Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਰੋਟਰੀ ਕਲੱਬ ਖਰੜ ਦਾ ਅਹੁਦਾ ਸੰਭਾਲ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪੰਨ

July 21, 2026 08:23 PM
Rozana Sehaj times


ਖਰੜ : 
ਰੋਟਰੀ ਕਲੱਬ ਖਰੜ ਦਾ ਅਹੁਦਾ ਸੰਭਾਲ ਸਮਾਗਮ ਖਰੜ ਵਿਖੇ ਆਯੋਜਿਤ ਕੀਤਾ ਗਿਆ। ਸਾਬਕਾ ਡਿਸਟ੍ਰਿਕਟ ਗਵਰਨਰ ਰੋਟੇਰੀਅਨ ਡਾ. ਮਨਮੋਹਨ ਸਿੰਘ, ਸਾਬਕਾ ਡਿਸਟ੍ਰਿਕਟ ਗਵਰਨਰ ਰੋਟੇਰੀਅਨ ਐੱਮ. ਐੱਸ. ਗੰਧੋਕ, ਸਾਬਕਾ ਡਿਸਟ੍ਰਿਕਟ ਗਵਰਨਰ ਰੋਟੇਰੀਅਨ ਪ੍ਰਵੀਣ ਅਗਰਵਾਲ, ਰੋਟੇਰੀਅਨ ਦਿਲਰਾਜ ਸਿੰਘ, ਰੋਟੇਰੀਅਨ ਤ੍ਰਿਲੋਕ ਆਨੰਦ ਅਤੇ ਵੱਖ-ਵੱਖ ਰੋਟਰੀ ਕਲੱਬਾਂ ਦੇ ਅਨੇਕਾਂ ਸੀਨੀਅਰ ਰੋਟੇਰੀਅਨ ਹਾਜ਼ਰ ਸਨ।ਕਲੱਬ ਦੇ ਸਕੱਤਰ ਰੋਟੇਰੀਅਨ ਗੁਰਮੁਖ ਸਿੰਘ ਨੇ ਪਿਛਲੇ ਵਰ੍ਹੇ ਦੌਰਾਨ ਕਲੱਬ ਵੱਲੋਂ ਕੀਤੇ ਗਏ ਸੇਵਾ ਕਾਰਜਾਂ ਅਤੇ ਪ੍ਰੋਜੈਕਟਾਂ ਦੀ ਵਿਸਤ੍ਰਿਤ ਰਿਪੋਰਟ ਪੇਸ਼ ਕੀਤੀ ਅਤੇ ਆਉਣ ਵਾਲੇ ਵਰ੍ਹੇ ਦੀਆਂ ਸੇਵਾ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ।ਰੋਟੇਰੀਅਨ ਰਾਕੇਸ਼ ਸਚਦੇਵਾ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਿੱਖਿਆ ਅਤੇ ਵਾਤਾਵਰਣ ਸੰਭਾਲ ਨੂੰ ਸਰਵੋੱਚ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਲਾਲਾ ਕਰਮਚੰਦ–ਜਮਨਾ ਦੇਵੀ ਟਰੱਸਟ ਦੇ ਸਮੂਹ ਟਰੱਸਟੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਦੱਸਿਆ ਕਿ ਟਰੱਸਟ ਨੇ ਰੋਟਰੀ ਕਲੱਬ ਖਰੜ ਦੇ ਸਹਿਯੋਗ ਨਾਲ ਇਸ ਸਾਲ 200 ਲੋੜਵੰਦ ਮਰੀਜ਼ਾਂ ਦੇ ਮੋਤੀਆਬਿੰਦ ਦੇ ਆਪਰੇਸ਼ਨ ਕਰਵਾਉਣ ਲਈ ਸਹਿਮਤੀ ਦਿੱਤੀ ਹੈ। ਇਨ੍ਹਾਂ ਸਾਰੇ ਆਪਰੇਸ਼ਨਾਂ ਦਾ ਪੂਰਾ ਖਰਚਾ ਟਰੱਸਟ ਵੱਲੋਂ ਚੁਕਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੇਵਾ ਪ੍ਰੋਜੈਕਟ ਲੋੜਵੰਦ ਲੋਕਾਂ ਦੀ ਜ਼ਿੰਦਗੀ ਵਿੱਚ ਨਵੀਂ ਰੌਸ਼ਨੀ ਲਿਆਉਣ ਦਾ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗਾ।ਸੰਚਾਲਨ ਰੋਟੇਰੀਅਨ ਦਿਲਰਾਜ ਸਿੰਘ ਨੇ ਕੀਤਾ, ਜਦਕਿ ਧੰਨਵਾਦ ਦਾ ਮਤਾ ਰੋਟੇਰੀਅਨ ਤ੍ਰਿਲੋਕ ਆਨੰਦ ਨੇ ਪੇਸ਼ ਕੀਤਾ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ