Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ

July 21, 2026 09:32 PM
Rozana Sehaj times

ਚੰਡੀਗੜ੍ਹ : ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਮੰਤਰੀ ਸਮੂਹ (ਜੀਓਐਮ) ਨੇ ਅੱਜ ਸੈਕਟਰ - 39 ਦੇ ਅਨਾਜ ਭਵਨ ਵਿਖੇ ਆਗਾਮੀ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28  ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਅਹਿਮ ਮੀਟਿੰਗ ਕੀਤੀ। ਮੰਤਰੀ ਸਮੂਹ ਨੇ ਅਨਾਜ ਦੀ ਚੁਕਾਈ ਦੇ ਅਹਿਮ ਮੁੱਦੇ 'ਤੇ ਵਿਸਥਾਰਿਤ ਚਰਚਾ ਕੀਤੀ, ਜੋ ਕਿ ਆਗਾਮੀ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਜਗ੍ਹਾ ਬਣਾਉਣ ਵਾਸਤੇ ਬਹੁਤ ਜ਼ਰੂਰੀ ਹੈ। ਮੀਟਿੰਗ ਦੌਰਾਨ ਮੰਤਰੀਆਂ ਨੂੰ ਦੱਸਿਆ ਗਿਆ ਕਿ ਇਸ ਸਾਲ  ਜਨਵਰੀ ਤੋਂ ਜੁਲਾਈ ਤੱਕ ਸੂਬੇ ਤੋਂ 75.67 ਲੱਖ ਮੀਟ੍ਰਿਕ ਟਨ (ਐਲਐਮਟੀ) ਅਨਾਜ ਦੀ ਚੁਕਾਈ ਹੋਈ ਹੈ, ਜਿਸ ਵਿੱਚ 37.13 ਲੱਖ ਮੀਟ੍ਰਿਕ ਟਨ ਕਣਕ ਅਤੇ 38.54 ਲੱਖ ਮੀਟ੍ਰਿਕ ਟਨ ਝੋਨਾ ਸ਼ਾਮਿਲ ਹਨ। ਮੰਤਰੀ ਸਮੂਹ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਸੂਬੇ ਕੋਲ ਕੁੱਲ 181 ਲੱਖ ਮੀਟ੍ਰਿਕ ਟਨ ਕਵਰਡ ਸਟੋਰੇਜ ਸਮਰੱਥਾ ਉਪਲਬਧ ਹੈ, ਜਦਕਿ ਖੁੱਲ੍ਹੀ ਭੰਡਾਰਨ ਸਮਰੱਥਾ 68 ਲੱਖ ਮੀਟ੍ਰਿਕ ਟਨ ਹੈ। ਜੀ.ਓ.ਐੱਮ. ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਅਨਾਜ ਦੀ ਤੇਜ਼ੀ ਨਾਲ ਚੁਕਾਈ ਦਾ ਮੁੱਦਾ ਕੇਂਦਰ ਸਰਕਾਰ ਕੋਲ ਲਗਾਤਾਰ ਉਠਾਇਆ ਜਾ ਰਿਹਾ ਹੈ। ਪੰਜਾਬ ਵੱਲੋਂ ਹਰ ਮਹੀਨੇ ਘੱਟੋ-ਘੱਟ 12 ਲੱਖ ਮੀਟ੍ਰਿਕ ਟਨ ਕਣਕ ਅਤੇ ਝੋਨੇ ਦੀ ਚੁਕਾਈ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ ਹੈ, ਪਰ ਮੌਜੂਦਾ ਸਮੇਂ ਇਹ ਦਰ ਮਹਿਜ਼ 5 ਲੱਖ ਮੀਟ੍ਰਿਕ ਟਨ ਪ੍ਰਤੀ ਮਹੀਨਾ ਹੀ ਹੈ। ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਲਈ ਕੇਂਦਰੀ ਪੂਲ ਵਾਸਤੇ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮੰਗਿਆ ਗਿਆ ਹੈ। ਝੋਨੇ ਦੀ ਖ਼ਰੀਦ 2,462 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਸਟਮ ਮਿਲਿੰਗ ਪਾਲਿਸੀ ਦਾ ਖਰੜਾ ਮਨਜ਼ੂਰੀ ਲਈ ਵਿੱਤ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ। ਹਾੜ੍ਹੀ ਮਾਰਕੀਟਿੰਗ ਸੀਜ਼ਨ 2027-28 ਸਬੰਧੀ ਕੇਂਦਰ ਸਰਕਾਰ ਵੱਲੋਂ 132 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥੇ ਜਾਣ ਦੀ ਸੰਭਾਵਨਾ ਹੈ। 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ