Monday, May 20, 2024

Chandigarh

ਪੰਜਾਬ ਦੀਆਂ ਸ਼ਰਾਬ ਉਤਪਾਦਕ ਇਕਾਈਆਂ ਦਾ ਤੀਜੀ ਧਿਰ ਤੋਂ ਕਰਵਾਇਆ ਜਾਵੇਗਾ ਆਡਿਟ

July 05, 2021 07:35 PM
SehajTimes
ਚੰਡੀਗੜ :ਸੂਬੇ ਦੇ ਆਬਕਾਰੀ ਵਿਭਾਗ ਨੇ ਬੀਤੇ ਵਰੇ ਤੋਂ ਸੂਬੇ ਵਿੱਚ ਸ਼ਰਾਬ ਉਤਪਾਦਕ ਇਕਾਈਆਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਭਾਗ ਵੱਲੋਂ ਆਈ.ਆਈ.ਟੀ ਰੋਪੜ ਨਾਲ ਭਾਈਵਾਲੀ ਕੀਤੀ ਗਈ ਹੈ ਤਾਂ ਜੋ ਇਨਾਂ ਇਕਾਈਆਂ ਵਿਖੇ ਮਾਸ ਫਲੋ ਮੀਟਰਾਂ ਦੇ ਤਕਨੀਕੀ ਆਡਿਟ ਅਤੇ ਲੇ-ਆਊਟ ਦੇ ਢਾਂਚਾਗਤ ਆਡਿਟ ਨੂੰ ਅੰਜਾਮ ਦਿੱਤਾ ਜਾ ਸਕੇ। ਆਈ.ਆਈ.ਟੀ. ਰੋਪੜ ਦੇ ਮਾਹਿਰਾਂ ਦੀ ਟੀਮ ਦੁਆਰਾ ਇਹ ਆਡਿਟ ਪ੍ਰਕਿਰਿਆ ਅੱਜ ਡੇਰਾਬੱਸੀ ਦੀ ਮੈਸਰਜ ਰਾਜਸਥਾਨ ਲਿਕੁਅਰਜ਼ ਲਿਮਟਿਡ ਤੋਂ ਸ਼ੁਰੂ ਕਰ ਦਿੱਤੀ ਗਈ ਅਤੇ 6 ਮਹੀਨਿਆਂ ਦੌਰਾਨ ਸੂਬੇ ਦੀਆਂ ਸਾਰੀਆਂ ਉਤਪਾਦਨ ਇਕਾਈਆਂ ਨੂੰ ਕਵਰ ਕਰੇਗੀ। ਇਸ ਆਡਿਟ ਦਾ ਮਕਸਦ ਐਕਸਟਰਾ ਨਿਯੂਟਰਲ ਐਲਕੋਹਲ (ਈ.ਐਨ.ਏ.) ਦੀ ਚੋਰੀ ਨੂੰ ਰੋਕਦੇ ਹੋਏ ਸੂਬੇ ਦਾ ਮਾਲੀਆ ਸੁਰੱਖਿਅਤ ਕਰਨਾ ਹੈ। ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿਵੇਕਲੀ ਪਹਿਲ ਤਹਿਤ ਇਕ ਆਜ਼ਾਦ ਸੰਸਥਾ ਦੀ ਮਦਦ ਨਾਲ 16 ਡਿਸਟੀਲਰੀਆਂ, 4 ਬੀਅਰ ਬਣਾਉਣ ਦੇ ਕਾਰਖਾਨਿਆਂ ਅਤੇ 25 ਬਾਟਲਿੰਗ ਪਲਾਂਟਾਂ ਦੀ ਸ਼ਮੂਲੀਅਤ ਵਾਲੀਆਂ ਉਤਪਾਦਨ ਇਕਾਈਆਂ ਦੇ ਕੰਮਕਾਜ ਦੀ ਸਮੀਖਿਆ ਅਤੇ ਆਡਿਟ ਕੀਤਾ ਜਾਵੇਗਾ। ਇਨਾਂ ਇਕਾਈਆਂ ਵਿੱਚ, ਡੀ-ਨੇਚਰਡ ਸਪੀਰਿਟ, ਭਾਰਤ ਵਿੱਚ ਬਣੀ ਵਿਦੇਸ਼ੀ ਸ਼ਰਾਬ, ਪੰਜਾਬ ਵਿੱਚ ਬਣੀ ਮੱਧਮ ਦਰਜੇ ਦੀ ਸ਼ਰਾਬ ਅਤੇ ਬੀਅਰ ਦਾ ਉਤਪਾਦਨ ਕੀਤਾ ਜਾਂਦਾ ਹੈ ਅਤੇ ਇਨਾਂ ਇਕਾਈਆਂ ਦੀ ਸਥਾਪਨਾ ਆਬਕਾਰੀ ਵਿਭਾਗ ਦੁਆਰਾ ਆਬਕਾਰੀ ਕਾਨੂੰਨਾਂ ਦੇ ਨਿਯਮਾਂ ਅਨੁਸਾਰ ਲਾਈਸੈਂਸ ਜਾਰੀ ਕਰਕੇ ਕੀਤੀ ਜਾਂਦੀ ਹੈ। ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਐਕਸਟਰਾ ਨਿਯੂਟਰਲ ਐਲਕੋਹਲ (ਈ.ਐਨ.ਏ.)/ਡੀ ਨੇਚਰਡ ਸਪੀਰਿਟ/ਰੈਕਟੀਫਾਈਡ ਸਪੀਰਿਟ ਲੇਜਾਣ ਲਈ ਸਥਾਪਿਤ ਇਕਾਈਆਂ ਅਤੇ ਪਾਈਪਲਾਈਨਾਂ ਦੀ ਢਾਂਚਾਗਤ ਬਣਤਰ ਦਾ ਆਬਕਾਰੀ ਕਾਨੂੰਨਾਂ ਦੇ ਅਨੁਸਾਰ ਹੋਣਾ ਜਰੂਰੀ ਹੈ। ਹਾਲ ਹੀ ਵਿੱਚ ਮਾਸ ਫਲੋ ਮੀਟਰਾਂ ਨੂੰ ਸਾਰੀਆਂ ਡਿਸਟਿਲਰੀਆਂ, ਬਾਟਲਿੰਗ ਪਲਾਂਟਾਂ ਅਤੇ ਬੀਅਰ ਉਤਪਾਦਕ ਕਾਰਖਾਨਿਆਂ ਵਿੱਚ ਆਬਕਾਰੀ ਵਿਭਾਗ ਦੀ ਪਹਿਲ ’ਤੇ ਸਥਾਪਤ ਕੀਤਾ ਗਿਆ ਤਾਂ ਜੋ ਇਨਾਂ ਡਿਸਟਿਲਰੀਆਂ ਦੁਆਰਾ ਉਤਪਾਦਨ ਕੀਤੀ ਜਾਂਦੀ ਈ.ਐਨ.ਏ. ਜਾਂ ਹੋਰ ਸ਼ਰਾਬ ਦੀਆਂ ਕਿਸਮਾਂ ਦੀਆਂ ਮਾਤਰਾ ਦਾ ਸਹੀ ਪਤਾ ਲਗਾਇਆ ਜਾ ਸਕੇ ਜਿਨਾਂ ਨੂੰ ਬਾਅਦ ਵਿੱਚ ਬਾਟਲਿੰਗ ਲਈ ਭੇਜ ਦਿੱਤਾ ਜਾਂਦਾ ਹੈ। ਆਬਕਾਰੀ ਅਧਿਕਾਰੀਆਂ ਵੱਲੋਂ ਇਨਾਂ ਇਕਾਈਆਂ ’ਤੇ ਕਰੜੀ ਨਿਗਾਹ ਰੱਖੀ ਜਾਂਦੀ ਹੈ ਅਤੇ ਕਿਸੇ ਵੀ ਉਣਤਾਈ ਦੀ ਸੂਰਤ ਵਿੱਚ ਇਕਾਈਆਂ ਖਿਲਾਫ ਕਾਰਵਾਈ ਕੀਤੀ ਜਾਂਦੀ ਹੈ। ਇਨਾਂ ਉਤਪਾਦਨ ਇਕਾਈਆਂ ਦੇ ਕੰਮਕਾਜ ਵਿੱਚ ਪਾਰਦਰਸ਼ਿਤਾ ਲਿਆਉਣ ਹਿੱਤ ਹੀ ਆਈ.ਆਈ.ਟੀ. ਰੋਪੜ ਵਰਗੀ ਸੰਸਥਾ ਤੋਂ ਥਰਡ ਪਾਰਟੀ ਆਡਿਟ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਤਕਨੀਕੀ ਮਾਹਿਰਾਂ ਦੀ ਸ਼ਮੂਲੀਅਤ ਵਾਲੀ ਇੱਕ ਟੀਮ ਹਰੇਕ ਇਕਾਈ ਦਾ ਆਡਿਟ ਕਰਕੇ ਆਪਣੀ ਰਿਪੋਰਟ ਦੇਵੇਗੀ ਅਤੇ ਪੂਰੀ ਡੂੰਘਾਈ ਨਾਲ ਮਾਸ ਫਲੋ ਮੀਟਰਾਂ ਦੇ ਕੰਮਕਾਜ ਅਤੇ ਢਾਂਚਾਗਤ ਬਣਤਰ ਦੀ ਜਾਂਚ ਕਰੇਗੀ। ਇਸ ਆਡਿਟ ਦਾ ਸਾਰਾ ਖਰਚਾ ਆਬਕਾਰੀ ਵਿਭਾਗ ਵੱਲੋਂ ਕੀਤਾ ਜਾਵੇਗਾ। ਇਸ ਢਾਂਚਾਗਤ ਬਣਤਰ ਦੇ ਆਡਿਟ ਦਾ ਮਕਸਦ ਇਹ ਵੇਖਣਾ ਹੈ ਕਿ ਪਲਾਂਟ ਅਤੇ ਉਸਦੇ ਬਣੇ ਹੋਏ ਢਾਂਚੇ, ਵਿਭਾਗ ਦੁਆਰਾ ਮਨਜੂਰਸ਼ੁਦਾ ਸਾਈਟ ਮੈਪ ਦੇ ਅਨੁਸਾਰ ਹਨ ਜਾਂ ਨਹੀਂ। ਇਸ ਦੇ ਨਾਲ ਹੀ ਉਤਪਾਦਕ ਇਕਾਈ ਵਿੱਚ ਵਿਛਾਈਆਂ ਗਈਆਂ ਪਾਈਪਲਾਈਨਾਂ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਜਾਂਚ ਦਾ ਮਕਸਦ ਬਣਾਉਣਾ ਹੈ ਕਿ ਕੋਈ ਵੀ ਅਜਿਹੀ ਸਮਾਨਾਂਤਰ ਪਾਈਪ ਲਾਈਨ ਨਾ ਹੋਵੇ ਜੋ ਕਿ ਸਪੀਰਿਟ ਨੂੰ ਆਮ ਵਹਾਅ ਨਾਲੋਂ ਵੱਧ ਮਾਤਰਾ ਵਿੱਚ ਨਾ ਲਿਜਾ ਸਕੇ। ਮਾਸ ਫਲੋ ਮੀਟਰਾਂ ਦਾ ਤਕਨੀਕੀ ਆਡਿਟ ਕਰਨ ਦਾ ਮਕਸਦ ਇਨਾਂ ਦੀਆਂ ਵਿਸ਼ੇਸ਼ਤਾਵਾਂ ਅਤੇ ਵਿਆਸ-ਮਿਣਤੀ ਦੀ ਜਾਂਚ ਕਰਨਾ ਹੋਵੇਗਾ। ਇਸ ਦੇ ਨਾਲ ਹੀ ਇਸ ਪੱਖ ਦੀ ਵੀ ਜਾਂਚ ਕੀਤੀ ਜਾਵੇਗੀ ਕਿ ਫਲੋ ਮੀਟਰਾਂ ਦੁਆਰਾ ਸਪੀਰਿਟ ਦੇ ਪੂਰੇ ਵਹਾਅ ਦੀ ਮਿਣਤੀ ਕੀਤੀ ਜਾ ਰਹੀ ਹੈ ਜਾਂ ਨਹੀਂ ਅਤੇ ਕਿਤੇ ਕੋਈ ਹੋਰ ਪਾਈਪ ਲਾਈਨ ਤਾਂ ਨਹੀਂ ਵਿਛਾਈ ਗਈ ਜੋ ਕਿ ਫਲੋ ਮੀਟਰ ਨੂੰ ਬਾਈਪਾਸ ਕਰਦੀ ਹੋਵੇ। 
I

Have something to say? Post your comment

 

More in Chandigarh

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ