Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

July 21, 2026 08:39 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੰਤਰੀ  ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਭਾਵਸ਼ਾਲੀ ਵਿਵਸਥਾ ਬਣਾਈ ਜਾਵੇ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਮੰਤਰੀ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਲੋੜੀਂਦੇ ਬਜਟ, ਕਰਮਚਾਰੀਆਂ ਦੀਆਂ ਤਰੱਕੀਆਂ, ਭਰਤੀ ਪ੍ਰਕਿਰਿਆ ਅਤੇ ਸੈਨਿਕ ਸਕੂਲਾਂ ਦੇ ਵਿਕਾਸ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ। ਇਸ ਮੌਕੇ ਸ੍ਰੀ ਭਗਤ ਨੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ। ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਸਾਬਕਾ ਸੈਨਿਕਾਂ ਨੂੰ ਕਾਰਪੋਰੇਸ਼ਨ ਵੱਲੋਂ ਦਿੱਤੀਆਂ ਨੌਕਰੀਆਂ ਅਤੇ ਕਾਰਪੋਰੇਸ਼ਨ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੰਤਰੀ ਨੇ ਸਾਬਕਾ ਸੈਨਿਕਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਅਤੇ ਪੈਸਕੋ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਦਿੱਤੇ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ