Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ

July 21, 2026 08:42 PM
Rozana Sehaj times
ਮੋਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਮੋਗਾ ਪੁਲਿਸ ਨੇ ਪੁਲਿਸ ਥਾਣਾ ਸਦਰ ਮੋਗਾ ਵਿਖੇ  ਹੋਏ ਘੱਟ ਤੀਬਰਤਾ ਵਾਲੇ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਾਲੇ ਤਿੰਨ ਮੁੱਖ ਦੋਸ਼ੀਆਂ ਸਮੇਤ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਪੁਲਿਸ ਨੇ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਵਿਸਫੋਟਕ ਸਮੱਗਰੀ ਅਤੇ ਇਲੈਕਟ੍ਰਾਨਿਕ ਡੈਟੋਨੇਟਰ, ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਮੈਗਜ਼ੀਨ ਵੀ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਲਈ ਵਰਤੀ ਗਈ ਸਪਲੈਂਡਰ ਮੋਟਰਸਾਈਕਲ (ਪੀਬੀ-03-ਏਐਚ-3088) ਨੂੰ ਵੀ ਜ਼ਬਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 8 ਜੁਲਾਈ, 2026 ਨੂੰ ਸਵੇਰੇ 3.15 ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੁਲਿਸ ਥਾਣਾ ਸਦਰ, ਮੋਗਾ ਦੀ ਇਮਾਰਤ ’ਤੇ ਇੱਕ ਘੱਟ ਤੀਬਰਤਾ ਵਾਲਾ ਗ੍ਰਨੇਡ ਸੁੱਟਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਾਲੇ ਤਿੰਨ ਮੁੱਖ ਦੋਸ਼ੀਆਂ ਦੀ ਪਛਾਣ ਗਗਨ ਉਰਫ ਕਾਲੀ ਵਾਸੀ ਢੇਰੂ, ਫਿਰੋਜ਼ਪੁਰ, ਰਾਜੇਸ਼ ਉਰਫ ਖੰਨਾ ਵਾਸੀ ਲਾਲ ਕੁੜਤੀ ਕੈਂਟ ਫਿਰੋਜ਼ਪੁਰ ਅਤੇ ਸ਼ੁਭਮ ਉਰਫ ਭਿੰਡਰ ਵਾਸੀ ਕੋਤਵਾਲ, ਫਿਰੋਜ਼ਪੁਰ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਬਾਕੀ ਮੁਲਜ਼ਮ-ਜੋ ਲੌਜਿਸਟਿਕਸ, ਨੈੱਟਵਰਕ ਵਿਸਤਾਰ ਅਤੇ ਕਾਰਕੁੰਨਾਂ ਨੂੰ ਪਨਾਹ ਦੇਣ ਵਿੱਚ ਸਹਾਇਤਾ ਕਰਦੇ ਸਨ- ਦੀ ਪਛਾਣ ਲਾਜਰ ਉਰਫ਼ ਅਮਨ ਅਤੇ ਉਸਦੀ ਪਤਨੀ ਪਰਵੀਨ ਕੌਰ ਦੋਵੇਂ ਵਾਸੀ ਸੀਆ ਪਾੜੀ, ਫਿਰੋਜ਼ਪੋਰ; ਸਵਰਨ ਅਤੇ ਗੋਬਿੰਦ ਵਾਸੀ ਕੋਤਵਾਲ, ਫਿਰੋਜ਼ਪੁਰ; ਸਾਗਰ ਅਤੇ ਜੌਨ ਦੋਵੇਂ ਵਾਸੀ  ਲਾਲ ਕੁੜਤੀ ਕੈਂਟ, ਫਿਰੋਜਪੁਰ; ਰੂਥ, ਰਾਜ ਅਤੇ ਸਰਬਜੀਤ ਕੌਰ ਵਾਸੀ ਤਲਵੰਡੀ ਨੇਪਾਲਾ, ਫਿਰੋਜ਼ਪੁਰ; ਗੁਰਪ੍ਰੀਤ ਸਿੰਘ, ਰਾਹੁਲ ਅਤੇ ਕਰਨਦੀਪ ਸਿੰਘ ਵਾਸੀ ਅਜੀਤਵਾਲ,ਮੋਗਾ; ਲਵਪ੍ਰੀਤ ਵਾਸੀ ਢੇਰੂ, ਫਿਰੋਜ਼ਪੁਰ ਅਤੇ ਸੁਖਵਿੰਦਰ ਕੌਰ ਵਾਸੀ ਸ਼ੇਰਖਾਂ, ਫਿਰੋਜ਼ਪੁਰ, ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਕਬਾਲ ਸਿੰਘ ਉਰਫ਼ ਰਵੀ ਧਾਲੀਵਾਲ, ਜੋ ਇਸ ਸਮੇਂ ਯੂਕੇ ਵਿੱਚ ਰਹਿੰਦਾ ਹੈ ਅਤੇ ਕਥਿਤ ਤੌਰ ’ਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੈ, ਇਸ ਸਾਜ਼ਿਸ਼ ਦਾ ਮੁੱਖ ਸਾਜ਼ਿਸ਼ਘਾੜਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਨਿਰਦੇਸ਼ਾਂ ’ਤੇ, ਮੁਲਜ਼ਮਾਂ ਨੇ ਪੁਲਿਸ ਥਾਣਾ ਸਦਰ ਮੋਗਾ ’ਤੇ ਗ੍ਰਨੇਡ ਹਮਲਾ ਕੀਤਾ ਅਤੇ ਹੁਣ ਫਿਰੋਜ਼ਪੁਰ ਤੋਂ ਜੰਮੂ ਜਾਣ ਵਾਲੀ ਰੇਲਗੱਡੀ ਵਿੱਚ ਆਈ.ਈ.ਡੀ. ਲਗਾਉਣ ਦੀ ਯੋਜਨਾ ਬਣਾ ਰਹੇ ਸਨ। ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਵਾਰਦਾਤ ਤੋਂ ਬਾਅਦ, ਅਪਰਾਧੀਆਂ ਦਾ ਪਤਾ ਲਗਾਉਣ ਲਈ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਤਕਨੀਕੀ ਅਤੇ ਮਨੁੱਖੀ-ਖੁਫੀਆ ਜਾਣਕਾਰੀ ਤੋਂ ਇਹ ਗੱਲ ਸਾਹਮਣੇ ਆਈ ਕਿ ਗਗਨ ਉਰਫ਼ ਕਾਲੀ ਨੇ ਰਾਜੇਸ਼ ਉਰਫ਼ ਖੰਨਾ ਅਤੇ ਸ਼ੁਭਮ ਭਿੰਡਰ ਦੇ ਨਾਲ ਮਿਲ ਕੇ ਪੁਲਿਸ ਥਾਣਾ ਸਦਰ ਮੋਗਾ ’ਤੇ ਗ੍ਰਨੇਡ ਹਮਲੇ ਨੂੰ ਅੰਜਾਮ ਦਿੱਤਾ  ਸੀ। ਉਨ੍ਹਾਂ ਕਿਹਾ ਅਗਲੇਰੀ ਜਾਂਚ ਦੌਰਾਨ, ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਨਾਲ  ਉਨ੍ਹਾਂ ਦੇ ਸਾਥੀਆਂ ਲਾਜਰ ਉਰਫ਼ ਅਮਨ ਅਤੇ ਉਸਦੀ ਪਤਨੀ ਪਰਵੀਨ ਕੌਰ ਦੀ ਗ੍ਰਿਫਤਾਰੀ ਵੀ ਸੰਭਵ ਹੋਈ। ਜ਼ਿਕਰਯੋਗ ਹੈ ਕਿ ਲਾਜਰ ਅਤੇ ਉਸਦੀ ਪਤਨੀ  ਯੂਕੇ-ਅਧਾਰਤ ਇਕਬਾਲ ਉਰਫ਼ ਰਵੀ ਧਾਲੀਵਾਲ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਹੋਰ ਕਾਰਕੁੰਨਾਂ ਦਾ ਪ੍ਰਬੰਧ ਕਰਨ ਵਿੱਚ ਉਸਦੀ ਮਦਦ ਕਰ ਰਹੇ ਸਨ। ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਮੋਗਾ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਦੋਸ਼ੀ ਲਾਜਰ ਤੋਂ ਹੋਰ ਪੁੱਛਗਿੱਛ ਕਰਨ ’ਤੇ ਬਾਕੀ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ  ਜੋ ਮਾਡਿਊਲ ਦੇ ਮੈਂਬਰਾਂ ਨੂੰ ਲੌਜਿਸਟਿਕ ਸਹਾਇਤਾ ਅਤੇ ਪਨਾਹ ਦਿੰਦੇ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 126 ਮਿਤੀ 08.07.2026  ਨੂੰ ਬੀਐਨਐਸ ਦੀਆਂ ਸਬੰਧਤ ਧਾਰਾਵਾਂ, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3 ਅਤੇ 6 ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕਥਾਮ ਐਕਟ ਦੀ ਧਾਰਾ 4 ਤਹਿਤ ਪੁਲਿਸ ਥਾਣਾ ਸਦਰ, ਮੋਗਾ ਵਿਖੇ ਕੇਸ ਦਰਜ ਕੀਤਾ ਗਿਆ ਸੀ, ਜਦੋਂ ਕਿ ਬੀਐਨਐਸ ਦੀਆਂ ਧਾਰਾਵਾਂ 109, 111 ਅਤੇ 113, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ 16, 17, 18, 20, 38 ਅਤੇ 39 ਵੀ ਲਗਾਈਆਂ ਗਈਆਂ ਹਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ