Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ

July 21, 2026 08:58 PM
Rozana Sehaj times

ਚੰਡੀਗੜ੍ਹ : 
ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 182ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 646 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 182ਵੇਂ ਦਿਨ ਪੁਲਿਸ ਟੀਮਾਂ ਨੇ 326 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 51,256 ਹੋ ਗਈਆਂ। ਇਸ ਤੋਂ ਇਲਾਵਾ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 507ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 323 ਗ੍ਰਾਮ ਹੈਰੋਇਨ, 110 ਕਿਲੋ ਭੁੱਕੀ, 547 ਨਸ਼ੀਲੀਆਂ ਗੋਲੀਆਂ ਅਤੇ 1460 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 507 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74,170 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਨੌਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
 
 
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ