Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਪਿੰਡਾਂ ਵਿੱਚ ਲੋਕਾਂ ਲਈ ਬਣ ਰਹੀ ਪ੍ਰੇਰਨਾ ਸਰੋਤ

July 21, 2026 09:39 PM
Rozana Sehaj times

ਅੰਮ੍ਰਿਤਸਰ :  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰ ’ਤੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਿਖਾਈ ਜਾ ਰਹੀ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਬੀਤੀ ਸ਼ਾਮ ਡਾਕੂਮੈਂਟਰੀ ਵੈਨ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਦੇਵੀਦਾਸਪੁਰਾ ਅਤੇ ਧੀਰੇਕੋਟ, ਜਦਕਿ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬਿਆਸ ਅਤੇ ਦੋਲੋਨੰਗਲ ਵਿਖੇ ਪਹੁੰਚੀ। ਵੈਨ ’ਤੇ ਲੱਗੀ ਐਲ.ਈ.ਡੀ. ਸਕਰੀਨ ਰਾਹੀਂ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦੇਖੀ ਅਤੇ ਗੁਰੂ ਸਾਹਿਬ ਵੱਲੋਂ ਦਿੱਤੇ ਸਮਾਨਤਾ, ਪ੍ਰਭੂ ਭਗਤੀ, ਮਨੁੱਖਤਾ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ। ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਅਹਿਮ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਅਤੇ ਮਿਹਨਤ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਮ ਲੋਕਾਂ, ਖਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਦਸਤਾਵੇਜ਼ੀ ਫਿਲਮਾਂ ਰਾਹੀਂ ਨੌਜਵਾਨਾਂ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਜੋੜਨ ਵਿੱਚ ਵੱਡੀ ਮਦਦ ਮਿਲੇਗੀ। ਦਲਵਿੰਦਰਜੀਤ ਸਿੰਘ, ਆਈ.ਏ.ਐੱਸ., ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਸਮਾਜ ਵਿੱਚ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਮੁੱਲਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੰਤਵ ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼