ਬੰਗਾ : ਗੁਰਦੁਆਰਾ ਬਾਬਾ ਬਿਹਾਰੀ ਵਾਲਾ ਜੀ, ਪਿੰਡ ਨੌਰਾ ਵਿਖੇ ਬਾਬਾ ਬਿਹਾਰੀ ਜੀ, ਬਾਬਾ ਸਾਹਿਬ ਸਿੰਘ ਬੇਦੀ ਜੀ, ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਸਮੂਹ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਦੀ ਪਾਵਨ ਯਾਦ ਨੂੰ ਸਮਰਪਿਤ 18ਵੇਂ ਗੁਰਮਤਿ ਸਮਾਗਮ ਦੇ ਮੌਕੇ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਸਮਾਗਮ ਦਾ ਆਰੰਭ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਇਆ। ਇਸ ਮੌਕੇ ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ (17ਵੀਂ ਅੰਸ਼ ਗੁਰੂ ਨਾਨਕ ਦੇਵ ਜੀ), ਬਾਬਾ ਭਾਗ ਸਿੰਘ ਜੀ ਕਜਲੇ ਵਾਲੇ, ਬਾਬਾ ਜੋਗਿੰਦਰ ਸਿੰਘ ਜੀ ਅਟਾਰੀ ਵਾਲੇ, ਬਾਬਾ ਗੁਰਬਚਨ ਸਿੰਘ ਜੀ ਪਠਲਾਵਾ ਵਾਲੇ, ਬਾਬਾ ਸਤਨਾਮ ਸਿੰਘ ਜੀ ਮੁੱਖ ਸੇਵਾਦਾਰ ਕਿਲ੍ਹਾ ਅਨੰਦਗੜ੍ਹ ਸਾਹਿਬ, ਅਨੰਦਪੁਰ ਸਾਹਿਬ, ਬਾਬਾ ਬਲਜਿੰਦਰ ਸਿੰਘ ਜੀ ਜੋਤੀ ਸਰੂਪ ਵਾਲੇ, ਗਿਆਨੀ ਸਰਬਜੀਤ ਸਿੰਘ ਲੁਧਿਆਣਾ ਵਾਲੇ, ਜਥੇਦਾਰ ਬਾਬਾ ਨੌਰੰਗ ਸਿੰਘ ਜੀ ਤਰਨਾ ਦਲ ਹਰੀਆਂ ਬੇਲਾਂ ਵਾਲੇ, ਜਥੇਦਾਰ ਬਾਬਾ ਸਵਰਨਜੀਤ ਸਿੰਘ ਜੀ ਮਿਸਲ ਸ਼ਹੀਦਾ ਤਰਨਾ ਦਲ, ਜਥੇਦਾਰ ਮਲਕੀਤ ਸਿੰਘ ਜੀ ਅਕਾਲੀ ਪੰਥ ਬੁੱਢਾ ਦਲ 96 ਕਰੋੜੀ ਅਤੇ ਕੁਲਵਿੰਦਰ ਸਿੰਘ ਢਾਹਾਂ, ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਸਮੇਤ ਅਨੇਕਾਂ ਧਾਰਮਿਕ, ਸਮਾਜਿਕ ਅਤੇ ਪੰਥਕ ਸ਼ਖਸੀਅਤਾਂ ਨੇ ਕੈਂਪ ਦਾ ਦੌਰਾ ਕਰਕੇ ਨਿਸ਼ਕਾਮ ਸੇਵਾ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਨੌਰਾ ਤੋਂ ਆਪਟੋਮੀਟੀਰੀਅਸ ਪ੍ਰਵੀਨ ਕੁਮਾਰ ਬ੍ਰਾਈਟ ਵਿਜ਼ਨ ਵੱਲੋਂ ਮੁਫ਼ਤ ਐਨਕਾਂ ਵੀ ਪ੍ਰਦਾਨ ਕੀਤੀਆਂ ਗਈਆਂ । ਖੂਨਦਾਨ ਕੈਂਪ ਵਿੱਚ 21 ਨੌਜਵਾਨਾਂ ਅਤੇ ਬੀਬੀਆਂ ਨੇ ਉਤਸ਼ਾਹ ਨਾਲ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਕੈਂਪ ਵਿਚ 200 ਤੋਂ ਵੱਧ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਖੂਨਦਾਨੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।