Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਕਿਸਾਨਾਂ ਦੀ ਦੁਸ਼ਮਣ ਬਣ ਰਹੀ "ਆਪ" ਸਰਕਾਰ : ਚੱਠਾ

July 21, 2026 08:20 PM
Rozana Sehaj times
ਸੁਨਾਮ :  ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਨਾਲ ਸਬੰਧਿਤ ਮੰਗਾਂ ਨੂੰ ਲੈਕੇ ਖੇਤੀਬਾੜੀ ਵਿਕਾਸ ਬੈਂਕ ਸੁਨਾਮ ਨੂੰ ਜਿੰਦਰਾ ਮਾਰ ਕੇ ਸ਼ੁਰੂ ਕੀਤਾ ਅਣਮਿਥੇ ਸਮੇਂ ਦਾ ਧਰਨਾ ਅੱਜ 73ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਦਾ ਸਹਿਕਾਰਤਾ ਵਿਭਾਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਧੀਨ ਹੈ, ਹੈਰਾਨੀ ਦੀ ਗੱਲ ਹੈ ਕਿ ਸਹਿਕਾਰਤਾ ਵਿਭਾਗ ਅਧੀਨ ਆਉਂਦੇ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਕਿਸਾਨਾਂ ਤੋਂ ਬਣਦੇ ਪੈਸੇ ਭਰਵਾਉਣ ਤੋਂ ਬਾਅਦ ਵੀ ਤੰਗ ਪ੍ਰੇਸ਼ਾਨ ਕਰਕੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ, ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਵੱਲੋਂ ਕੀਤੀ ਖੁਦਕੁਸ਼ੀ ਇਸਦੀ ਤਾਜਾ ਮਿਸਾਲ ਹੈ। ਕਿਸਾਨ ਆਗੂ ਚੱਠਾ ਨੇ ਕਿਹਾ ਕਿ ਭਾਵੇਂ ਸਹਿਕਾਰਤਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਦੋ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਮੰਗਾਂ ਨੂੰ ਸਹੀ ਦੱਸਣ ਦੇ ਬਾਵਜੂਦ ਵੀ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਜਿਸ ਦੇ ਚਲਦਿਆਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਉਲੀਕਣ ਤੋਂ ਗਰੇਜ ਨਹੀਂ ਕੀਤਾ ਜਾਵੇਗਾ। ਰਣ ਸਿੰਘ ਚੱਠਾ ਨੇ ਭਾਰਤ ਅਮਰੀਕਾ ਵਪਾਰ ਸਮਝੌਤੇ ਦੇ ਖਿਲਾਫ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰਨ ਲਈ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੀ ਹੱਦ ਤੇ ਬੈਰੀਕੇਡ ਲਗਾ ਕੇ ਰੋਕੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਤੇ ਕਿਹਾ ਕਿ ਭਾਰਤ ਲੋਕਤੰਤਰ ਦੇਸ਼ ਹੈ ਜਿੱਥੇ ਹਰ ਇੱਕ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦਾ ਅਧਿਕਾਰ ਹੈ। 
 
 
 
 
 
 
 
One attachment  •  Scanned by Gmail
 
 
 
 
 
 
 
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ