Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਖੇਤੀਬਾੜੀ ਵਿਭਾਗ ਵੱਲੋਂ ਸਬਸਿਡਾਈਜ਼ਡ ਯੂਰੀਆ ਦੀ ਡਾਇਵਰਜਨ ਰੋਕਣ ਲਈ ਉਦਯੋਗਿਕ ਇਕਾਈਆਂ ਦੀ ਅਚਨਚੇਤ ਚੈਕਿੰਗ

July 21, 2026 09:46 PM
Rozana Sehaj times

 ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਸਬਸਿਡਾਈਜ਼ਡ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਮਾਣਯੋਗ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਸ. ਅਮਰਜੀਤ ਸਿੰਘ ਦੋਸਾਂਝ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਵੱਖ-ਵੱਖ ਫੀਡ ਫੈਕਟਰੀਆਂ ਅਤੇ ਡਾਈਂਗ ਯੂਨਿਟਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕਿਸੇ ਵੀ ਉਦਯੋਗਿਕ ਇਕਾਈ ਵਿੱਚ ਖੇਤੀਬਾੜੀ ਲਈ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਜਾਂ ਭੰਡਾਰਨ ਨਹੀਂ ਪਾਇਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ. ਅਮਰਜੀਤ ਸਿੰਘ ਦੋਸਾਂਝ ਨੇ ਦੱਸਿਆ ਕਿ ਖੇਤੀਬਾੜੀ ਗ੍ਰੇਡ ਨੀਮ ਕੋਟਿਡ ਯੂਰੀਆ 'ਤੇ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਭਾਰੀ ਸਬਸਿਡੀ ਦਿੱਤੀ ਜਾਂਦੀ ਹੈ। ਇਸ ਕਾਰਨ ਇਸ ਦੀ ਵਰਤੋਂ ਸਿਰਫ਼ ਖੇਤੀਬਾੜੀ ਕਾਰਜਾਂ ਲਈ ਹੀ ਮਨਜ਼ੂਰ ਹੈ। ਉਨ੍ਹਾਂ ਕਿਹਾ ਕਿ ਫੀਡ ਫੈਕਟਰੀਆਂ ਅਤੇ ਹੋਰ ਉਦਯੋਗਿਕ ਇਕਾਈਆਂ ਲਈ ਟੈਕਨੀਕਲ ਗ੍ਰੇਡ ਯੂਰੀਆ ਉਪਲਬਧ ਕਰਵਾਈ ਜਾਂਦੀ ਹੈ, ਜਿਸ 'ਤੇ ਕਿਸੇ ਕਿਸਮ ਦੀ ਸਬਸਿਡੀ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਬਸਿਡਾਈਜ਼ਡ ਯੂਰੀਆ ਦੀ ਡਾਇਵਰਜਨ ਨੂੰ ਰੋਕਣ ਲਈ ਅਜਿਹੀਆਂ ਅਚਨਚੇਤ ਚੈਕਿੰਗਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ। ਜੇਕਰ ਕਿਸੇ ਫੀਡ ਫੈਕਟਰੀ ਜਾਂ ਹੋਰ ਉਦਯੋਗਿਕ ਇਕਾਈ ਵਿੱਚ ਸਬਸਿਡਾਈਜ਼ਡ ਯੂਰੀਆ ਦੀ ਵਰਤੋਂ ਜਾਂ ਡਾਇਵਰਜਨ ਪਾਈ ਜਾਂਦੀ ਹੈ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਖਾਦ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤੂਆਂ ਐਕਟ, 1955 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਖੇਤੀਬਾੜੀ ਅਫ਼ਸਰ ਵੇਰਕਾ ਸ੍ਰੀ ਰਮਨ ਕੁਮਾਰ, ਖੇਤੀਬਾੜੀ ਅਫ਼ਸਰ ਚੋਗਾਵਾਂ ਸ. ਬਲਵਿੰਦਰ ਸਿੰਘ ਛੀਨਾ, ਖੇਤੀਬਾੜੀ ਵਿਕਾਸ ਅਫ਼ਸਰ (ਇਨਫੋਰਸਮੈਂਟ) ਡਾ. ਪਰਜੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਵੇਰਕਾ ਸ. ਗੁਰਜੀਤ ਸਿੰਘ ਵੀ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼