਯੁਵਕ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਅਧੀਨ ਇੱਕ ਖੁਦਮੁਖਤਿਆਰ ਸੰਸਥਾ ਹੈ, ਜਿਸ ਦੀ ਸ਼ੁਰੂਆਤ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ 31 ਅਕਤੂਬਰ, 2023 ਨੂੰ ਕੀਤੀ ਗਈ ਸੀ। ਉਨ੍ਹਾਂ ਸਾਰੇ ਸਰਕਾਰੀ ਵਿਭਾਗਾਂ ਨੂੰ ਵੀ ਆਪਣੇ ਨਾਲ ਜੁੜੇ ਯੋਗ ਨੌਜਵਾਨਾਂ ਨੂੰ ਮਾਈ ਭਾਰਤ ਪੋਰਟਲ 'ਤੇ ਰਜਿਸਟਰ ਕਰਨ ਅਤੇ ਆਪਣੀਆਂ ਯੁਵਾ-ਕੇਂਦਰਿਤ ਗਤੀਵਿਧੀਆਂ ਦੌਰਾਨ ਮਾਈ ਭਾਰਤ ਪਲੇਟਫਾਰਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਕਿਹਾ। ਮੀਟਿੰਗ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਮਾਸਿਕ ਤਜਰਬੇ ਅਧਾਰਿਤ ਸਿੱਖਿਆ ਪ੍ਰੋਗਰਾਮ (Experiential Learning Programmes - ELPs) ਕਰਵਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖਣ, ਵਲੰਟੀਅਰਿੰਗ, ਲੀਡਰਸ਼ਿਪ ਅਤੇ ਰਾਸ਼ਟਰ ਨਿਰਮਾਣ ਨਾਲ ਜੁੜੇ ਸਾਰਥਕ ਮੌਕੇ ਪ੍ਰਦਾਨ ਕਰਨ ਲਈ ਪ੍ਰਭਾਵਸ਼ਾਲੀ ਤਾਲਮੇਲ ਜ਼ਰੂਰੀ ਹੈ। ਮੀਟਿੰਗ ਵਿੱਚ ਸਬੰਧਤ ਸਰਕਾਰੀ ਵਿਭਾਗਾਂ, ਵਿਦਿਅਕ ਸੰਸਥਾਵਾਂ ਅਤੇ ਯੁਵਾ ਵਿਕਾਸ ਨਾਲ ਜੁੜੇ ਹੋਰ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।