Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਭਾਜਪਾ ਆਗੂਆਂ ਨੇ ਦਿੱਤਾ ਭਰਵਾਂ ਸਮਰਥਨ

July 21, 2026 08:17 PM
Rozana Sehaj times
ਸਮਾਣਾ :  ਪੰਜਾਬ ਸਟੇਟ ਸਫ਼ਾਈ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਸਮਾਣਾ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਅੱਜ ਵੀ ਜਾਰੀ ਰਹੀ। ਧਰਨੇ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਹਰਮੇਸ਼ ਗੋਇਲ ਦੀ ਅਗਵਾਈ ਹੇਠ ਪਟਿਆਲਾ ਅਤੇ ਸਮਾਣਾ ਦੇ ਸੀਨੀਅਰ ਆਗੂਆਂ ਨੇ ਧਰਨੇ ਵਿੱਚ ਪਹੁੰਚ ਕੇ ਸਫ਼ਾਈ ਕਰਮਚਾਰੀਆਂ ਨੂੰ ਆਪਣਾ ਭਰਵਾਂ ਸਮਰਥਨ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸੁਰਿੰਦਰ ਸਿੰਘ ਖੇੜਕੀ ਅਤੇ ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ ਡਕਾਲਾ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਕੀਤੇ ਸਨ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ। ਸਫ਼ਾਈ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਜਿਹੜੇ ਕੱਚੇ ਮੁਲਾਜ਼ਮ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਪੱਕਾ ਕੀਤਾ ਜਾਵੇ। ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕੀਤੀ ਜਾਵੇ। ਠੇਕੇਦਾਰੀ ਪ੍ਰਥਾ ਨੂੰ ਤੁਰੰਤ ਬੰਦ ਕੀਤਾ ਜਾਵੇ। ਨਗਰ ਕੌਂਸਲ, ਨਗਰ ਪੰਚਾਇਤ ਅਤੇ ਨਗਰ ਨਿਗਮਾਂ ਵਿੱਚ ਕੰਮ ਕਰ ਰਹੇ 64 ਆਊਟਸੋਰਸ ਸਫ਼ਾਈ ਕਰਮਚਾਰੀਆਂ ਨੂੰ ਨਿਯਮਤ ਕਰਕੇ ਪੱਕਾ ਕੀਤਾ ਜਾਵੇ। ਰੈਗੂਲਰ ਅਤੇ ਰਿਟਾਇਰਡ ਕਰਮਚਾਰੀਆਂ ਦਾ ਬਣਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ। ਡੀ.ਏ. (ਮਹਿੰਗਾਈ ਭੱਤਾ) ਦਾ ਬਕਾਇਆ ਵੀ ਜਲਦ ਅਦਾ ਕੀਤਾ ਜਾਵੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ