Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ

July 21, 2026 09:43 PM
Rozana Sehaj times

 ਅੰਮ੍ਰਿਤਸਰ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਰਈਆ ਅਧੀਨ ਪਿੰਡ ਕਾਲੇਕੇ ਤੋਂ ਰਮਾਣਾ ਚੱਕ (ਵਾਇਆ ਬੇਰੀਆਂਵਾਲਾ) ਜਾਣ ਵਾਲੀ ਸੜਕ ਦੇ ਅੱਪਗ੍ਰੇਡੇਸ਼ਨ ਕਾਰਜ ਦਾ ਨੀਂਹ ਪੱਥਰ ਰੱਖਿਆ। ਪੰਜਾਬ ਸਰਕਾਰ ਵੱਲੋਂ 5.30 ਕਿਲੋਮੀਟਰ ਲੰਬੀ ਇਸ ਸੜਕ ਦੇ ਨਵੀਨੀਕਰਨ 'ਤੇ 4.55 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਵਿਸ਼ਵ-ਪੱਧਰੀ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ, ਸਗੋਂ ਖੇਤੀਬਾੜੀ, ਵਪਾਰ ਅਤੇ ਰੋਜ਼ਾਨਾ ਆਵਾਜਾਈ ਨੂੰ ਵੀ ਵੱਡਾ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਸੜਕ ਦੇ ਨਿਰਮਾਣ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਪ੍ਰੋਜੈਕਟ ਨੂੰ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸੜਕ ਦਾ ਨਿਰਮਾਣ ਨਿਰਧਾਰਤ ਤਕਨੀਕੀ ਮਾਪਦੰਡਾਂ ਅਨੁਸਾਰ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾਵੇਗੀ, ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਚਾਰੂ ਅਤੇ ਸੁਰੱਖਿਅਤ ਬਣੇਗੀ। ਉਨ੍ਹਾਂ ਕਿਹਾ ਕਿ ਸੜਕ ਨੂੰ ਉੱਚ ਗੁਣਵੱਤਾ ਵਾਲੇ ਮਾਪਦੰਡਾਂ ਅਨੁਸਾਰ ਤਿਆਰ ਕੀਤਾ ਜਾਵੇਗਾ, ਜਿਸ ਨਾਲ ਇਸ ਦੀ ਮਜ਼ਬੂਤੀ, ਟਿਕਾਊਪਣ ਅਤੇ ਉਮਰ ਵਿੱਚ ਵਾਧਾ ਹੋਵੇਗਾ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਵਿਕਾਸੀ ਮੰਗਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਰਹਿਣਗੇ ਅਤੇ ਲੋਕਾਂ ਦੀ ਭਲਾਈ ਲਈ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼