Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਭਗਵੰਤ ਸਿੰਘ ਮਾਨ

July 21, 2026 09:04 PM
Rozana Sehaj times

ਚੰਡੀਗੜ੍ਹ : ਕੌਮੀ ਰਾਜਧਾਨੀ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਪੂਰਨ ਸਮਰਥਨ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੇਪਰ ਲੀਕ ਮਾਮਲਿਆਂ ਵਿੱਚ ਜਵਾਬਦੇਹੀ ਦੀ ਮੰਗ ਕਰ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇੱਕ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਦੇਸ਼ ਦਾ ਨੌਜਵਾਨ ਸਿੱਖਿਆ ਰਾਹੀਂ ਆਪਣਾ ਭਵਿੱਖ ਬਦਲਣ ਦੀ ਇੱਛਾ ਰੱਖਦਾ ਹੈ, ਪਰ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਉਨ੍ਹਾਂ ਦੇ ਸੁਪਨਿਆਂ ਨੂੰ ਮਿੱਟੀ ਵਿੱਚ ਮਿਲਾ ਰਹੀਆਂ ਹਨ। ਜਿੱਥੇ ਪ੍ਰਧਾਨ ਮੰਤਰੀ ਆਪਣੇ ਆਪ ਨੂੰ 'ਫਾਰਮੂਲੇ' ਅਤੇ 'ਵਿਸ਼ਵਗੁਰੂ' ਵਜੋਂ ਪੇਸ਼ ਕਰਦੇ ਹਨ, ਉੱਥੇ ਹੀ ਉਹ ਇਹ ਮੰਨਣ ਵਿੱਚ ਅਸਫਲ ਰਹੇ ਹਨ ਕਿ ਦੇਸ਼ ਦੇ ਅੰਦਰ ਹੀ ਭਾਰਤ ਦੇ ਨੌਜਵਾਨਾਂ ਦਾ ਭਵਿੱਖ ਖਤਰੇ ਵਿੱਚ ਪਾਇਆ ਜਾ ਰਹਾ ਹੈ। ਜਦੋਂ ਵੀ ਨੌਜਵਾਨਾਂ ਨੇ ਅਨਿਆਂ ਵਿਰੁੱਧ ਆਵਾਜ਼ ਉਠਾਈ ਹੈ, ਉਦੋਂ ਹੀ ਕੇਂਦਰ ਸਰਕਾਰ ਨੇ ਇਨਸਾਫ਼ ਯਕੀਨੀ ਬਣਾਉਣ ਦੀ ਬਜਾਏ ਲਾਠੀਚਾਰਜ ਨਾਲ ਜਵਾਬ ਦੇਣ ਦਾ ਰਾਹ ਚੁਣਿਆ ਹੈ।" ਮੁੱਖ ਮੰਤਰੀ ਨੇ ਜ਼ਿਕਰ ਕੀਤਾ, "ਦੇਸ਼ ਨੇ 2017, 2019, 2022, 2024 ਅਤੇ ਹੁਣ ਇੱਕ ਵਾਰ ਫਿਰ 2026 ਵਿੱਚ ਪ੍ਰੀਖਿਆ ਪੇਪਰ ਲੀਕ ਹੁੰਦੇ ਦੇਖੇ ਹਨ। ਹਾਲਾਂਕਿ, ਜਵਾਬਦੇਹੀ ਤੈਅ ਕਰਨ ਦੀ ਬਜਾਏ, ਕੇਂਦਰ ਸਰਕਾਰ ਇਸ ਗੜਬੜੀ ਲਈ ਜ਼ਿੰਮੇਵਾਰ ਲੋਕਾਂ ਨੂੰ ਬਚਾ ਰਹੀ ਹੈ। ਪ੍ਰਧਾਨ ਮੰਤਰੀ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੀ ਤਿਆਰੀ ਕਰਨ ਦਾ ਤਰੀਕਾ ਤਾਂ ਸਿਖਾਉਂਦੇ ਹਨ, ਪਰ ਉਨ੍ਹਾਂ ਨੇ ਆਪਣੀ ਸਰਕਾਰ ਅਧੀਨ ਆਉਂਦੀਆਂ ਸੰਸਥਾਵਾਂ ਨੂੰ ਕਦੇ ਇਹ ਨਹੀਂ ਸਿਖਾਇਆ ਕਿ ਪਾਰਦਰਸ਼ਤਾ, ਨਿਰਪੱਖਤਾ ਅਤੇ ਸੁਰੱਖਿਆ ਨਾਲ ਪ੍ਰੀਖਿਆਵਾਂ ਕਿਵੇਂ ਕਰਵਾਈਆਂ ਜਾਣ।" "ਆਮ ਆਦਮੀ ਪਾਰਟੀ (ਆਪ) ਦੀ ਰਾਸ਼ਟਰੀ ਲੀਡਰਸ਼ਿਪ ਨੌਜਵਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ। ਇੰਨਾ ਹੀ ਅਫ਼ਸੋਸਜਨਕ ਹਰਿਆਣਾ ਸਰਕਾਰ ਦਾ ਉਹ ਫੈਸਲਾ ਹੈ ਜਿਸ ਰਾਹੀਂ ਕਿਸਾਨਾਂ ਨੂੰ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਰੈਲੀ ਵਿੱਚ ਹਿੱਸਾ ਲੈਣ ਲਈ ਕੌਮੀ ਰਾਜਧਾਨੀ ਜਾਣ ਤੋਂ ਰੋਕਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ, “ਮੈਂ ਕੇਂਦਰ ਅਤੇ ਹਰਿਆਣਾ ਸਰਕਾਰ, ਦੋਵਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਜਿਹੀਆਂ ਆਪਹੁਦਰੀਆਂ ਕਾਰਵਾਈਆਂ ਰਾਹੀਂ ਕਿਸਾਨਾਂ ਦੇ ਰਾਹ ਵਿੱਚ ਰੁਕਾਵਟ ਨਾ ਪਾਉਣ। ਹਰਿਆਣਾ ਸਰਕਾਰ ਨੂੰ ਪਿਛਲੀਆਂ ਗਲਤੀਆਂ ਦੁਹਰਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਇਸ ਦੀ ਬਜਾਏ ਕਿਸਾਨਾਂ ਨੂੰ ਸ਼ਾਂਤੀਪੂਰਵਕ ਕੌਮੀ ਰਾਜਧਾਨੀ ਵੱਲ ਵਧਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ।” ਮੁੱਖ ਮੰਤਰੀ ਨੇ ਕਿਹਾ, "ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ। ਇਹ ਹੈਰਾਨੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾ ਤਾਂ ਗੱਲਬਾਤ ਕਰਦੇ ਹਨ ਅਤੇ ਨਾ ਹੀ ਪ੍ਰੈਸ ਕਾਨਫਰੰਸਾਂ ਰਾਹੀਂ ਮੀਡੀਆ ਨੂੰ ਸੰਬੋਧਨ ਕਰਦੇ ਹਨ। ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਬਾਰੇ ਕਿਸਾਨਾਂ ਵਿੱਚ ਖਦਸ਼ੇ ਵਧ ਰਹੇ ਹਨ ਅਤੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ।" ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਤੈਅ ਕਰਨ ਵਾਲੇ ਪੰਜਾਬ ਸਰਕਾਰ ਦੇ ਆਰਡੀਨੈਂਸ ਵਿਰੁੱਧ ਪ੍ਰਾਈਵੇਟ ਸਕੂਲ ਐਸੋਸੀਏਸ਼ਨਾਂ ਦੁਆਰਾ ਦਿੱਤੀ ਗਈ ਕਾਨੂੰਨੀ ਚੁਣੌਤੀ ਬਾਰੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਅਦਾਲਤਾਂ ਦਾ ਰੁਖ ਕਰਨਾ ਉਨ੍ਹਾਂ ਦਾ ਕਾਨੂੰਨੀ ਅਧਿਕਾਰ ਹੈ, ਪਰ ਪੰਜਾਬ ਸਰਕਾਰ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟੇਗੀ।" ਮੁੱਖ ਮੰਤਰੀ ਨੇ ਕਿਹਾ, "ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਦੁਆਰਾ ਕੀਤੀ ਗਈ ਖੁਦਕੁਸ਼ੀ ਨੇ ਸਮਾਜ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਖਾਸ ਕਰਕੇ ਤਦ, ਜਦੋਂ ਲੜਕੀ ਨੇ 90% ਅੰਕ ਪ੍ਰਾਪਤ ਕੀਤੇ ਸਨ। ਸਿੱਖਿਆ ਇੱਕ ਸੇਵਾ ਹੈ, ਵਪਾਰ ਨਹੀਂ, ਅਤੇ ਪੰਜਾਬ ਸਰਕਾਰ ਵਿਦਿਆਰਥੀਆਂ ਦੀਆਂ ਜ਼ਿੰਦਗੀਆਂ ਦੀ ਕੀਮਤ 'ਤੇ ਸਿੱਖਿਆ ਖੇਤਰ ਵਿੱਚ ਮੁਨਾਫਾਖੋਰੀ ਦੀ ਇਜਾਜ਼ਤ ਨਹੀਂ ਦੇਵੇਗੀ। ਫੀਸ ਨਿਯੰਤਰਣ ਆਰਡੀਨੈਂਸ ਸਿੱਖਿਆ ਵਿੱਚ ਵਪਾਰਕ ਸ਼ੋਸ਼ਣ ਨੂੰ ਠੱਲ੍ਹ ਪਾਉਣ ਅਤੇ ਇਹ ਯਕੀਨੀ ਬਣਾਉਣ ਵੱਲ ਇਤਿਹਾਸਕ ਕਦਮ ਹੈ ਕਿ ਪ੍ਰਾਈਵੇਟ ਸਕੂਲ ਮੁਨਾਫੇ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਕੰਮ ਕਰਨ।” ਉਨ੍ਹਾਂ ਕਿਹਾ,”ਸਿੱਖਿਆ ਇੱਕ ਨੇਕ ਅਤੇ ਪਵਿੱਤਰ ਮਿਸ਼ਨ ਹੈ। ਇਹ ਇੱਕ ਜਨਤਕ ਭਲਾਈ ਦਾ ਕੰਮ ਹੈ, ਨਾ ਕਿ ਮੁਨਾਫੇ ਦੁਆਰਾ ਚਲਾਇਆ ਜਾਣ ਵਾਲਾ ਵਪਾਰਕ ਅਦਾਰਾ। ਪੰਜਾਬ ਦੇ ਹਰੇਕ ਵਿਦਿਆਰਥੀ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸ਼ਾਨਦਾਰ ਅਕਾਦਮਿਕ ਕਾਰਗੁਜ਼ਾਰੀ ਨੂੰ ਹੁਣ ਪੂਰੇ ਦੇਸ਼ ਵਿੱਚ ਮਾਨਤਾ ਮਿਲ ਰਹੀ ਹੈ, ਜੋ ਇਨ੍ਹਾਂ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦੀ ਹੈ," ਮੁੱਖ ਮੰਤਰੀ ਨੇ ਦੱਸਿਆ, "ਜਿੱਥੇ 2021 ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਉੱਥੇ ਹੀ 2026 ਵਿੱਚ ਇਹ ਗਿਣਤੀ ਵਧ ਕੇ ਰਿਕਾਰਡ 881 ਵਿਦਿਆਰਥੀ ਹੋ ਗਈ ਹੈ। ਪੰਜਾਬ ਨੇ ਸਰਕਾਰੀ ਸਕੂਲਾਂ ਵਿੱਚ ਪੇਰੈਂਟ-ਟੀਚਰ ਮੀਟਿੰਗਾਂ (ਪੀ.ਟੀ.ਐਮ.) ਦੀ ਵੀ ਅਗਵਾਈ ਕੀਤੀ, ਜਿਸ ਵਿੱਚ ਲਗਭਗ 24 ਲੱਖ ਮਾਪਿਆਂ ਨੇ ਹਿੱਸਾ ਲਿਆ। ਸਰਕਾਰੀ ਸਕੂਲਾਂ ਦੇ ਲਗਭਗ 20,000 ਵਿਦਿਆਰਥੀਆਂ, ਜਿਨ੍ਹਾਂ ਵਿੱਚ 12,000 ਲੜਕੀਆਂ ਸ਼ਾਮਲ ਹਨ, ਨੂੰ ਸੂਬਾ ਸਰਕਾਰ ਦੁਆਰਾ ਮੁਫ਼ਤ ਬੱਸ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।"
ਉਨ੍ਹਾਂ ਕਿਹਾ, "ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲੋਕਾਂ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ ਅਤੇ ਅਸੀਂ ਇਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਜਾਰੀ ਰੱਖਾਂਗੇ।" ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸਿਆਸੀ ਨਕਸ਼ੇ ਤੋਂ ਮਿਟ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਾਰਟੀ ਦਾ ਵਜੂਦ ਖਤਮ ਹੋ ਚੁੱਕਾ ਹੈ ਅਤੇ ਪਿਛਲੀਆਂ ਚੋਣਾਂ ਵਿੱਚ ਤਾਂ ਤਿੰਨ ਵਿਧਾਇਕ ਚੁਣੇ ਗਏ ਸਨ ਪਰ ਅਗਲੀਆਂ ਚੋਣਾਂ ਵਿੱਚ ਇਕ ਵੀ ਵਿਧਾਇਕ ਨਹੀਂ ਚੁਣਿਆ ਜਾਵੇਗਾ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ