ਖਰੜ : ਕਾਂਗਰਸ ਪਾਰਟੀ ਦੇ ਘੱਟ ਗਿਣਤੀ ਦੇ ਅਹੁੱਦੇਦਾਰਾਂ ਦੀ ਮੀਟਿੰਗ ਖਰੜ ਵਿਖੇ ਹੋਈ ਜਿਸÇ ਵਚ ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿੰਗ ਪੰਜਾਬ ਦੇ ਚੇਅਰਮੈਨ ਪ੍ਰੋਫੈਸਰ ਇਮਾਨੁਯਲ ਨਾਹਰ ਹਾਜ਼ਰ ਹੋਏ। ਪ੍ਰੋਫੈਸਰ ਇਮਾਨੁਯਲ ਨਾਹਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਘੱਟ ਗਿਣਤੀ ਸਮਾਜ ਦੇ ਵਿਕਾਸ ਅਤੇ ਕਲਿਆਣ ਦੇ ਲਈ ਕਿਸੇ ਤਰ੍ਹਾਂ ਦੇ ਕੋਈ ਕਦਮ ਨਹੀਂ ਉਠਾਏ ਅਤੇ ਲਗਾਤਾਰ ਧਾਰਮਿਕ ਸਮਾਗਮਾਂ ਅਤੇ ਆਗੂਆਂ ਉਪਰ ਹਮਲੇ ਵਧੇ ਹਨ ਅਤੇ ਨਾਂ ਹੀ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਐਸ.ਸੀ.ਆਰ. ਵਿਚ ਕੀਤੇ ਬਦਲਾਵਾਂ ਕਾਰਣ ਘੱਟ ਗਿਣਤੀ ਸਮਾਜ ਦੀਆਂ ਸੰਸਥਾਵਾਂ ਅਤੇ ਅਦਾਰਿਆਂ ਉਪਰ ਬਹੁਤ ਪ੍ਰਭਾਵ ਹੇਵਾਗ ਅਤੇ ਕੇਂਦਰ ਸਰਕਾਰ ਐਸ.ਸੀ.ਆਰ. ਦੀ ਪ੍ਰਕਿਰਿਆ ਦੌਰਾਨ ਬਹੁਤ ਵੱਡੀ ਗਿਣਤੀ ਵਿਚ ਘੱਟ ਗਿਣਤੀ ਸਮਾਜ ਦੀਆਂ ਵੋਟਾਂ ਪੰਜਾਬ ਵਿਚ ਕੱਟੀਆਂ ਜਾ ਰਹੀਆਂ ਹਨ। ਉਨ੍ਹਾਂ ਘੱਟ ਗਿਣਤੀ ਸਮਾਜ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਅਧਿਕਾਰਾਂ ਅਤੇ ਭਵਿੱਖ ਨੂੰ ਸੁਰੱਖਿਅਤ ਕਰਨਲਈ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ। ਮੀਟਿੰਗ ਵਿਚ ਹਾਜ਼ਰ ਵੱਖ ਵੱਖ ਬੁਲਾਰਿਆਂ ਨੇ ਘੱਟ ਗਿਣਤੀ ਉਪਰ ਕੇਂਦਰ ਸਰਕਾਰ ਵਲੋਂ ਕੀਤੇ ਜਾਂਦੇ ਅੱਤਿਆਚਾਰਾਂ ਖਿਲਾਫ ਰੋਸ ਪ੍ਰਗਟ ਕੀਤਾ।